ਬਠਿੰਡਾ ਦੇ ਭਾਜਪਾ ਆਗੂ ਸਰੂਪ ਚੰਦ ਸਿੰਗਲਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

Saturday, Jan 21, 2023 - 03:44 PM (IST)

ਬਠਿੰਡਾ ਦੇ ਭਾਜਪਾ ਆਗੂ ਸਰੂਪ ਚੰਦ ਸਿੰਗਲਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਬਠਿੰਡਾ (ਕੁਨਾਲ)- ਗੈਂਗਸਟਰਾਂ ਵੱਲੋਂ ਪੰਜਾਬ ਵਿਚ ਕਾਰੋਬਾਰੀਆਂ ਅਤੇ ਸਿਆਸਤਦਾਨਾਂ ਨੂੰ ਧਮਕੀਆਂ ਦੇਣ ਦੇ ਮਾਮਲੇ ਲਗਾਤਾਰ ਜਾਰੀ ਹਨ। ਇਸੇ ਤਰ੍ਹਾਂ ਦਾ ਇਕ ਮਾਮਲਾ ਬਠਿੰਡਾ 'ਚੋਂ ਸਾਹਮਣਏ ਆਇਆ ਹੈ, ਜਿੱਥੇ ਬਠਿੰਡਾ ਤੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਸਿੰਗਲਾ ਨੂੰ ਉਨ੍ਹਾਂ ਦੇ ਮੋਬਾਇਲ ਫੋਨ 'ਤੇ ਧਮਕੀਆਂ ਮਿਲੀਆਂ ਹਨ। ਪ੍ਰੈੱਸ ਕਾਨਫ਼ਰੰਸ ਦੌਰਾਨ ਕਾਨੂੰਨ ਵਿਵਸਥਾ 'ਤੇ ਸਵਾਲ ਉਠਾਉਂਦੇ ਹੋਏ ਭਾਜਪਾ ਆਗੂ ਸਵਰੂਪ ਚੰਦ ਸਿੰਗਲਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਫੋਨ 'ਤੇ ਧਮਕੀਆਂ ਮਿਲ ਚੁੱਕੀਆਂ ਹਨ। ਇਸ ਸਬੰਧੀ ਪੁਲਸ ਨੂੰ ਸ਼ਿਕਾਇਤ ਵੀ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿਚ ਬਣੀ ਹੈ, ਕਾਨੂੰ ਵਿਵਸਥਾ ਪੂਰੀ ਤਰ੍ਹਾਂ ਖ਼ਰਾਬ ਹੋ ਚੁੱਕੀ ਹੈ। 

22 ਜਨਵਰੀ ਨੂੰ ਜਾਣਾ ਹੈ ਅੰਮ੍ਰਿਤਸਰ 
ਫੋਨ ਕਰਨ ਵਾਲੇ ਨੇ ਸਰੂਪ ਚੰਦ ਸਿੰਗਲਾ ਨੂੰ ਕਿਹਾ ਕਿ ਉਨ੍ਹਾਂ ਨੂੰ 22 ਜਨਵਰੀ ਨੂੰ ਅੰਮ੍ਰਿਤਸਰ ਜਾਣਾ ਹੈ ਤਾਂ ਪੂਰੀ ਤਿਆਰੀ ਨਾਲ ਜਾਣ। ਦੋਸ਼ੀ ਕਾਲਰ ਕੋਲ ਸਿੰਗਲਾ ਦੀ ਗੱਡੀ ਦਾ ਨੰਬਰ ਲੈ ਕੇ ਅਤੇ ਹੋਰ ਜ਼ਰੂਰੀ ਜਾਣਕਾਰੀ ਪਹਿਲਾਂ ਹੀ ਮੌਜੂਦ ਹੈ। ਫੋਨ ਕਰਨ ਵਾਲੇ ਨੇ ਸਿੰਗਲਾ ਨੂੰ ਧਮਕੀ ਦਿੱਤੀ ਕਿ ਉਹ ਆਪਣੀ ਚਿੱਟੇ ਰੰਗ ਦੀ ਇਨੋਵਾ ਕ੍ਰੇਸਟਾ ਗੱਡੀ ਵਿਚ ਅੰਮ੍ਰਿਤਸਰ ਜਾਣ ਦੌਰਾਨ ਆਪਣੇ ਬਾਡੀਗਾਰਡ, ਗੰਨਮੈਨ ਅਤੇ ਡਰਾਈਵਰ ਨੂੰ ਨਾਲ ਲੈ ਕੇ ਜਾਣ। ਇਸ ਦੇ ਨਾਲ ਹੀ ਆਪਣੇ ਪਰਿਵਾਰ ਨੂੰ ਵੀ ਮਿਲ ਲੈਣ। 

