ਬਠਿੰਡਾ ਜ਼ਿਲ੍ਹੇ ’ਚ ਮਾਰੂ ਹੋਇਆ ਕੋਰੋਨਾ, 5 ਲੋਕਾਂ ਦੀ ਹੋਈ ਮੌਤ, 250 ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ

04/22/2021 12:44:41 PM

ਬਠਿੰਡਾ (ਵਰਮਾ): ਬਠਿੰਡਾ ਜ਼ਿਲ੍ਹੇ ਵਿਚ ਕੋਰੋਨਾ ਨਾਲ 5 ਲੋਕਾਂ ਦੀ ਮੌਤ ਹੋ ਗਈ ਅਤੇ 271 ਨਵੇਂ ਕੇਸ ਸਾਹਮਣੇ ਆਏ ਹਨ। ਮ੍ਰਿਤਕਾਂ ਦਾ ਸਹਾਰਾ ਜਨਸੇਵਾ ਦੇ ਵਰਕਰਾਂ ਨੇ ਅੰਤਿਮ ਸੰਸਕਾਰ ਕਰ ਦਿੱਤਾ। ਜਦਕਿ ਇਕ ਦਾ ਨੌਜਵਾਨ ਵੈੱਲਫੇਅਰ ਸੁਸਾਇਟੀ ਨੇ ਅੰਤਿਮ ਸੰਸਕਾਰ ਕੀਤਾ।ਸਥਾਨਕ ਅਜੀਤ ਰੋਡ ’ਤੇ ਸਥਿਤ ਇਕ ਨਿੱਜੀ ਹਸਪਤਾਲ ਵਿਚ ਬਠਿੰਡਾ ਨਿਵਾਸੀ ਦੀ ਮੌਤ ਹੋ ਗਈ। ਜ਼ਿਲ੍ਹਾ ਪ੍ਰਸ਼ਾਸਨ ਨੂੰ ਸੂਚਨਾ ਮਿਲਣ ’ਤੇ ਸਹਾਰਾ ਜਨਸੇਵਾ ਸੰਦੀਪ ਗਿੱਲ, ਜੱਗਾ ਸਹਾਰਾ, ਮਨੀ ਕਰਨ, ਹਰਬੰਸ ਸਿੰਘ ਅਤੇ ਸੁਮਿਤ ਢੀਂਗਰਾ ਦੀ ਕੋਰੋਨਾ ਯੋਧਾ ਟੀਮ ਸਥਾਨਕ ਸ਼ਮਸ਼ਾਨਘਾਟ ਦਾਣਾ ਵਿਖੇ ਲੈ ਗਈ। ਟੀਮ ਨੇ ਪੀ. ਪੀ. ਈ. ਕਿੱਟਾਂ ਪਾਈਆਂ ਅਤੇ ਪਰਿਵਾਰ ਦੀ ਮੌਜੂਦਗੀ ਵਿਚ ਪੂਰੇ ਸਤਿਕਾਰ ਨਾਲ ਅੰਤਿਮ ਸੰਸਕਾਰ ਕੀਤਾ।ਕੋਰੋਨਾ ਨਾਲ 85 ਸਾਲਾ ਮਹਿਮਾ ਸਰਜਾ ਦੀ ਵਸਨੀਕ ਦੀ ਘਰ ਵਿਚ ਮੌਤ ਹੋ ਗਈ, ਜੋ ਘਰ ਵਿਚ ਹੀ ਸੀ। ਇੱਥੇ ਬਠਿੰਡਾ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਨਗਰ ਨਿਵਾਸੀ ਇਕ 41 ਸਾਲਾ ਨੌਜਵਾਨ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ:  ਚੜ੍ਹਦੀ ਜਵਾਨੀ 'ਚ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ, ਨਸ਼ੇ ਦਾ ਟੀਕਾ ਲਾਉਣ ਕਾਰਨ ਹੋਈ ਮੌਤ

