ਕਾਂਗਰਸ ਤੇ ਅਕਾਲੀ ਦਲ ਦੀ ਸਰਕਾਰ ਨੇ ਇਲਾਕੇ ਲਈ ਕੁਝ ਨਹੀਂ ਕੀਤਾ : ਜਤਿੰਦਰ ਕੌਰ
Wednesday, May 08, 2019 - 05:37 PM (IST)

ਬਠਿੰਡਾ (ਅਮਿਤ) - ਪੰਜਾਬ ਡੈਮੋਕੇਟਿਕ ਅਲਾਇੰਸ ਵਲੋਂ ਲੋਕ ਸਭਾ ਹਲਕੇ ਬਠਿੰਡੇ ਤੋਂ ਸੁਖਪਾਲ ਸਿੰਘ ਖਹਿਰਾ ਨੂੰ ਟਿਕਟ ਦਿੱਤੀ ਗਈ ਹੈ, ਜਿਨ੍ਹਾਂ ਵਲੋਂ 19 ਮਈ ਨੂੰ ਹੋਣ ਜਾ ਰਹੀਆਂ ਚੋਣਾਂ ਨੂੰ ਲੈ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਸੁਖਪਾਲ ਸਿੰਘ ਖਹਿਰਾ ਦੇ ਹੱਕ 'ਚ ਪ੍ਰਚਾਰ ਕਰਨ ਲਈ ਉਨ੍ਹਾਂ ਦੀ ਧਰਮ ਪਤਨੀ ਜਤਿੰਦਰ ਕੌਰ ਅਤੇ ਨੂੰਹ ਚੋਣ ਮੈਦਾਨ 'ਚ ਆ ਚੁੱਕੇ ਹਨ। ਖਹਿਰਾ ਦੀ ਪਤਨੀ ਨੇ ਬਠਿੰਡਾ ਵਿਖੇ ਚੋਣ ਪ੍ਰਚਾਰ ਕਰਦਿਆਂ ਕਾਂਗਰਸ ਅਤੇ ਅਕਾਲੀ ਦਲ ਦੀ ਸਰਕਾਰ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਇਸ ਇਲਾਕੇ 'ਚ ਨਾ ਤਾਂ ਕਾਂਗਰਸ ਨੇ ਕੁਝ ਕੀਤਾ ਅਤੇ ਨਾ ਹੀ ਅਕਾਲੀ ਦਲ ਦੀ ਬੀਬੀ ਹਰਸਿਮਰਤ ਕੌਰ ਬਾਦਲ ਨੇ। ਇਸ ਇਲਾਕੇ ਦੇ ਲੋਕ ਨਸ਼ਾ, ਬੇਰੁਜ਼ਗਾਰੀ ਅਤੇ ਪੀਣ ਨੂੰ ਪਾਣੀ ਨਾ ਮਿਲਣ ਵਰਗੀਆਂ ਸਮੱਸਿਆ ਨਾਲ ਜੂਝ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀਆਂ ਸਮੱਸਿਆ ਅਤੇ ਇਨ੍ਹਾਂ ਮੁੱਦਿਆਂ ਨੂੰ ਲੈ ਕੇ ਚੋਣ ਮੈਦਾਨ 'ਚ ਉਤਰੇ ਹਨ, ਜਿਨ੍ਹਾਂ ਨੂੰ ਲੋਕਾਂ ਦਾ ਪੂਰਾ ਸਹਿਯੋਗ ਮਿਲ ਰਿਹਾ ਹੈ। ਇਸ ਮੌਕੇ ਉਨ੍ਹਾਂ ਰਾਜਾ ਵੜਿੰਗ ਅਤੇ ਆਮ ਆਦਮੀ ਪਾਰਟੀ 'ਤੇ ਵੀ ਤਿੱਖਾ ਸ਼ਬਦੀ ਹਮਲਾ ਕੀਤਾ ਹੈ।