ਬਹਿਬਲ ਕਲਾਂ ਇਨਸਾਫ਼ ਮੋਰਚੇ ਵਲੋਂ ਸਰਕਾਰ ਨੂੰ ਦਿੱਤਾ ਅਲਟੀਮੇਟਮ ਪੂਰਾ, ਹੁਣ ਸਖ਼ਤ ਕਦਮ ਚੁੱਕਣ ਦੀ ਤਿਆਰੀ
Sunday, Feb 05, 2023 - 12:40 PM (IST)
ਫਰੀਦਕੋਟ (ਜਗਤਾਰ) : ਬੇਅਦਬੀ ਮਾਮਲੇ 'ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਪਿਛਲੇ ਸਵਾ ਸਾਲ ਤੋਂ ਬਹਿਬਲ ਕਲਾਂ ਵਿਖੇ ਚੱਲ ਰਹੇ ਇਨਸਾਫ਼ ਮੋਰਚੇ ਵੱਲੋਂ ਪੰਜਾਬ ਸਰਕਾਰ ਨੂੰ ਦਿੱਤਾ ਅਲਟੀਮੇਟਮ ਅੱਜ ਖ਼ਤਮ ਹੋ ਗਿਆ ਹੈ। ਜਿਸ ਦੇ ਚੱਲਦਿਆਂ ਮੋਰਚਾ ਆਗੂਆਂ ਵੱਲੋਂ ਨੈਸ਼ਨਲ ਹਾਈਵੇ 54 ਬਠਿੰਡਾ-ਅੰਮ੍ਰਿਤਸਰ ਰੋਡ 'ਤੇ ਅਣਮਿੱਥੇ ਸਮੇਂ ਲਈ ਧਰਨਾ ਲਗਾ ਕੇ ਪੱਕੇ ਤੌਰ 'ਤੇ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਬਹਿਬਲ ਕਲਾਂ ਇਨਸਾਫ਼ ਮੋਰਚੇ ਵੱਲੋਂ ਪਹਿਲਾਂ ਵੀ ਇਹ ਐਲਾਨ ਕੀਤਾ ਗਿਆ ਸੀ ਕਿ ਨੈਸ਼ਨਲ ਹਾਈਵੇ ਜਾਮ ਕੀਤਾ ਜਾਵੇਗਾ ਪਰ ਉਸ ਸਮੇਂ ਸ਼ਹੀਦੀ ਦਿਹਾੜੇ ਅਤੇ ਧੁੰਦ ਹੋਣ ਕਾਰਨ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ- ਮਾਮਲਾ ਲਟਕਣ ਦੇ ਆਸਾਰ, MP ਪ੍ਰਨੀਤ ਕੌਰ ਨੂੰ ਲੋਕ ਸਭਾ ਦੀ ‘ਪੌੜੀ ਚੜ੍ਹਨੋਂ’ ਰੋਕਣਾ ਔਖਾ!
ਫਿਲਹਾਲ ਰੋਡ ਦੇ ਇਕ ਪਾਸੇ 'ਤੇ ਹੀ ਜਾਮ ਲਾਇਆ ਗਿਆ ਹੈ ਪਰ ਇਸ ਤੋਂ ਪਹਿਲਾਂ ਐਲਾਨ ਕੀਤੀ ਗਿਆ ਸੀ ਕਿ ਹਾਈਵੇ ਦੇ ਦੋਹੇਂ ਪਾਸੇ ਜਾਮ ਕੀਤੇ ਜਾਣਗੇ। ਸਿੱਖ ਜਥਬੰਦੀਆਂ ਵੱਲੋਂ ਮੋਰਚੇ 'ਤੇ ਪਹੁੰਚਣ 'ਤੇ ਅਤੇ ਸੰਗਤਾਂ ਦੀ ਸਹਿਮਤੀ ਨਾਲ ਅਗਲਾ ਫ਼ੈਸਲਾ ਲਿਆ ਜਾਵੇਗਾ ਕਿ ਦੋਹੇਂ ਰੋਡ ਜਾਮ ਕਰਨੇ ਹਨ , ਜਾਂ ਫਿਰ ਇਕ ਅਤੇ ਇਸ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ- ਬਹਿਬਲ ਗੋਲ਼ੀ ਕਾਂਡ ਦੀ ਸੁਣਵਾਈ 29 ਅਪ੍ਰੈਲ ਤਕ ਮੁਲਤਵੀ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।