ਇਸੇ ਤਰ੍ਹਾਂ ਬਠਿੰਡਾ ਦਾ ਰਹਿਣ ਵਾਲਾ ਇਕ ਹੋਰ 65 ਸਾਲਾ ਵਿਅਕਤੀ ਨੇ ਵੀ ਦਮ ਤੋੜ ਦਿੱਤਾ। ਉਕਤ ਲਾਸ਼ਾਂ ਦਾ ਅੰਤਿਮ ਸੰਸਕਾਰ ਸਹਾਰਾ ਜਨਸੇਵਾ ਵੱਲੋਂ ਕੀਤਾ ਗਿਆ। ਇਸ ਤੋਂ ਇਲਾਵਾ, ਇਕ 51 ਸਾਲਾ ਨਿਵਾਸੀ ਮਲੋਟ ਦੀ ਬਠਿੰਡਾ ਦੇ ਇਕ ਨਿੱਜੀ ਹਸਪਤਾਲ ਵਿਚ ਮੌਤ ਹੋ ਗਈ, ਜਿਸ ਦਾ 14 ਅਪ੍ਰੈਲ ਨੂੰ ਕੋਰੋਨਾ ਟੈਸਟ ਕਰਵਾਇਆ ਗਿਆ ਜੋ ਪਾਜ਼ੇਟਿਵ ਸੀ।ਬੀਤੇ ਦਿਨੀਂ ਔਰਤ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਯੂਥ ਵੈੱਲਫੇਅਰ ਸੁਸਾਇਟੀ ਬਠਿੰਡਾ, ਸੋਨੂੰ ਮਹੇਸ਼ਵਰੀ, ਯਾਦਵਿੰਦਰਾ ਕੰਗ, ਰਾਕੇਸ਼ ਜਿੰਦਲ, ਅੰਕਿਤ ਆਦਿ ਦੇ ਵਾਲੰਟੀਅਰਾਂ ਨੇ ਮੌਕੇ ’ਤੇ ਅੰਤਿਮ ਸੰਸਕਾਰ ਕੀਤਾ।

ਇਹ ਵੀ ਪੜ੍ਹੋ:   ਪੁੱਤ ਦੇ ਸਵਾਲ ਨੂੰ ਚੁਣੌਤੀ ਮੰਨਦਿਆਂ ਪਿਓ ਨੇ ਬਣਾ ਦਿੱਤੀ ਲੱਕੜ ਦੀ ਕਾਰ

12792 ਕੋਰੋਨਾ ਪੀੜਤ ਸਿਹਤਯਾਬ ਹੋ ਕੇ ਪਹੁੰਚੇ ਘਰ
ਜ਼ਿਲ੍ਹੇ ਅੰਦਰ ਕੋਵਿਡ-19 ਤਹਿਤ ਕੁੱਲ 202434 ਸੈਂਪਲ ਲਏ ਗਏ। ਜਿਨ੍ਹਾਂ ਵਿਚੋਂ 15833 ਪਾਜ਼ੇਟਿਵ ਕੇਸ ਆਏ, ਇਨ੍ਹਾਂ ਵਿਚੋਂ 12792 ਕੋਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲੇ ਵਿਚ ਕੁੱਲ 2746 ਕੇਸ ਐਕਟਿਵ ਹਨ ਤੇ ਹੁਣ ਤਕ 295 ਕੋਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਬੀ. ਸ਼੍ਰੀਨਿਵਾਸਨ ਨੇ ਸਾਂਝੀ ਕੀਤੀ।

ਇਹ ਵੀ ਪੜ੍ਹੋ:  ਫਰੀਦਕੋਟ : ਕਿਸਾਨ ਦਾ ਸਿਰ ਕਲਮ ਕਰਨ ਵਾਲੇ ਮਾਮਲੇ ’ਚ ਵੱਡਾ ਖ਼ੁਲਾਸਾ, ਸੱਚ ਆਇਆ ਸਾਹਮਣੇ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

Shyna

This news is Content Editor Shyna