ਜੇਲ੍ਹ 'ਚ ਬੰਦ Lawrence Bishnoi ਨੂੰ ਮਿਲਣ ਪੁੱਜੀਆਂ 2 ਕੁੜੀਆਂ, ਹੈਰਾਨ ਕਰ ਦੇਵੇਗਾ ਪੂਰਾ ਮਾਮਲਾ

03/16/2023 1:25:34 PM

ਬਠਿੰਡਾ (ਕੁਨਾਲ) : ਬਠਿੰਡਾ ਕੇਂਦਰੀ ਜੇਲ੍ਹ 'ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮਿਲਣ ਲਈ ਇੱਥੇ 2 ਨਾਬਾਲਗ ਕੁੜੀਆਂ ਪੁੱਜ ਗਈਆਂ। ਉਕਤ ਕੁੜੀਆਂ ਖ਼ੁਦ ਨੂੰ ਲਾਰੈਂਸ ਬਿਸ਼ਨੋਈ ਦੀਆਂ ਫੈਨਜ਼ ਦੱਸ ਰਹੀਆਂ ਸਨ। ਦੋਵੇਂ ਕੁੜੀਆਂ ਲਾਰੈਂਸ ਬਿਸ਼ਨੋਈ ਨਾਲ ਫੋਟੋ ਖਿਚਵਾਉਣੀ ਚਾਹੁੰਦੀਆਂ ਸਨ। ਜਾਣਕਾਰੀ ਮੁਤਾਬਕ ਇਹ ਕੁੜੀਆਂ ਝਾਰਖੰਡ ਦੇ ਰਹਿਣ ਵਾਲੀਆਂ ਹਨ। ਜਦੋਂ ਇਹ ਕੁੜੀਆਂ ਜੇਲ੍ਹ ਪੁੱਜੀਆਂ ਤਾਂ ਜੇਲ੍ਹ ਅਧਿਕਾਰੀਆਂ ਨੇ ਪੁੱਛਿਆ ਕਿ ਉਹ ਇੱਥੇ ਕੀ ਕਰਨ ਆਈਆਂ ਹਨ।

ਇਹ ਵੀ ਪੜ੍ਹੋ : ਪ੍ਰੇਮਿਕਾ ਤੋਂ ਰੁੱਸੇ ਮੁੰਡੇ ਨੇ ਨਿਗਲਿਆ ਜ਼ਹਿਰ, ਹਸਪਤਾਲ 'ਚ ਤੋੜਿਆ ਦਮ, ਖ਼ੁਦਕੁਸ਼ੀ ਨੋਟ 'ਚ ਦੱਸਿਆ ਸਭ ਕੁੱਝ

ਕੁੜੀਆਂ ਨੇ ਦੱਸਿਆ ਕਿ ਉਹ ਲਾਰੈਂਸ ਬਿਸ਼ਨੋਈ ਦੀਆਂ ਫੈਨਜ਼ ਹਨ ਅਤੇ ਉਸ ਨਾਲ ਫੋਟੋ ਖਿਚਵਾਉਣਾ ਚਾਹੁੰਦੀਆਂ ਹਨ। ਲਾਰੈਂਸ ਨਾਲ ਫੋਟੋਆਂ ਖਿਚਵਾ ਕੇ ਉਹ ਆਪਣੇ ਦੋਸਤਾਂ ਨਾਲ ਸਾਂਝਾ ਕਰਨਾ ਚਾਹੁੰਦੀਆਂ ਹਨ। ਫਿਲਹਾਲ ਜੇਲ੍ਹ ਅਧਿਕਾਰੀਆਂ ਵੱਲੋਂ ਦੋਹਾਂ ਕੁੜੀਆਂ ਨੂੰ ਹਿਰਾਸਤ 'ਚ ਲੈ ਲਿਆ ਗਿਆ।

ਇਹ ਵੀ ਪੜ੍ਹੋ : ਪੰਜਾਬ ਦੇ ਪਿੰਡਾਂ ਲਈ ਹੋ ਗਿਆ ਅਹਿਮ ਐਲਾਨ, ਲੋਕਾਂ ਨੂੰ ਸਮਾਗਮ ਕਰਨ 'ਚ ਨਹੀਂ ਆਵੇਗੀ ਦਿੱਕਤ

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਉਕਤ ਕੁੜੀਆਂ ਨਾਬਾਲਗ ਅਤੇ ਅਤੇ ਮਾਸੀ ਦੀਆਂ ਕੁੜੀਆਂ ਹਨ। ਦੋਵੇਂ ਸੋਸ਼ਲ ਮੀਡੀਆ ਤੋਂ ਪ੍ਰਭਾਵਿਤ ਹੋ ਕੇ ਕੇਂਦਰੀ ਜੇਲ੍ਹ ਪੁੱਜੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਕੁੜੀਆਂ ਦੇ ਪਰਿਵਾਰ ਵਾਲਿਆਂ ਨੂੰ ਇਸ ਸਬੰਧੀ ਸੂਚਨਾ ਦੇ ਦਿੱਤੀ ਗਈ ਹੈ ਅਤੇ ਪਰਿਵਾਰ ਦੇ ਪੁੱਜਣ 'ਤੇ ਦੋਹਾਂ ਕੁੜੀਆਂ ਨੂੰ ਉਨ੍ਹਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News