ਪੰਜਾਬ ਸਰਕਾਰ ਵਲੋਂ ਸੱਦੇ ਗਏ ਵਿਧਾਨ ਸਭਾ ਦੇ ਇਕ ਦਿਨਾਂ ਸੈਸ਼ਨ ''ਤੇ ਬਲਜਿੰਦਰ ਕੌਰ ਦਾ ਵੱਡਾ ਬਿਆਨ

10/18/2020 6:06:32 PM

ਬਠਿੰਡਾ (ਮੁਨੀਸ਼): ਆਮ ਆਦਮੀ ਪਾਰਟੀ ਦੀ ਵਿਧਾਇਕਾ ਬਲਜਿੰਦਰ ਕੌਰ ਨੇ ਕਾਂਗਰਸ ਵਲੋਂ ਬੁਲਾਏ ਗਏ ਸੈਸ਼ਨ ਨੂੰ ਲੰਮੇ ਹੱਥੀਂ ਲਿਆ ਹੈ। ਉਨ੍ਹਾਂ ਨੇ ਸੈਸ਼ਨ ਤੇ ਬੋਲਦੇ ਕਿਹਾ ਕਿ ਸੈਸ਼ਨ ਸੱਤ ਦਿਨਾਂ ਦਾ ਹੋਣਾ ਚਾਹੀਦਾ ਹੈ ਤੇ ਇਸ ਨੂੰ ਲਾਈਵ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਆਲ ਪਾਰਟੀ ਮੀਟਿੰਗ ਜਿਸ 'ਚ ਸਾਰੀਆਂ ਪਾਰਟੀਆਂ ਤੋ ਇਲਾਵਾ ਕਿਸਾਨ ਜਥੇਬੰਦੀਆਂ ਵੀ ਸ਼ਾਮਲ ਕੀਤੀਆਂ ਜਾਣੀਆਂ ਚਾਹੀਦੀਆਂ ਸਨ,ਪਰ ਪੰਜਾਬ ਸਰਕਾਰ ਸੈਸ਼ਨ ਬੁਲਾ ਕੇ ਕਿਸਾਨੀ ਮੁੱਦਿਆਂ ਤੇ ਸਿਆਸਤ ਕਰ ਰਹੀ ਹੈ,ਉਨ੍ਹਾਂ0 ਦੋਸ਼ ਲਗਾਇਆ ਕਿ ਸੈਸ਼ਨ ਬੁਲਾਉਣ ਤੋਂ ਪਹਿਲਾਂ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਕਿ ਸਰਕਾਰ ਕਿਹੜਾ ਬਿੱਲ ਲੈ ਕੇ ਆ ਰਹੀ ਹੈ।

ਇਹ ਵੀ ਪੜ੍ਹੋ: ਪ੍ਰੇਮ ਵਿਆਹ ਪਿੱਛੋਂ ਰਿਸ਼ਤੇ 'ਚ ਪਈ ਦਰਾੜ, ਧਰਨੇ 'ਤੇ ਬੈਠੀ ਪਤਨੀ ਭੀਖ ਮੰਗਣ ਲਈ ਹੋਈ ਮਜ਼ਬੂਰ

ਆਪ ਵਿਧਾਇਕਾ ਨੇ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਤੇ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ ਤੇ ਫੇਲ ਹੋ ਰਹੀ ਹੈ ਸਰਕਾਰ ਨੇ ਬਹੁਤ ਸਾਰੇ ਵਾਅਦੇ ਕੀਤੇ ਸਨ ਜਿਸ ਵਿੱਚ ਪੰਜਾਬ ਦੇ ਲੋਕਾਂ ਦੀ 
ਸੁਰੱਖਿਆਂ ਵੀ ਇਕ ਮੁੱਦਾ ਸੀ ਪਰ ਪੰਜਾਬ ਸਰਕਾਰ ਹਰ ਫਰੰਟ ਤੇ ਫੇਲ ਹੋ ਰਹੀ ਹੈ ਜਿਸ ਦਾ ਖਮਿਆਜਾ ਪੰਜਾਬ ਦੇ ਲੋਕ ਭੁਗਤ ਰਹੇ ਹਨ।

ਇਹ ਵੀ ਪੜ੍ਹੋ: ਦੁਖ਼ਦ ਖ਼ਬਰ: ਸੀ.ਆਈ.ਡੀ. 'ਚ ਤਾਇਨਾਤ ਹੈਡ ਕਾਂਸਟੇਬਲ ਦੀ ਸੜਕ ਹਾਦਸੇ 'ਚ ਮੌਤ

ਪਰਾਲੀ ਦੇ ਮੁੱਦੇ ਤੇ ਆਪ ਵਿਧਾਇਕਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਐੱਸ.ਐੱਮ.ਐੱਸ. ਵਾਲਾ ਪੁਰਜਾ ਲਾਉਣ ਦੇ ਹੁਕਮ ਕਰਦੀ ਹੈ ਜਦੋਂਕਿ ਕਿਸਾਨਾਂ ਦੀ ਵਿੱਤੀ ਹਾਲਤ ਇੰਨੀ ਤਰਸਯੋਗ ਹੋ ਚੁੱਕੀ ਹੈ ਕਿ ਉਨ੍ਹਾਂ ਕੋਲ ਇਹ ਪੁਰਜਾ ਲਾਉਣ ਦੀ ਗੁੰਜਾਇਸ਼ ਨਹੀਂ ਹੈ ਪਰ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਪਰਾਲੀ ਦਾ ਹੱਲ ਕਰਨ ਲਈ ਬਠਿੰਡੇ ਵਾਲਾ ਥਰਮਲ ਪਲਾਂਟ ਬਾਇਓ ਗੈਸ ਪਲਾਂਟ 'ਚ ਤਬਦੀਲ ਕਰਕੇ ਪਰਾਲੀ ਦਾ ਮੁੱਦਾ ਹੱਲ ਕਰੇ ਕਿਉਂਕਿ ਕਿਸਾਨਾਂ ਆਰਥਿਕ ਸਥਿਤੀ ਪਹਿਲਾਂ ਹੀ ਡਾਵਾਂਡੋਲ ਹੈ।

ਇਹ ਵੀ ਪੜ੍ਹੋ: ਝੋਨੇ ਦੀ ਪਰਾਲੀ ਦੇ ਮਸਲੇ ਨੂੰ ਲੈ ਕੇ ਕਿਸਾਨਾਂ ਨੇ ਕੀਤਾ ਵੱਡਾ ਐਲਾਨ

ਦੱਸ ਦੇਈਏ ਕਿ ਆਪ ਵਿਧਾਇਕਾ ਬਲਜਿੰਦਰ ਕੌਰ ਪਾਰਟੀ ਵਲੋਂ ਨਵੇ-ਨਿਯੁਕਤ ਕੀਤੇ ਗਏ ਸ਼ਹਿਰੀ ਪ੍ਰਧਾਨ ਐਡਵੋਕੇਟ ਨਵਜੀਤ ਜੀਦਾ ਤੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਗੁਰਜੰਟ ਸਿੰਘ ਸਿਵੀਆਂ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ ਹੋਏ ਸਨ।


Shyna

Content Editor

Related News