ਨੌਜਵਾਨ ਪੀੜ੍ਹੀ ਦੀਆਂ ਸਰਕਾਰ ਤੋਂ ਮੰਗਾਂ (ਵੀਡੀਓ)
Thursday, Apr 04, 2019 - 03:31 PM (IST)
ਬਠਿੰਡਾ (ਅਮਿਤ) : ਬਠਿੰਡਾ ਦੇ ਨੌਜਵਾਨਾਂ ਨੇ ਦੇਸ਼ ਵਿਚ ਬਣਨ ਵਾਲੀ ਨਵੀਂ ਸਰਕਾਰ ਤੋਂ ਉਮੀਦ ਜਤਾਈ ਹੈ ਕਿ ਇਸ ਵਾਰ ਜੋ ਵੀ ਸਰਕਾਰ ਬਣੇਗੀ, ਉਹ ਨੌਜਵਾਨਾਂ ਲਈ ਰੋਜ਼ਗਾਰ ਦਾ ਪ੍ਰਬੰਧ ਜ਼ਰੂਰ ਕਰੇ। ਨੌਜਵਾਨਾਂ ਨੇ ਪੰਜਾਬ ਵਿਚੋਂ ਨਸ਼ਾ ਪੂਰਨ ਤੌਰ 'ਤੇ ਖਤਮ ਕਰਨ ਦੀ ਮੰਗ ਕਰਦੇ ਹੋਏ ਕਿਹਾ ਕਿ ਅੱਜ ਵੀ ਪੰਜਾਬ ਦੇ ਵੱਖ-ਵੱਖ ਪਿੰਡਾਂ ਵਿਚ ਨਸ਼ਾ ਧੜੱਲੇ ਨਾਲ ਵਿੱਕ ਰਿਹਾ ਹੈ ਜਿਸ ਨਾਲ ਕਈ ਨੌਜਵਾਨ ਮੌਤ ਦੇ ਮੂੰਹ ਵਿਚ ਜਾ ਚੁੱਕੇ ਹਨ।
ਨੌਜਵਾਨਾਂ ਲਈ ਰੋਜ਼ਗਾਰ ਦੇ ਪ੍ਰਬੰਧ 'ਤੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਬੇਰੁਜ਼ਗਾਰੀ ਕਾਰਨ ਹੀ ਨੌਜਵਾਨ ਜਾਂ ਤਾਂ ਵਿਦੇਸ਼ਾਂ ਵੱਲ ਭੱਜਦੇ ਹਨ ਜਾਂ ਫਿਰ ਨਸ਼ਿਆਂ ਦੀ ਦਲਦਲ ਵਿਚ ਫਸ ਜਾਂਦੇ ਹਨ। ਵਿਦੇਸ਼ ਜਾਣ ਦੇ ਚੱਕਰ 'ਚ ਕਈ ਨੌਜਵਾਨਾਂ ਨਾਲ ਲੱਖਾਂ ਦੀ ਠੱਗੀ ਵੀ ਹੋ ਚੁੱਕੀ ਹੈ। ਇਸ ਲਈ ਸਰਕਾਰ ਨੂੰ ਸਭ ਤੋਂ ਪਹਿਲਾਂ ਨੌਜਵਾਨਾਂ ਲਈ ਰੋਜ਼ਗਾਰ ਦਾ ਪ੍ਰਬੰਧ ਕਰਨਾ ਚਾਹੀਦਾ ਹੈ।
ਨੌਜਵਾਨਾਂ ਨੇ ਕਾਂਗਰਸ ਸਰਕਾਰ 'ਤੇ ਬੋਲਦੇ ਹੋਏ ਕਿਹਾ ਕਿ ਮੌਜੂਦਾ ਸਰਕਾਰ ਬੇਰੁਜ਼ਗਾਰੀ ਅਤੇ ਨਸ਼ਾ ਖਤਮ ਕਰਨ ਵਿਚ ਪੂਰੀ ਤਰ੍ਹਾਂ ਨਾਕਾਮਯਾਬ ਰਹੀ ਹੈ। ਉਨ੍ਹਾਂ ਉਮੀਦ ਜਤਾਈ ਹੈ ਕਿ ਇਸ ਵਾਰ ਜਿਸ ਵੀ ਪਾਰਟੀ ਦੀ ਸਰਕਾਰ ਬਣਦੀ ਹੈ, ਉਹ ਬੇਰੁਜ਼ਗਾਰੀ ਅਤੇ ਨਸ਼ੇ ਨੂੰ ਜ਼ਰੂਰ ਖਤਮ ਕਰੇ।
