ਬਠਿੰਡਾ ਜ਼ਿਲ੍ਹੇ 'ਚ ਕੋਰੋਨਾ ਦਾ ਕਹਿਰ ਜਾਰੀ, ਛੇ ਨਵੇਂ ਕੇਸਾਂ ਦੀ ਹੋਈ ਪੁਸ਼ਟੀ

Monday, Jun 22, 2020 - 06:19 PM (IST)

ਬਠਿੰਡਾ ਜ਼ਿਲ੍ਹੇ 'ਚ ਕੋਰੋਨਾ ਦਾ ਕਹਿਰ ਜਾਰੀ, ਛੇ ਨਵੇਂ ਕੇਸਾਂ ਦੀ ਹੋਈ ਪੁਸ਼ਟੀ

ਬਠਿੰਡਾ (ਬਲਵਿੰਦਰ ਸ਼ਰਮਾ): ਬਠਿੰਡਾ ਜ਼ਿਲ੍ਹੇ 'ਚ ਅੱਜ ਕੋਵਿਡ-19 ਦੇ 6 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਜਦਕਿ 114 ਨੈਗੇਟਿਵ ਰਿਪੋਰਟਾਂ ਵੀ ਪ੍ਰਾਪਤ ਹੋਈਆਂ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਬੀ ਸ੍ਰੀ ਨਿਵਾਸਨ ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਮੁੜ ਅਪੀਲ ਦੁਹਰਾਈ ਕਿ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ ਅਤੇ ਘਰੋਂ ਬਾਹਰ ਨਿਕਲਣ ਸਮੇਂ ਮਾਸਕ ਜ਼ਰੂਰ ਪਾਇਆ ਜਾਵੇ। ਜਨਤਕ ਥਾਵਾਂ ਤੇ ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ।

 ਇਹ ਵੀ ਪੜ੍ਹੋ: ਜਿਸ ਸਕੂਲ 'ਚ ਕੀਤੀ ਪੜ੍ਹਾਈ, ਅੱਜ ਉਸੇ ਦਾ ਨਾਂ ਰੱਖਿਆ ਗਿਆ 'ਸ਼ਹੀਦ ਗੁਰਤੇਜ ਸਿੰਘ ਮਿਡਲ ਸਕੂਲ'

ਦੂਜੇ ਪਾਸੇ ਇਸ ਸਬੰਧੀ ਸਿਹਤ ਵਿਭਾਗ ਤੋਂ ਡਾ: ਕੁੰਦਨ ਪਾਲ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ 'ਚੋਂ 2 ਪੁਲਸ ਕਰਮਚਾਰੀ ਹਨ। ਜਦਕਿ 6 'ਚੋਂ 5 ਪੁਰਸ਼ ਅਤੇ 1 ਮਹਿਲਾ ਹੈ। ਇਸੇ ਤਰ੍ਹਾਂ 6 'ਚੋਂ 1 ਵਿਅਕਤੀ ਪਹਿਲਾਂ ਹੀ ਲੁਧਿਆਣਾ ਵਿਖੇ ਇਲਾਜ ਅਧੀਨ ਹੈ। ਇਸੇ ਤਰ੍ਹਾਂ ਇਨ੍ਹਾਂ 'ਚੋਂ 3 ਤਲਵੰਡੀ ਸਾਬੋ ਸਬ-ਡਵੀਜਨ ਨਾਲ ਸਬੰਧਤ ਹਨ। ਦੋ ਦਾ ਦੂਜੇ ਜ਼ਿਲ੍ਹਿਆਂ ਦੀ ਯਾਤਰਾ ਦਾ ਪਿਛੋਕੜ ਹੈ। ਸਿਹਤ ਵਿਭਾਗ ਇਨ੍ਹਾਂ ਸਬੰਧੀ ਹੋਰ ਜਾਣਕਾਰੀ ਇੱਕਤਰ ਕਰ ਰਿਹਾ ਹੈ।

ਇਹ ਵੀ ਪੜ੍ਹੋ: ਖੇਤਾਂ 'ਚ ਫਾਇਰਿੰਗ ਕਰ ਫੇਸਬੁੱਕ 'ਤੇ ਵੀਡੀਓ ਪਾਉਣੀ ਪਈ ਮਹਿੰਗੀ, ਘਰੋਂ ਚੁੱਕ ਕੇ ਲੈ ਗਈ ਪੁਲਸ (ਵੀਡੀਓ)


author

Shyna

Content Editor

Related News