ਹਰਸਿਮਰਤ ਬਾਦਲ ਨੇ ਬਠਿੰਡਾ ਏਮਜ਼ ਦਾ ਕੀਤਾ ਦੌਰਾ (ਵੀਡੀਓ)
Monday, Jul 15, 2019 - 03:16 PM (IST)
ਬਠਿੰਡਾ (ਬਿਊਰੋ) : ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਅੱਜ ਬਠਿੰਡਾ ਏਮਜ਼ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਪਹਿਲਾਂ ਲੋਕਾਂ ਨੂੰ ਇਲਾਜ ਲਈ ਦੂਜੇ ਸ਼ਹਿਰਾਂ ਵਿਚ ਜਾਣਾ ਪੈਂਦਾ ਸੀ ਪਰ ਹੁਣ ਬਠਿੰਡਾ ਵਿਚ ਏਮਜ਼ ਦੇ ਬਨਣ ਨਾਲ ਉਹ ਬਹੁਤ ਖੁਸ਼ ਹਨ।
ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਉਹ ਪ੍ਰਮਾਤਮਾ ਦੇ ਸ਼ੁਕਰਾਨੇ ਦੇ ਨਾਲ-ਨਾਲ ਦਿਲੋਂ ਪੀ.ਐਮ. ਮੋਦੀ ਅਤੇ ਬਾਦਲ ਸਾਬ੍ਹ ਦਾ ਵੀ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹ ਮੰਗ ਬਾਦਲ ਸਾਬ੍ਹ ਨੇ ਰੱਖੀ ਸੀ, ਜਿਸ ਨੂੰ ਜੇਤਲੀ ਸਾਬ੍ਹ ਨੇ ਬਜਟ ਵਿਚ ਐਲਾਨ ਕੀਤਾ ਸੀ। ਇਸ ਤੋਂ ਬਾਅਦ ਪੀ. ਐਮ. ਮੋਦੀ ਨੇ ਬਠਿੰਡਾ ਏਮਜ਼ ਦਾ ਨੀਂਹ ਪੱਥਰ ਰੱਖਿਆ। ਏਮਜ਼ ਹਸਪਤਾਲ ਵਿਚ ਬਿਜਲੀ ਨੂੰ ਲੈ ਕੇ ਆ ਰਹੀਆਂ ਮੁਸ਼ਕਲਾਂ 'ਤੇ ਬੀਬਾ ਬਾਦਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਬਿਜਲੀ ਬੋਰਡ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ ਹੈ ਅਤੇ ਜਲਦੀ ਹੀ ਹਸਪਤਾਲ ਵਿਚ ਬਿਜਲੀ ਸਪਲਾਈ ਲੈ ਕੇ ਸਤੰਬਰ ਦੇ ਪਹਿਲੇ ਹਫਤੇ ਤੱਕ ਓ.ਪੀ.ਡੀ. ਸ਼ੁਰੂ ਕਰ ਦਿੱਤੀ ਜਾਵੇਗੀ, ਜਿਸ ਤੋਂ ਬਾਅਦ ਲੋਕਾਂ ਦਾ ਇੱਥੇ ਇਲਾਜ ਸ਼ੁਰੂ ਹੋ ਜਾਵੇਗਾ। ਅੱਗੇ ਉਨ੍ਹਾਂ ਦੱਸਿਆ ਕਿ ਜੂਨ 2020 ਤੱਕ ਇਹ ਹਸਪਤਾਲ ਪੂਰਾ ਬਣ ਕੇ ਤਿਆਰ ਹੋ ਜਾਵੇਗਾ।