ਬਠਿੰਡਾ 'ਚ ਧਰਨੇ 'ਤੇ ਬੈਠੀ 'ਆਪ' ਵਿਧਾਇਕਾ ਬਲਜਿੰਦਰ ਕੌਰ, ਜਾਣੋ ਕਾਰਨ (ਵੀਡੀਓ)

Monday, Aug 19, 2019 - 04:01 PM (IST)

ਬਠਿੰਡਾ (ਅਮਿਤ ਸ਼ਰਮਾ) : ਆਮ ਆਦਮੀ ਪਾਰਟੀ ਦੇ ਬਠਿੰਡਾ ਸ਼ਹਿਰ ਤੋਂ ਪ੍ਰਧਾਨ ਅਤੇ ਵਕੀਲ ਨਵਦੀਪ ਜੀਂਦਾ ਨਾਲ ਬਠਿੰਡਾ ਟ੍ਰੈਫਿਕ ਪੁਲਸ ਮੁਲਾਜ਼ਮ ਦੀ ਹੋਈ ਝੜਪ ਦਾ ਮਸਲਾ ਭੱਖਦਾ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਤਲਵੰਡੀ ਸਾਬੋ ਤੋਂ 'ਆਪ' ਵਿਧਾਇਕਾ ਬਲਜਿੰਦਰ ਕੌਰ ਵੱਲੋਂ ਨਵਦੀਪ ਜੀਂਦਾ ਦੇ ਹੱਕ ਵਿਚ ਆਪਣੇ ਸਾਥੀ ਵਰਕਰਾਂ ਨਾਲ ਮਿਲ ਕੇ ਬਠਿੰਡਾ ਵਿਚ ਧਰਨਾ-ਪ੍ਰਦਰਸ਼ਨ ਕੀਤਾ ਗਿਆ।

PunjabKesari

ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਜਦੋਂ ਤੱਕ ਨਵਦੀਪ ਜੀਂਦਾ ਖਿਲਾਫ ਦਰਜ ਕੀਤਾ ਗਿਆ ਝੂਠਾ ਮਾਮਲਾ ਰੱਦ ਨਹੀਂ ਕੀਤਾ ਜਾਂਦਾ ਉਦੋਂ ਤੱਕ ਆਮ ਆਦਮੀ ਪਾਰਟੀ ਆਪਣਾ ਸੰਘਰਸ਼ ਇਸੇ ਤਰ੍ਹਾਂ ਜ਼ਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ਫਿਲਹਾਲ ਆਮ ਆਦਮੀ ਪਾਰਟੀ ਵੱਲੋਂ ਜ਼ਿਲਾ ਪੱਧਰ 'ਤੇ ਧਰਨਾ-ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜੇਕਰ ਜ਼ਰੂਰਤ ਪਈ ਤਾਂ 'ਆਪ' ਪੰਜਾਬ ਪੱਧਰ 'ਤੇ ਪ੍ਰਦਰਸ਼ਨ ਕਰਨ ਤੋਂ ਪਿੱਛੇ ਨਹੀਂ ਹਟੇਗੀ, ਜਿਸ ਦਾ ਜ਼ਿੰਮੇਦਾਰ ਪੰਜਾਬ ਸਰਕਾਰ ਅਤੇ ਬਠਿੰਡਾ ਪੁਲਸ ਪ੍ਰਸ਼ਾਸਨ ਹੋਵੇਗਾ।


author

cherry

Content Editor

Related News