ਬਠਿੰਡਾ 'ਚ ਕੋਰੋਨਾ ਦਾ ਕਹਿਰ, 10 ਸਾਲਾ ਬੱਚੀ ਦੀ ਰਿਪੋਰਟ ਪਾਜ਼ੇਟਿਵ

Friday, Jun 05, 2020 - 09:55 AM (IST)

ਬਠਿੰਡਾ 'ਚ ਕੋਰੋਨਾ ਦਾ ਕਹਿਰ, 10 ਸਾਲਾ ਬੱਚੀ ਦੀ ਰਿਪੋਰਟ ਪਾਜ਼ੇਟਿਵ

ਬਠਿੰਡਾ (ਵਿਜੇ ਅਰੋੜਾ) : ਪੰਜਾਬ 'ਚ ਲਗਾਤਾਰ ਕੋਰੋਨਾ ਦਾ ਕਹਿਰ ਜਾਰੀ ਹੈ। ਅੱਜ ਚੜ੍ਹਦੀ ਸਵੇਰ ਨਵਾਂ ਮਾਮਲਾ ਬਠਿੰਡਾ ਤੋਂ ਸਾਹਮਣੇ ਆਇਆ ਹੈ, ਜਿਥੇ 10 ਸਾਲਾ ਬੱਚੇ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਬੱਚਾ ਰਾਮਪੁਰਾ ਦਾ ਰਹਿਣ ਵਾਲਾ ਹੈ।

ਦੱਸ ਦਈਏ ਕਿ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁਲ ਐਕਟਿਵ ਕੇਸ 10 ਹੋ ਗਏ ਹਨ, ਜਦਕਿ ਕੋਰੋਨਾ ਪ੍ਰਭਾਵਿਤਾਂ ਦਾ ਅੰਕੜਾ 60 ਹੋ ਗਿਆ ਹੈ। ਰਾਹਤ ਦੀ ਗੱਲ ਕਰੀਏ ਤਾਂ 50 ਮਰੀਜ਼ ਸਿਹਤਯਾਬ ਹੋ ਕੇ ਘਰ ਪਰਤ ਚੁੱਕੇ ਹਨ। ਸਰਕਾਰ ਵਲੋ ਲਗਾਤਾਰ ਹਦਾਇਤਾਂ ਜਾਰੀ ਕੀਤੀ ਗਈਆਂ ਹਨ ਕਿ ਬਾਹਰ ਨਿਕਲਣ ਵਕਤ ਆਪਣਾ ਮੂੰਹ ਮਾਸਕ ਨਾਲ ਢੱਕ ਕੇ ਰੱਖੋ, ਕਿਸੇ ਵੀ ਚੀਜ਼ ਨੂੰ ਛੂਹਣ ਤੋਂ ਬਾਅਦ ਜਾਂ ਕਿਸੇ ਵਸਤੂ ਦਾ ਲੈਣ ਦੇਣ ਕਰਨ ਤੋਂ ਬਾਅਦ ਆਪਣੇ ਹੱਥ ਚੰਗੀ ਤਰ੍ਹਾਂ ਸਾਫ਼ ਕਰੋ , ਇਸ ਤੋਂ ਇਲਾਵਾ ਕਿਸੇ ਜ਼ਰੂਰੀ ਕੰਮ ਤੋਂ ਬਿਨਾਂ ਘਰੋਂ ਬਾਹਰ ਨਾ ਜਾਓ।


author

Baljeet Kaur

Content Editor

Related News