ਬਠਿੰਡਾ: ਕਰਜ਼ੇ ਤੋਂ ਪਰੇਸ਼ਾਨ ਇਕ ਹੋਰ ਕਿਸਾਨ ਨੇ ਕੀਤੀ ਖ਼ੁਦਕੁਸ਼ੀ

Saturday, Jul 10, 2021 - 06:15 PM (IST)

ਬਠਿੰਡਾ: ਕਰਜ਼ੇ ਤੋਂ ਪਰੇਸ਼ਾਨ ਇਕ ਹੋਰ ਕਿਸਾਨ ਨੇ ਕੀਤੀ ਖ਼ੁਦਕੁਸ਼ੀ

ਬਠਿੰਡਾ (ਕੁਨਾਲ ਬਾਂਸਲ): ਬਠਿੰਡਾ ’ਚ ਕਰਜ਼ੇ ਤੋਂ ਪਰੇਸ਼ਾਨ ਇਕ ਹੋਰ ਕਿਸਾਨ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਕਿਸਾਨ ਦੇ ਚਚੇਰੇ ਭਰਾ ਨੇ ਦੱਸਿਆ ਕਿ ਉਸ ਦਾ ਭਰਾ ਹਰਬੰਸ ਸਿੰਘ ਜਿਸ ਦੀ ਉਮਰ 45 ਸਾਲ ਹੈ ਜੋ ਕਿ ਪਿੰਡ ਨਹਿਯਾਵਾਲਾ ਦਾ ਰਹਿਣ ਵਾਲਾ ਸੀ। ਉਹ ਕਰੀਬ 2 ਏਕੜ ਜ਼ਮੀਨ ਦਾ ਮਾਲਕ ਸੀ, ਜਿਸ ’ਤੇ ਕਰੀਬ 10 ਲੱਖ ਦਾ ਕਰਜ਼ਾ ਸੀ।

ਇਹ ਵੀ ਪੜ੍ਹੋ:   ਸੰਗਰੂਰ: ਭਿਆਨਕ ਸੜਕ ਹਾਦਸੇ ਨੇ ਪਰਿਵਾਰ 'ਚ ਵਿਛਾਏ ਸੱਥਰ, ਮਾਂ ਸਮੇਤ ਦੋ ਪੁੱਤਰਾਂ ਦੀ ਮੌਤ

ਕਰਜ਼ੇ ਦੇ ਕਾਰਨ ਹਰਬੰਸ ਸਿੰਘ ਹਮੇਸ਼ਾ ਪਰੇਸ਼ਾਨ ਰਹਿੰਦਾ ਸੀ ਅਤੇ ਨਸ਼ਾ ਕਰਦਾ ਸੀ। ਕੱਲ੍ਹ ਬੀਤੀ ਸ਼ਾਮ ਉਹ ਆਪਣੇ ਖ਼ੇਤ ’ਚ ਗਿਆ ਅਤੇ ਉੱਥੇ ਜ਼ਹਿਰੀਲੀ ਚੀਜ਼ ਪੀ ਕੇ ਖ਼ੁਦਕੁਸ਼ੀ ਕਰ ਲਈ। ਹਰਬੰਸ ਸਿੰਘ ਦਾ ਇਕ ਪੁੱਤਰ ਹੈ ਉਹ ਵੀ ਮੰਦਬੁੱਧੀ ਹੈ। ਪੰਜਾਬ ਸਰਕਾਰ ਨੇ ਜੋ ਕਰਜ਼ਾ ਮੁਕਤੀ ਦਾ ਵਾਅਦਾ ਕੀਤਾ ਸੀ ਉਹ ਵੀ ਨਹੀਂ ਨਿਭਾਇਆ। ਸਾਡੀ ਇਹ ਮੰਗ ਹੈ ਕਿ ਕਿਸਾਨ ’ਤੇ ਜਿੰਨਾ ਵੀ ਕਰਜ਼ਾ ਹੈ ਉਹ ਮੁਆਫ ਹੋਵੇ ਅਤੇ ਦੇਸ਼ ਦੀ ਆਰਥਿਕ ਸਹਾਇਤਾ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ: ਨਵਜਨਮੇ ਬੱਚੇ ਲਈ ਖ਼ੂਨ ਲੈਣ ਗਏ ਪਿਓ ਨੂੰ ਸ਼ਰਾਬੀ ਤਕਨੀਸ਼ੀਅਨ ਕਹਿੰਦਾ 'ਦਫ਼ਾ ਹੋ ਜਾਓ', ਬੱਚੇ ਦੀ ਮੌਤ 


author

Shyna

Content Editor

Related News