ਬਠਿੰਡਾ : ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ ਚੱਲੀ ਗੋਲੀ, ਨੌਜਵਾਨ ਦੀ ਮੌਤ

Wednesday, Aug 14, 2019 - 05:11 PM (IST)

ਬਠਿੰਡਾ : ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ ਚੱਲੀ ਗੋਲੀ, ਨੌਜਵਾਨ ਦੀ ਮੌਤ

ਤਲਵੰਡੀ ਸਾਬੋ (ਮਨੀਸ਼, ਵਿਜੇ) : ਬਠਿੰਡਾ ਦੇ ਤਲਵੰਡੀ ਸਾਬੋ ਵਿਚ ਪੰਜਾਬ ਯੂਨੀਵਰਸਿਟੀ ਪਟਿਆਲਾ ਦੇ ਅਧੀਨ ਚੱਲਦੇ ਗੁਰੂ ਕਾਸ਼ੀ ਕਾਲਜ ਵਿਚ ਪ੍ਰਧਾਨਗੀ ਨੂੰ ਲੈ ਕੇ ਦੋ ਧਿਰਾਂ ਵਿਚ ਵਿਵਾਦ ਤੋਂ ਬਾਅਦ ਗੋਲੀ ਚੱਲਣ ਨਾਲ ਇਕ ਨੌਜਵਾਨ ਦੀ ਮੌਤ ਦੀ ਖਬਰ ਮਿਲੀ ਹੈ।

ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਨੂੰ ਜ਼ਖਮੀ ਹਾਲਤ ਵਿਚ ਪਹਿਲਾਂ ਸਿਵਲ ਹਸਪਤਾਲ ਤਲਵੰਡੀ ਸਾਬੋ ਲਿਆਂਦਾ ਗਿਆ, ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਬਠਿੰਡਾ ਰੈਫ਼ਰ ਕਰ ਦਿੱਤਾ ਗਿਆ ਸੀ ਪਰ ਉਥੇ ਉਸ ਦੀ ਮੌਤ ਹੋ ਗਈ। ਉਥੇ ਹੀ ਘਟਨਾ ਸਬੰਧੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।


author

cherry

Content Editor

Related News