ਬਠਿੰਡਾ ''ਚ ਗੁੰਡਾਗਰਦੀ ਦਾ ਨੰਗਾ ਨਾਚ, ਚਿੱਟਾ ਵੇਚਣ ਵਾਲੇ ਨੌਜਵਾਨਾਂ ਨੇ...

Wednesday, Dec 17, 2025 - 04:36 PM (IST)

ਬਠਿੰਡਾ ''ਚ ਗੁੰਡਾਗਰਦੀ ਦਾ ਨੰਗਾ ਨਾਚ, ਚਿੱਟਾ ਵੇਚਣ ਵਾਲੇ ਨੌਜਵਾਨਾਂ ਨੇ...

ਬਠਿੰਡਾ (ਵਿਜੇ ਵਰਮਾ) : ਸਥਾਨਕ ਉੜੀਆ ਬਸਤੀ 'ਚ ਬੁੱਧਵਾਰ ਨੂੰ ਦਿਨ-ਦਿਹਾੜੇ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ। ਬਸਤੀ ਦੇ ਲੋਕਾਂ ਮੁਤਾਬਕ ਇੱਥੇ ਚਿੱਟਾ ਵੇਚਣ ਲਈ ਆਉਣ ਵਾਲੇ ਕੁੱਝ ਨੌਜਵਾਨਾਂ ਦਾ ਵਿਰੋਧ ਕਰਨ ’ਤੇ ਉਕਤ ਨੌਜਵਾਨਾਂ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਬਸਤੀ ਦੇ ਲੋਕਾਂ ’ਤੇ ਹਮਲਾ ਕਰ ਦਿੱਤਾ। ਇਨ੍ਹਾਂ ਨੇ ਕਈ ਘਰਾਂ ਦੇ ਸ਼ੀਸ਼ੇ ਵੀ ਤੋੜ ਦਿੱਤੇ। ਇਸ ਹਮਲੇ 'ਚ ਬਸਤੀ ਦੇ ਦੋ ਨੌਜਵਾਨ ਗੰਭੀਰ ਰੂਪ 'ਚ ਜਖ਼ਮੀ ਹੋ ਗਏ, ਜਿਨ੍ਹਾਂ ਨੂੰ ਨੌਜਵਾਨ ਵੈੱਲਫੇਅਰ ਸੋਸਾਇਟੀ ਦੇ ਮੈਂਬਰਾਂ ਵੱਲੋਂ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ। ਉੜੀਆ ਬਸਤੀ ਦੇ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਦੀ ਬਸਤੀ 'ਚ ਕੁਝ ਲੋਕ ਬਾਹਰੋਂ ਆ ਕੇ ਚਿੱਟਾ ਵੇਚਦੇ ਹਨ, ਜਿਸ ਕਾਰਨ ਉਨ੍ਹਾਂ ਦੇ ਨੌਜਵਾਨ ਚਿੱਟੇ ਦੀ ਲਤ ਦਾ ਸ਼ਿਕਾਰ ਹੋ ਰਹੇ ਹਨ। ਇਸ ਸਬੰਧੀ ਕਈ ਵਾਰ ਬਾਹਰਲੇ ਇਲਾਕਿਆਂ ਤੋਂ ਆਉਣ ਵਾਲੇ ਉਕਤ ਨੌਜਵਾਨਾਂ ਨੂੰ ਚਿੱਟਾ ਵੇਚਣ ਤੋਂ ਰੋਕਿਆ ਗਿਆ ਪਰ ਇਸ ਦਾ ਕੋਈ ਅਸਰ ਨਹੀਂ ਹੋਇਆ।

ਇਹ ਵੀ ਪੜ੍ਹੋ : ਪੰਜਾਬ 'ਚ 18-19 ਤਾਰੀਖ਼ ਲਈ ਹੋ ਗਿਆ ਵੱਡਾ ਐਲਾਨ, ਸੂਬੇ ਦੇ ਸਾਰੇ ਜ਼ਿਲ੍ਹਿਆਂ 'ਚ...

ਇਸ ਵਾਰ ਵੀ ਜਦੋਂ ਬਸਤੀ ਦੇ ਕੁੱਝ ਨੌਜਵਾਨਾਂ ਨੇ ਬਾਹਰਲੇ ਨੌਜਵਾਨਾਂ ਨੂੰ ਚਿੱਟਾ ਵੇਚਣ ਤੋਂ ਰੋਕਿਆ ਤਾਂ ਉਹ ਪਹਿਲਾਂ ਵਾਪਸ ਚਲੇ ਗਏ, ਪਰ ਬਾਅਦ 'ਚ 25-30 ਸਾਥੀਆਂ ਸਮੇਤ ਮੁੜ ਆ ਕੇ ਬਸਤੀ 'ਚ ਵਿਰੋਧ ਕਰਨ ਵਾਲੇ ਨੌਜਵਾਨਾਂ ਅਤੇ ਹੋਰ ਲੋਕਾਂ ’ਤੇ ਹਮਲਾ ਕਰ ਦਿੱਤਾ। ਹਮਲਾਵਰ ਲਾਠੀਆਂ ਅਤੇ ਰਾਡਾਂ ਨਾਲ ਲੈਸ ਸਨ ਅਤੇ ਕਾਫ਼ੀ ਦੇਰ ਤੱਕ ਗੁੰਡਾਗਰਦੀ ਕਰਦੇ ਰਹੇ। ਇਸ ਦੌਰਾਨ ਕਈ ਘਰਾਂ ਦੀਆਂ ਖਿੜਕੀਆਂ ਦੇ ਸ਼ੀਸ਼ੇ ਵੀ ਤੋੜ ਦਿੱਤੇ ਗਏ।

ਇਹ ਵੀ ਪੜ੍ਹੋ : Punjab Election Results Live : ਧਾਲੀਵਾਲ ਦੇ ਜੱਦੀ ਪਿੰਡ 'ਚ ਹਾਰੀ 'ਆਪ', ਸਾਬਕਾ ਵਿਧਾਇਕ ਦਾ ਪੁਲਸ ਨਾਲ ਪੇਚਾ
ਹਮਲੇ 'ਚ ਬਸਤੀ ਵਾਸੀ ਮਿੰਟੂ (27) ਅਤੇ ਕੰਭੂਧਰ (28) ਗੰਭੀਰ ਜਖ਼ਮੀ ਹੋ ਗਏ। ਹਮਲੇ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਸੂਚਨਾ ਮਿਲਣ ’ਤੇ ਥਾਣਾ ਥਰਮਲ ਦੀ ਪੁਲਸ ਅਤੇ ਨੌਜਵਾਨ ਵੈੱਲਫੇਅਰ ਸੋਸਾਇਟੀ ਦੇ ਮੈਂਬਰ ਮੌਕੇ ’ਤੇ ਪਹੁੰਚੇ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ, ਜਦਕਿ ਸੋਸਾਇਟੀ ਦੇ ਮੈਂਬਰਾਂ ਨੇ ਜਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਹਮਲਾ ਕਰਨ ਵਾਲੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ ਅਤੇ ਜਲਦ ਹੀ ਸਾਰੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।

 


author

Babita

Content Editor

Related News