20 ਦਿਨ ਪਹਿਲਾਂ ਹੋਇਆ ਸੀ ਵਿਆਹ, ਨੌਜਵਾਨ ਦੀ ਹੋਈ ਦਰਦਨਾਕ ਮੌਤ
Thursday, Nov 14, 2019 - 11:53 AM (IST)
ਬਾਲਿਆਂਵਾਲੀ (ਸ਼ੇਖਰ) : ਪਿੰਡ ਦੌਲਤਪੁਰਾ ਵਿਖੇ ਇਕ ਨੌਜਵਾਨ ਦੀ ਖੇਤਾਂ 'ਚ ਕੰਮ ਕਰਦੇ ਸਮੇਂ ਰੋਟਾਵੇਟਰ ਹੇਠਾਂ ਆ ਕੇ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਉਕਤ ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਜੈ ਸਿੰਘ ਨੇ ਕਿਹਾ ਕਿ ਅਮਨਪ੍ਰੀਤ ਸਿੰਘ (21) ਪੁੱਤਰ ਮੇਜਰ ਸਿੰਘ ਵਾਸੀ ਦੌਲਤਪੁਰਾ ਆਪਣੇ ਖੇਤ 'ਚ ਕੰਮ ਕਰ ਰਿਹਾ ਸੀ ਤਾਂ ਰੋਟਾਵੇਟਰ 'ਤੇ ਚੜ੍ਹਣ ਸਮੇਂ ਉਸ ਦਾ ਪੈਰ ਤਿਲਕ ਗਿਆ ਅਤੇ ਰੋਟਾਵੇਟਰ ਹੇਠਾਂ ਆਉਣ ਕਾਰਨ ਉਸ ਦੀ ਮੌਤ ਹੋ ਗਈ। ਉਕਤ ਨੌਜਵਾਨ ਦਾ ਹਾਲੇ 20 ਕੁ ਦਿਨ ਪਹਿਲਾਂ ਹੀ ਵਿਆਹ ਹੋਇਆ ਸੀ ਅਤੇ ਇਸ ਖਬਰ ਨਾਲ ਪੂਰੇ ਪਿੰਡ 'ਚ ਸੋਗ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਥਾਣਾ ਬਾਲਿਆਂਵਾਲੀ ਵਿਖੇ 174 ਦੀ ਕਾਰਵਾਈ ਕਰ ਕੇ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਗਈ ਹੈ।