ਬਠਿੰਡਾ : ਪਤਨੀ ਦੇ ਕਤਲ ਦੇ ਦੋਸ਼ 'ਚ ਜੇਲ 'ਚ ਬੰਦ ਹਵਾਲਾਤੀ ਨੇ ਕੀਤੀ ਖੁਦਕੁਸ਼ੀ
Saturday, Feb 08, 2020 - 12:11 PM (IST)
ਬਠਿੰਡਾ (ਵਿਜੇ) : ਬਠਿੰਡਾ ਦੀ ਕੇਂਦਰੀ ਜੇਲ ਵਿਚ ਬੰਦ ਇਕ ਹਵਾਲਾਤੀ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਅੰਗਰੇਜ ਸਿੰਘ (32) ਪੁੱਤਰ ਗੁਰਚਰਨ ਸਿੰਘ ਵਾਸੀ ਪਿੰਡ ਜੀਦਾ ਜ਼ਿਲਾ ਬਠਿੰਡਾ ਦੇ ਤੌਰ 'ਤੇ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕੈਂਟ ਦੇ ਸਬ ਇੰਸਪੈਕਟਰ ਬਲਦੇਵ ਸਿੰਘ ਆਪਣੀ ਟੀਮ ਸਮੇਤ ਮੌਕੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਰੱਖਵਾ ਦਿੱਤਾ ਹੈ।
ਥਾਣਾ ਕੈਂਟ ਦੇ ਐਸ.ਐਚ.ਓ. ਨਰਿੰਦਰ ਕੁਮਾਰ ਨੇ ਦੱਸਿਆ ਕਿ ਅੰਗਰੇਜ ਸਿੰਘ ਨੇ ਇਕ ਸਾਲ ਪਹਿਲਾਂ ਆਪਣੀ ਪਤਨੀ ਦਾ ਕਤਲ ਕੀਤਾ ਸੀ ਅਤੇ ਇਸੇ ਦੋਸ਼ ਵਿਚ ਉਹ ਜੇਲ ਵਿਚ ਬੰਦ ਸੀ। ਪੁਲਸ ਫਿਲਹਾਲ ਮਾਮਲੇ ਦੀ ਜਾਂਚ ਕਰ ਰਹੀ ਹੈ।