ਬਠਿੰਡਾ ਹਾਦਸਾ : ਮ੍ਰਿਤਕਾਂ ਦੇ ਪਰਿਵਾਰਾਂ ਲਈ ਮਨਪ੍ਰੀਤ ਬਾਦਲ ਦਾ ਐਲਾਨ
Wednesday, Nov 08, 2017 - 06:05 PM (IST)

ਬਠਿੰਡਾ (ਬਲਵਿੰਦਰ, ਮੁਨੀਸ਼) : ਬੁੱਧਵਾਰ ਸਵੇਰੇ ਸੰਘਣੀ ਧੁੰਦ ਕਾਰਨ ਬਠਿੰਡਾ ਰਾਮਪੁਰਾ ਰੋਡ 'ਤੇ ਆਦੇਸ਼ ਹਸਪਤਾਲ ਨੇੜੇ ਵਾਪਰੇ ਭਿਆਨਕ ਹਾਦਸੇ ਜਿਸ ਵਿਚ 10 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਲੋਕ ਜ਼ਖਮੀ ਹੋ ਗਏ ਹਨ ਸੰਬੰਧ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ 1-1 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ। ਘਟਨਾ ਤੋਂ ਬਾਅਦ ਹਾਲਾਤ ਦਾ ਜਾਇਜ਼ਾ ਲੈਣ ਪਹੁੰਚੇ ਮਨਪ੍ਰੀਤ ਸਿੰਘ ਬਾਦਲ ਨੇ ਅਧਿਕਾਰੀਆਂ ਨੂੰ ਪੀੜਤ ਪਰਿਵਾਰਾਂ ਅਤੇ ਜ਼ਖਮੀਆਂ ਦੀ ਹਰ ਸੰਭਵ ਮਦਦ ਕਰਨ ਦੇ ਹੁਕਮ ਦਿੱਤੇ ਹਨ। ਇਸ ਮੌਕੇ ਮਨਪ੍ਰੀਤ ਨਾਲ ਐੱਸ. ਐੱਸ. ਪੀ. ਨਵੀਨ ਸਿੰਗਲਾ ਅਤੇ ਹਲਕਾ ਵਿਧਾਇਕ ਗੁਰਪ੍ਰੀਤ ਕਾਂਗੜਾ ਵੀ ਮੌਜੂਦ ਸਨ। ਦੱਸਿਆ ਜਾ ਰਿਹਾ ਹੈ ਕਿ ਛੇ ਮ੍ਰਿਤਕ ਗੁਰਪ੍ਰੀਤ ਕਾਂਗੜਾ ਦੇ ਹਲਕੇ ਦੇ ਸਨ।
ਦੱਸਣਯੋਗ ਹੈ ਕਿ ਬੁੱਧਵਾਰ ਸਵੇਰੇ ਸੰਘਣੀ ਧੁੰਦ ਕਾਰਨ ਬਠਿੰਡਾ ਰਾਮਪੁਰਾ ਰੋਡ 'ਤੇ ਕਈ ਵਾਹਨ ਆਪਸ ਵਿਚ ਟਕਰਾ ਗਏ। ਇਸ ਹਾਦਸੇ ਵਿਚ ਹੁਣ ਤਕ ਅੱਠ ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਜਾ ਰਹੀ ਹੈ ਜਦਕਿ ਕਈ ਗੰਭੀਰ ਜ਼ਖਮੀ ਹਨ ਲਿਹਾਜ਼ਾ ਮ੍ਰਿਤਕਾਂ ਦੀ ਗਿਣਤੀ ਵੱਧ ਸਕਦੀ ਹੈ।