ਬਠਿੰਡਾ ਦੀ ਕੇਂਦਰੀ ਜੇਲ 'ਚ ਭਿੜੀਆਂ ਦੋ ਧਿਰਾਂ, 6 ਜ਼ਖਮੀ (ਤਸਵੀਰਾਂ)

Sunday, Feb 09, 2020 - 03:40 PM (IST)

ਬਠਿੰਡਾ (ਕੁਨਾਲ) - ਬਠਿੰਡਾ ਦੀ ਕੇਂਦਰੀ ਜੇਲ 'ਚ ਅੱਜ ਉਸ ਸਮੇਂ ਭੱਜ-ਦੌੜ ਪੈਦਾ ਹੋ ਗਈ, ਜਦੋਂ ਜੇਲ 'ਚ ਬੰਦ ਹਵਾਤੀਆਂ ਦੀਆਂ ਦੋ ਧਿਰਾਂ ਵਿਚਾਲੇ ਆਪਸੀ ਲੜਾਈ-ਝਗੜਾ ਹੋ ਜਾਣ ਦੀ ਸੂਚਨਾ ਮਿਲੀ ਹੈ। ਕੁੱਟਮਾਰ ਦੌਰਾਨ ਛੇ ਹਵਾਲਾਤੀ ਗੰਭੀਰ ਤੌਰ 'ਤੇ ਜ਼ਖਮੀ ਹੋ ਗਏ। ਘਟਨਾ ਸਥਾਨ 'ਤੇ ਪੁੱਜੇ ਪੁਲਸ ਅਧਿਕਾਰੀਆਂ ਨੇ ਜ਼ਖਮੀ ਹਵਾਲਾਤੀਆਂ ਨੂੰ ਬਠਿੰਡਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਵਾਪਸ ਜੇਲ ਭੇਜ ਦਿੱਤਾ ਗਿਆ।

PunjabKesari

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡਾਕਟਰ ਗੁਰਜੀਵਨ ਸਿੰਘ ਨੇ ਦੱਸਿਆ ਕਿ ਬਠਿੰਡਾ ਜੇਲ 'ਚੋਂ ਛੇ ਹਵਾਲਾਤੀ ਉਨ੍ਹਾਂ ਕੋਲ ਇਲਾਜ ਕਰਵਾਉਣ ਆਏ ਹਨ। ਇਲਾਜ ਕਰਵਾਉਣ ਤੋਂ ਬਾਅਦ ਉਕਤ ਲੋਕਾਂ ਨੂੰ ਪੁਲਸ ਵਾਪਸ ਜੇਲ 'ਚ ਲੈ ਗਈ। ਦੂਜੇ ਪਾਸੇ ਮਾਮਲੇ ਦੀ ਜਾਂਚ ਕਰ ਰਹੀ ਪੁਲਸ ਇਸ ਗੱਲ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਉਕਤ ਧਿਰਾਂ ਵਿਚਕਾਰ ਕਿਹੜੀ ਗੱਲ ਨੂੰ ਲੈ ਕੇ ਲੜਾਈ ਹੋਈ ਸੀ।

PunjabKesari


rajwinder kaur

Content Editor

Related News