ਗੁਰਪਤਵੰਤ ਪੰਨੂ ਦੇ ਇਸ਼ਾਰੇ 'ਤੇ ਖ਼ਾਲਿਸਤਾਨ ਦੇ ਨਾਅਰੇ ਲਿਖਣ ਵਾਲੇ ਦੋ ਵਿਅਕਤੀ ਚੜ੍ਹੇ ਪੁਲਸ ਦੇ ਹੱਥੇ

Monday, Dec 04, 2023 - 12:08 PM (IST)

ਗੁਰਪਤਵੰਤ ਪੰਨੂ ਦੇ ਇਸ਼ਾਰੇ 'ਤੇ ਖ਼ਾਲਿਸਤਾਨ ਦੇ ਨਾਅਰੇ ਲਿਖਣ ਵਾਲੇ ਦੋ ਵਿਅਕਤੀ ਚੜ੍ਹੇ ਪੁਲਸ ਦੇ ਹੱਥੇ

ਬਠਿੰਡਾ- ਬਠਿੰਡਾ CI ਸਟਾਫ਼ ਨੂੰ ਇਕ ਵੱਡੀ ਸਫ਼ਲਤਾ ਹਾਸਲ ਹੋਈ ਹੈ। ਜਿਸ 'ਚ ਬਠਿੰਡਾ ਦੇ CI ਸਟਾਫ਼ ਨੇ ਸਿੱਖਸ ਫਾਰ ਜਸਟਿਸ ਦੇ ਇਸ਼ਾਰੇ 'ਤੇ ਖ਼ਾਲਿਸਤਾਨ ਦੇ ਨਾਅਰੇ ਲਿਖਣ ਵਾਲੇ ਦੋ SFJ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮਾਂ ਵੱਲੋਂ ਮਾਸਟਰਮਾਈਂਡ ਗੁਰਪਤਵੰਤ ਪੰਨੂ ਅਤੇ ਜਗਜੀਤ ਸਿੰਘ ਦੇ ਸਮਰਥਨ 'ਚ ਪੰਜਾਬ, ਹਿਮਾਚਲ, ਰਾਜਸਥਾਨ ਸਮੇਤ ਵੱਖ-ਵੱਖ ਜਨਤਕ ਥਾਵਾਂ 'ਤੇ ਬਾਈਕਾਟ ਏਅਰ ਇੰਡੀਆ/ਖਾਲਿਸਤਾਨ ਦੇ ਨਾਅਰੇ ਲਿਖੇ ਗਏ ਸਨ।

ਇਹ ਵੀ ਪੜ੍ਹੋ- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਪਾਕਿਸਤਾਨ ਗਏ ਸਿੱਖ ਸ਼ਰਧਾਲੂ ਦੀ ਮੌਤ

ਇਸ ਦੀ ਜਾਣਕਾਰੀ ਪੰਜਾਬ ਡੀ. ਜੀ. ਪੀ. ਗੌਰਵ ਯਾਦਵ ਨੇ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਹੈ। ਡੀ. ਜੀ. ਪੀ. ਨੇ ਲਿਖਿਆ ਕਿ ਇਕ ਵੱਡੀ ਸਫ਼ਲਤਾ 'ਚ CI ਬਠਿੰਡਾ ਨੇ ਸਿੱਖਸ ਫਾਰ ਜਸਟਿਸ ਦੇ ਮਾਸਟਰਮਾਈਂਡ ਗੁਰਪਤਵੰਤ ਪੰਨੂ ਅਤੇ ਜਗਜੀਤ ਸਿੰਘ ਦੁਆਰਾ ਸਮਰਥਤ ਕਾਰਕੁਨਾਂ ਵੱਲੋਂ ਪੰਜਾਬ, ਹਿਮਾਚਲ, ਰਾਜਸਥਾਨ ਸਮੇਤ ਵੱਖ-ਵੱਖ ਜਨਤਕ ਥਾਵਾਂ 'ਤੇ ਬਾਈਕਾਟ ਏਅਰ ਇੰਡੀਆ/ਖਾਲਿਸਤਾਨ ਦੇ ਨਾਅਰੇ ਲਿਖੇ ਗਏ ਸਨ ਅਤੇ ਇਸ ਮਾਮਲੇ ਵਿੱਚ SFJ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। 

ਇਹ ਵੀ ਪੜ੍ਹੋ-  ਸ੍ਰੀ ਹਰਿਮੰਦਰ ਸਾਹਿਬ ਦੇ ਕਾਊਂਟਰ ’ਚੋਂ ਇਕ ਲੱਖ ਰੁਪਏ ਚੋਰੀ ਦਾ ਮਾਮਲਾ: ਪੁਲਸ ਨੇ 4 ਮੁਲਜ਼ਮ ਕੀਤੇ ਕਾਬੂ

ਡੀ. ਜੀ. ਪੀ. ਨੇ ਅੱਗੇ ਲਿਖਿਆ  ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਐੱਫ਼. ਆਈ. ਆਰ ਦਰਜ ਕਰ ਲਈ ਗਈ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਪੰਜਾਬ ਪੁਲਸ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਹ ਵੀ ਪੜ੍ਹੋ- ਦੀਨਾਨਗਰ 'ਚ ਵੱਡੀ ਵਾਰਦਾਤ, ਰਿਸ਼ਤੇਦਾਰਾਂ ਨੂੰ ਮਿਲ ਘਰ ਆ ਰਹੇ ਕਾਰ ਸਵਾਰ 'ਤੇ ਚਲੀਆਂ ਅੰਨ੍ਹੇਵਾਹ ਗੋਲੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News