ਚਿੱਟੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
Thursday, Oct 17, 2019 - 11:08 AM (IST)

ਬਠਿੰਡਾ(ਵਰਮਾ) : ਲੱਖ ਕੋਸ਼ਿਸ਼ਾਂ ਤੋਂ ਬਾਅਦ ਵੀ ਨਸ਼ੇ 'ਤੇ ਕਾਬੂ ਨਹੀਂ ਪਾਇਆ ਜਾ ਸਕਿਆ ਅਤੇ ਨੌਜਵਾਨ ਅਜੇ ਵੀ ਇਸਦੀ ਭੇਟ ਚੜ੍ਹਦੇ ਜਾ ਰਹੇ ਹਨ। ਇਸ ਦੀ ਤਾਜ਼ਾ ਉਦਾਹਰਣ ਬਲਰਾਜ ਨਗਰ ਸਥਿਤ 30 ਸਾਲਾ ਨੌਜਵਾਨ ਪਵਨ ਕੁਮਾਰ ਦੀ ਚਿੱਟੇ ਦੀ ਓਵਰਡੋਜ਼ ਨਾਲ ਹੋਈ ਮੌਤ ਤੋਂ ਮਿਲਦੀ ਹੈ।
ਜਾਣਕਾਰੀ ਅਨੁਸਾਰ ਮ੍ਰਿਤਕ ਪਿਛਲੇ 6 ਮਹੀਨੇ ਤੋਂ ਚਿੱਟੇ ਦਾ ਸੇਵਨ ਕਰ ਰਿਹਾ ਸੀ ਜੋ ਡਰਾਈਵਰੀ ਕਰਦਾ ਸੀ। ਮੁਹੱਲਾ ਵਾਸੀਆਂ 'ਚ ਇਸ ਗੱਲ ਨੂੰ ਲੈ ਕੇ ਗੁੱਸਾ ਪਨਪ ਰਿਹਾ ਹੈ ਕਿ ਸਰਕਾਰ ਨੇ ਨਸ਼ੇ ਨੂੰ ਬੰਦ ਕਰਨ ਦੀ ਸਹੁੰ ਖਾਧੀ ਸੀ ਪਰ ਇਸ ਦੇ ਬਾਵਜੂਦ ਨਸ਼ਾ ਨੌਜਵਾਨਾਂ ਨੂੰ ਨਿਗਲ ਰਿਹਾ ਹੈ। ਮੌਕੇ 'ਤੇ ਪਹੁੰਚੀ ਮਹਿਲਾ ਕਾਂਗਰਸੀ ਮੀਤ ਪ੍ਰਧਾਨ ਗੁਰਪ੍ਰੀਤ ਕੌਰ ਨੇ ਕਿਹਾ ਕਿ ਨਸ਼ੇ ਕਾਰਣ ਘਰ ਦਾ ਸਭ ਕੁਝ ਵਿਕ ਗਿਆ, ਜਦਕਿ ਮ੍ਰਿਤਕ ਦਾ ਭਰਾ ਵੀ ਨਸ਼ੇ ਦਾ ਆਦੀ ਬਣ ਚੁੱਕਾ ਹੈ। ਉਨ੍ਹਾਂ ਸਰਕਾਰ ਤੋਂ ਅਪੀਲ ਕੀਤੀ ਕਿ ਪੀੜਤ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ।