ਦਰਦਨਾਕ ਹਾਦਸਾ : ਫ਼ੈਕਟਰੀ 'ਚ ਕੰਮ ਕਰਕੇ ਵਾਪਸ ਆ ਰਹੇ ਪਤੀ-ਪਤਨੀ ਦੀ ਮੌਤ

11/23/2020 1:55:30 PM

ਭਵਾਨੀਗੜ੍ਹ (ਕਾਂਸਲ): ਸਥਾਨਕ ਸ਼ਹਿਰ ਤੋਂ ਸੰਗਰੂਰ ਨੂੰ ਜਾਂਦੀ ਨੈਸ਼ਨਲ ਹਾਈਵੇ ਉਪਰ ਬੀਤੀ ਰਾਤ ਇਕ ਬਲੈਰੋਂ ਗੱਡੀ ਵਲੋਂ ਇਕ ਮੋਟਰਸਾਈਕਲ ਨੂੰ ਫੇਟ ਮਾਰਨ ਕਾਰਨ ਵਾਪਰੇ ਦਰਦਨਾਕ ਹਾਦਸੇ 'ਚ ਮੋਟਰਸਾਈਕਲ ਸਵਾਰ ਪਤੀ ਪਤਨੀ ਦੀ ਮੌਤ ਹੋ ਜਾਣ ਜਦਕਿ ਇਕ ਕੁੜੀ  ਦੇ ਗੰਭੀਰ ਰੂਪ 'ਚ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ।ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ: ਹੱਸਦੇ ਖੇਡਦੇ ਪਰਿਵਾਰ 'ਚ ਪਏ ਕੀਰਨੇ: ਪ੍ਰੀਖਿਆ ਦੇ ਕੇ ਵਾਪਸ ਆ ਰਹੇ ਭੈਣ-ਭਰਾ ਦੀ ਦਰਦਨਾਕ ਹਾਦਸੇ 'ਚ ਮੌਤ
PunjabKesariਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਰੇਤਗੜ੍ਹ ਦੇ ਸਰਪੰਚ ਗੁਰਮੀਤ ਸਿੰਘ ਨੇ ਦੱਸਿਆ ਕਿ ਉਸ ਦਾ ਭਤੀਜਾ ਕੇ.ਪੀ ਸਿੰਘ ਪੁੱਤਰ ਗੁਲਜਾਰ ਸਿੰਘ ਅਤੇ ਭਤੀਜ ਨੂੰਹ ਹਰਵਿੰਦਰ ਕੌਰ ਪਤਨੀ ਕੇ.ਪੀ ਸਿੰਘ ਜੋ ਕਿ ਭਵਾਨੀਗੜ੍ਹ ਸੰਗਰੂਰ ਨੈਸ਼ਨਲ ਹਾਈਵੇ ਉਪਰ ਪਿੰਡ ਹਰਕ੍ਰਿਸ਼ਨਪੁਰਾ ਵਿਖੇ ਸਥਿਤ ਆਈ.ਏ.ਐਲ ਧਾਗਾ ਫ਼ੈਕਟਰੀ 'ਚ ਕੰਮ ਕਰਦੇ ਸਨ। ਬੀਤੀ ਰਾਤ ਦੇ ਕਰੀਬ 8 ਵਜੇ ਜਦੋਂ ਇਹ ਆਪਣੀ ਡਿਊਟੀ ਖ਼ਤਮ ਕਰਕੇ ਆਪਣੇ ਮੋਟਰਸਾਈਕਲ ਰਾਹੀ ਪਿੰਡ ਪਰਤਨ ਲਈ ਹਾਈਵੇ ਉਪਰ ਮਿਲਟਰੀ ਟ੍ਰੈਨਿੰਗ ਸੈਂਟਰ (ਚਾਂਦ ਮੋਰੀ) ਨੇੜੇ ਬਣੇ ਕੱਟ ਉਪਰ ਸੜਕ ਕਰਾਸ ਕਰਨ ਲਈ ਰੁਕੇ ਹੋਏ ਸਨ ਤਾਂ ਭਵਾਨੀਗੜ੍ਹ ਸਾਇਡ ਤੋਂ ਆ ਰਹੀ ਇਕ ਬਲੈਰੋ ਗੱਡੀ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੇ ਭਤੀਜੇ ਕੇ.ਪੀ ਸਿੰਘ ਅਤੇ ਭਤੀਜ ਨੂੰਹ ਹਰਵਿੰਦਰ ਕੌਰ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੀ ਇਕ ਹੋਰ ਕੁੜੀ ਮਮਤਾ ਰਾਣੀ ਪੁੱਤਰੀ ਪਰਗਟ ਸਿੰਘ ਜੋ ਕਿ ਉਨ੍ਹਾਂ ਨਾਲ ਹੀ ਕੰਮ ਕਰਦੀ ਹੈ ਅਤੇ ਉਹ ਵੀ ਡਿਊਟੀ ਖ਼ਤਮ ਕਰਕੇ ਇਥੇ ਕੱਟ ਉਪਰ ਸੜਕ ਕਰਾਸ ਕਰਨ ਲਈ ਰੁੱਕੀ ਹੋਈ ਸੀ ਵੀ ਇਸ ਹਾਦਸੇ ਦੀ ਲਪੇਟ 'ਚ ਆ ਜਾਣ ਕਾਰਨ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈ, ਜਿਸ ਨੂੰ ਇਲਾਜ ਲਈ ਪਹਿਲਾਂ ਸੰਗਰੂਰ ਲਿਜਾਇਆ ਗਿਆ। ਜਿਥੇ ਉਸ ਨੂੰ ਪਟਿਆਲਾ ਵਿਖੇ ਰੈਫਰ ਕਰ ਦਿੱਤਾ ਗਿਆ। ਪੁਲਸ ਨੇ ਘਟਨਾ ਸਥਾਨ ਉਪਰ ਪਹੁੰਚ ਕੇ ਦੋਵੇ ਲਾਸ਼ਾਂ ਨੂੰ ਆਪਣੇ ਕਬਜੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਗਰਭਵਤੀ ਦੀ ਡਿਲਿਵਰੀ ਦੌਰਾਨ ਵੀਡੀਓ ਬਣਾਉਣ ਵਾਲੇ ਖ਼ਿਲਾਫ਼ ਸਿਹਤ ਮਹਿਕਮੇ ਦੀ ਵੱਡੀ ਕਾਰਵਾਈ

PunjabKesari


Baljeet Kaur

Content Editor

Related News