ਇਹ ਵੀ ਪੜ੍ਹੋ : ਲਤੀਫਪੁਰਾ ਮਾਮਲੇ 'ਚ ਵੱਡਾ ਖ਼ੁਲਾਸਾ, ਸੁਲਤਾਨਪੁਰ ਲੋਧੀ ਦੀ ਧੀਰ ਫੈਮਿਲੀ ਦਾ ਨਾਂ ਆਇਆ ਸਾਹਮਣੇ

20-25 ਦਿਨ ਪਹਿਲਾਂ ਮਿਲੀ ਸੀ ਧਮਕੀ 
ਫੋਨ ਕਰਨ ਵਾਲਾ ਵਿਅਕਤੀ ਸਰੂਪ ਸਿੰਗਲਾ ਨੂੰ ਧਮਕੀਆਂ ਦਿੰਦੇ ਹੋਏ ਕਹਿ ਰਿਹਾ ਹੈ ਕਿ ਉਸ ਨੇ ਕਰੀਬ 20-25 ਦਿਨ ਪਹਿਲਾਂ ਵੀ ਉਨ੍ਹਾਂ ਨੂੰ ਸਤਿਕਾਰ ਨਾਲ ਸਮਝਾਇਆ ਸੀ। ਇਸ ਦੇ ਬਾਵਜੂਦ ਸਿੰਗਲਾ 14-15 ਜਨਵਰੀ ਸ਼ਰਤੀ ਪ੍ਰਦਰਸ਼ਨ ਵਿੱਚ ਸ਼ਾਮਲ ਹੋ ਗਏ। ਕਲਾਰ ਨੇ ਅੰਮ੍ਰਿਤਸਰ ਵਿੱਚ ਮਾਰੇ ਗਏ ਹਿੰਦੂ ਆਗੂ ਸੂਰੀ ਦੀ ਉਦਾਹਰਣ ਦਿੰਦੇ ਹੋਏ ਕਿਹਾ ਕਿ ਉਹ ਵੀ ਹਿੰਦੂਆਂ ਦੇ ਨਾਂ ’ਤੇ ਬਹੁਤ ਕੁਝ ਲੈ ਕੇ ਚੱਲਦਾ ਸੀ ਪਰ ਸਾਡੇ ਸ਼ੇਰ ਭਰਾਵਾਂ ਨੇ ਉਸ ਦਾ ਕੀ ਹਾਲ ਕੀਤਾ, ਪਤਾ ਹੈ ਨਾ। 

ਸਰੂਪ ਸਿੰਗਲਾ ਬੋਲੇ, ਉਹ ਕੋਈ ਗਲਤ ਕੰਮ ਨਹੀਂ ਕਰਦੇ
ਫੋਨ ਕਰਨ ਵਾਲੇ ਦੀ ਧਮਕੀ 'ਤੇ ਸਰੂਪ ਸਿੰਗਲਾ ਨੇ ਉਸ ਨੂੰ ਕਿਹਾ ਕਿ ਉਹ ਕੋਈ ਗਲਤ ਕੰਮ ਨਹੀਂ ਕਰਦਾ, ਕੋਈ ਗਲਤ ਗੱਲ ਨਹੀਂ ਕਰਦੇ। ਕਿਸੇ ਪਾਰਟੀ ਲਈ ਕੰਮ ਕਰਨਾ, ਉਹ ਤਾਂ ਹਿੰਦੂ ਅਤੇ ਸਿੱਖ ਸਾਰੇ ਕਰ ਰਹੇ ਹਨ। ਫੋਨ ਕਰਨ ਵਾਲੇ ਨੇ ਕਿਹਾ ਕਿ ਉਨ੍ਹਾਂ ਨੂੰ ਕਿਹਾ ਕਿ ਉਹ ਕੋਈ ਗਲਤ ਕੰਮ ਕਰਦੇ ਹਨ ਜਾਂ ਨਹੀਂ ਪਰ ਅਸੀਂ ਜ਼ਰੂਰ ਗਲਤ ਕੰਮ ਕਰਦੇ ਹਾਂ। 

ਇਹ ਵੀ ਪੜ੍ਹੋ :ਕਿਸਾਨਾਂ ਨੂੰ ਮੁਆਵਜ਼ੇ ਦੇ ਚੈੱਕ ਵੰਡਣ ਮੌਕੇ ਬੋਲੇ CM ਭਗਵੰਤ ਮਾਨ, 'ਆਰੇ' ਤੋਂ ਡਰਦੇ ਭਾਜਪਾ 'ਚ ਜਾ ਰਹੇ ਨੇ ਲੀਡਰ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News