ਬਠਿੰਡਾ ’ਚ ਅਧਿਆਪਕਾਂ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ
Monday, May 24, 2021 - 04:41 PM (IST)
ਬਠਿੰਡਾ (ਕੁਨਾਲ, ਸੁਖਵਿੰਦਰ) - ਡੈਮੋਕ੍ਰਿਟਿਕ ਟੀਚਰਜ਼ ਫਰੰਟ (ਡੀ.ਟੀ.ਐਫ਼) ਪੰਜਾਬ ਦੀ ਅਗਵਾਈ ਹੇਠ ਅੱਜ ਬਠਿੰਡਾ ’ਚ ਅਧਿਆਪਕਾਂ ਨੇ ਰੋਸ ਪ੍ਰਗਟ ਕਰਦੇ ਹੋਏ ਸਿੱਖਿਆ ਮੰਤਰੀ ਦਾ ਪੁਤਲਾ ਸਾੜ ਕੇ ਪ੍ਰਦਰਸ਼ਨ ਕੀਤਾ। ਇਸ ਮੌਕੇ ਜਾਣਕਾਰੀ ਦਿੰਦਿਆ ਸੂਬਾ ਕਮੇਟੀ ਮੈਂਬਰ ਨਵਚਰਨਪ੍ਰੀਤ ਅਤੇ ਜਸਵਿੰਦਰ ਸਿੰਘ ਨੇ ਕਿਹਾ ਕਿ ਸਿੱਖਿਆ ਮੰਤਰੀ ਵਲੋਂ ਅਧਿਆਪਕਾਂ ਦੀਆ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਿੱਖਿਆ ਮੰਤਰੀ ਵਲੋਂ ਮੀਟਿੰਗਾਂ ਦਾ ਸਮਾਂ ਦੇਣ ਤੋਂ ਬਾਅਦ ਵਾਰ-ਵਾਰ ਮੀਟਿੰਗ ਨੂੰ ਕੈਸਲ ਕਰਕੇ ਲਟਕਾਇਆ ਜਾ ਰਿਹਾ ਹੈ।
ਪੜ੍ਹੋ ਇਹ ਵੀ ਖਬਰ - 2 ਬੱਚਿਆਂ ਦੀ ਮਾਂ ਨਾਲ ਕਰਾਉਣਾ ਚਾਹੁੰਦਾ ਸੀ ਵਿਆਹ, ਇੰਝ ਕੀਤੀ ਆਪਣੀ ਜੀਵਨ ਲੀਲਾ ਖ਼ਤਮ
ਉਨ੍ਹਾਂ ਕਿਹਾ ਕਿ 2022 ਦੇ ਚੋਣ ਏਜੰਡੇ ਨੂੰ ਮੁੱਖ ਰੱਖਦਿਆਂ ਅਤੇ ਕੋਰੋਨਾ ਬੀਮਾਰੀ ਨੂੰ ਅਣਗੌਲਿਆ ਕਰਕੇ ਅਧਿਆਪਕਾਂ ਨੂੰ ਘਰ-ਘਰ ਭੇਜਿਆ ਗਿਆ, ਜਿਸ ਕਾਰਨ 37 ਅਧਿਆਪਕ ਕੋਰੋਨਾ ਮਹਾਮਾਰੀ ਦੀ ਚਪੇਟ ਵਿੱਚ ਆਕੇ ਆਪਣੀਆ ਜਾਨਾ ਗੁਆ ਚੁੱਕੇ ਹਨ। ਇਸ ਦੇ ਬਾਵਜੂਦ ਸਿੱਖਿਆ ਮੰਤਰੀ ਵਲੋਂ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਜ਼ਿਲ੍ਹਾ ਪ੍ਰਧਾਨ ਰੇਸ਼ਮ ਸਿੰਘ ਨੇ ਕਿਹਾ ਕਿ ਈ.ਟੀ.ਟੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਪੂਰੀ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਡਿਊਟੀ 'ਤੇ ਹਾਜ਼ਰ ਨਹੀਂ ਕਰਵਾਇਆ ਜਾ ਰਿਹਾ। ਮੁਲਾਜਮਾ ਦਾ ਛੇਵਾਂ ਤਨਖਾਹ ਕਮੀਸ਼ਨ ਲਾਗੂ ਕੀਤਾ ਜਾਵੇ, ਬਕਾਇਆ ਡੀ.ਏ. ਦੀਆ ਕਿਸ਼ਤਾਂ ਜਾਰੀ ਕੀਤੀਆ ਜਾਣ, ਕੋਰੋਨਾ ਤੋਂ ਪੀੜਤ ਅਧਿਆਪਕਾਂ ਨੂੰ ਮੈਡੀਕਲ ਛੁੱਟੀ ਦੀ ਥਾਂ ਬਾਕੀ ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ ਦੀ ਤਰਾ ਸਿਹਤ ਵਿਭਾਗ ਦੀਆਂ ਸ਼ਿਫ਼ਾਰਿਸਾਂ ਅਨੁਸਾਰ 17 ਦਿਨ ਦੀ ਛੁੱਟੀ ਦਿੱਤੀ ਜਾਵੇ।
ਪੜ੍ਹੋ ਇਹ ਵੀ ਖ਼ਬਰ - ਜਿਸ ਮਾਂ ਨੇ ਆਪਣੀ ਛਾਤੀ ਨਾਲ ਲਗਾ ਦਿਨ-ਰਾਤ ਕੀਤਾ ਪਿਆਰ, ਉਸੇ ਦੀ ਛਾਤੀ ’ਚ ਪੁੱਤ ਨੇ ਮਾਰੀ ਗੋਲੀ (ਤਸਵੀਰਾਂ)