ਬਠਿੰਡਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ,ਇਕ ਬੱਚੇ ਸਣੇ 5 ਦੀ ਮੌਤ

Wednesday, Oct 28, 2020 - 08:01 PM (IST)

ਬਠਿੰਡਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ,ਇਕ ਬੱਚੇ ਸਣੇ 5 ਦੀ ਮੌਤ

ਬਠਿੰਡਾ,(ਵਿਜੇ ਵਰਮਾ): ਬਠਿੰਡਾ ਦੇ ਕੋਟਸ਼ਮੀਰ ਨੇੜੇ ਅੱਜ ਦੇਰ ਸ਼ਾਮ ਇਕ ਭਿਆਨਕ ਹਾਦਸਾ ਵਾਪਰ ਗਿਆ, ਜਿਸ ਦੌਰਾਨ 4 ਲੋਕਾਂ ਸਣੇ ਇਕ ਬੱਚੇ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ।
ਜਾਣਕਾਰੀ ਮੁਤਾਬਕ ਕਾਰ ਸਵਾਰ ਬਠਿੰਡਾ ਤੋਂ ਮਾਨਸਾ ਵੱਲ ਜਾ ਰਹੇ ਸਨ, ਇਸ ਦੌਰਾਨ ਅੱਗੇ ਤੋਂ ਤੇਜ਼ ਰਫਤਾਰ ਨਾਲ ਆ ਰਹੇ ਟਰੱਕ ਦੀ ਕਾਰ ਨਾਲ ਸਿੱਧੀ ਟੱਕਰ ਹੋਈ, ਜਿਸ ਕਾਰਣ ਕਾਰ ਦੇ ਪਰਖੱਚੇ ਉਡ ਗਏ ਅਤੇ 5 ਲੋਕਾਂ ਦੀ ਮੌਕੇ 'ਤੇ ਮੌਤ ਹੋ ਗਈ। ਇਹ ਹਾਦਸਾ ਪਰਾਲੀ ਦੇ ਧੂੰਏ ਕਾਰਣ ਹੋਇਆ ਕਿਉਂਕਿ ਸੜਕ ਦੇ ਦੋਵੇਂ ਪਾਸੇ ਕੁੱਝ ਲੋਕਾਂ ਨੇ ਪਰਾਲੀ ਨੂੰ ਅੱਗ ਲਗਾਈ ਸੀ ਅਤੇ ਧੂੰਆ ਸੜਕ 'ਤੇ ਫੈਲ ਹੋਇਆ ਸੀ, ਜਿਸ ਕਾਰਣ ਇਹ ਹਾਦਸਾ ਹੋਇਆ। ਪੁਲਸ ਮੁਲਾਜ਼ਮ ਹਰਜੀਤ ਸਿੰਘ ਦੀ ਮੌਤ ਹੋ ਗਈ ਜਦਕਿ ਬਾਕੀ ਲੋਕ ਮਾਨਸਾ ਦੇ ਪਿੰਡ ਝਨੀਰ ਦੇ ਰਹਿਣ ਵਾਲੇ ਸਨ। ਸਹਾਰਾ ਜਨ ਸੇਵਾ ਤੇ ਨੌਜਵਾਨ ਵੈਲਫੇਅਰ ਸੁਸਾਇਟੀ ਦੇ ਮੈਂਬਰਾਂ  ਨੇ ਮੌਕੇ 'ਤੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕਰ ਦਿੱਤਾ, ਜਦਕਿ 4 ਲੋਕਾਂ ਦੀ ਮੌਤ ਹੋ ਗਈ ਅਤੇ ਇਕ ਬੱਚੇ ਦੀ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ। ਥਾਣਾ ਕੋਟਫੱਤਾ ਪੁਲਸ ਤੇ ਕੋਟਸ਼ਮੀਰ ਪੁਲਸ ਮੌਕੇ 'ਤੇ ਪਹੁੰਚੀ, ਜਿਨ੍ਹਾਂ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਪਰ ਅਜੇ ਤਕ ਮ੍ਰਿਤਕਾ ਦੀ ਪਛਾਣ ਨਹੀਂ ਹੋ ਸਕੀ ਹੈ।


author

Deepak Kumar

Content Editor

Related News