ਬਠਿੰਡਾ ’ਚ ਕੋਰੋਨਾ ਨੇ ਧਾਰਿਆ ਭਿਆਨਕ ਰੂਪ, 10 ਅਧਿਆਪਕ ਸਣੇ ਸਰਕਾਰੀ ਕਾਲਜ ਦੇ 35 ਵਿਦਿਆਰਥੀ ਆਏ ਪਾਜ਼ੇਟਿਵ
Sunday, Feb 28, 2021 - 06:24 PM (IST)

ਬਠਿੰਡਾ (ਵਰਮਾ): ਫਰਵਰੀ ’ਚ, ਕੋਰੋਨਾ ਦਾ ਇਕ ਨਵਾਂ ਰੂਪ ਸਾਹਮਣੇ ਆਇਆ, ਜਿਸ ਕਾਰਨ ਬਹੁਤੇ ਸਰਕਾਰੀ ਸਕੂਲਾਂ ਦੇ ਅਧਿਆਪਕ ਅਤੇ ਵਿਦਿਆਰਥੀ ਇਸ ਦੀ ਪਕੜ ’ਚ ਆ ਰਹੇ ਹਨ। ਹੁਣ ਜ਼ਿਲ੍ਹੇ ਦੇ 2 ਸਰਕਾਰੀ ਸਕੂਲਾਂ ਦੇ 10 ਅਧਿਆਪਕ ਅਤੇ ਇਕ ਕਾਲਜ ਦੇ 35 ਵਿਦਿਆਰਥੀ ਪਾਜ਼ੇਟਿਵ ਪਾਏ ਗਏ।
ਇਹ ਵੀ ਪੜ੍ਹੋ ਨੌਜਵਾਨ ਨੇ ਕੈਨੇਡਾ ਦੇ ਚਾਅ 'ਚ ਖ਼ਰਚ ਦਿੱਤੇ 36 ਲੱਖ ਪਰ ਹਰਮਨਪ੍ਰੀਤ ਨੇ ਪਹੁੰਚਦਿਆਂ ਹੀ ਤੋੜੀਆਂ 'ਪ੍ਰੀਤਾਂ'
ਜਾਣਕਾਰੀ ਅਨੁਸਾਰ ਸ਼ਨੀਵਾਰ ਨੂੰ ਸ਼ਹਿਰ ਦੇ ਮਾਲ ਰੋਡ ’ਤੇ ਸਥਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੇ 10 ਅਧਿਆਪਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਇਨ੍ਹਾਂ ’ਚ 9 ਅਧਿਆਪਕਾਵਾਂ ਅਤੇ ਇਕ ਅਧਿਆਪਕ ਸ਼ਾਮਲ ਹੈ। ਦੱਸਣਯੋਗ ਹੈ ਕਿ 2 ਦਿਨ ਪਹਿਲਾਂ ਸਿਹਤ ਸਕੂਲ ਦੀ ਟੀਮ ਨੇ 33 ਅਧਿਆਪਕਾਂ ਅਤੇ ਸਟਾਫ ਮੈਂਬਰਾਂ ਦੇ ਕੋਰੋਨਾ ਟੈਸਟ ਕਰਵਾਏ ਸਨ, ਜਿਨ੍ਹਾਂ ਦੀ ਰਿਪੋਰਟ ਫਰੀਦਕੋਟ ਮੈਡੀਕਲ ਕਾਲਜ ਨੇ ਸ਼ਨੀਵਾਰ ਨੂੰ ਜਾਰੀ ਕੀਤੀ ਸੀ।
ਇਹ ਵੀ ਪੜ੍ਹੋ ਵਲਟੋਹਾ: ਦੋ ਭੈਣਾਂ ਦੇ ਇਕਲੌਤਾ ਭਰਾ ਦੀ ਸਕੂਲ ਬੱਸ ਹੇਠਾਂ ਆਉਣ ਕਾਰਨ ਮੌਤ, ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ
ਰਿਪੋਰਟ ਅਨੁਸਾਰ 33 ’ਚੋਂ 10 ਰਿਪੋਰਟਾਂ ਪਾਜ਼ੇਟਿਵ ਪਾਈਆਂ ਗਈਆਂ ਹਨ, ਜਦੋਂ ਕਿ 23 ਨੈਗੇਟਿਵ ਪਾਈਆਂ ਗਈਆਂ ਹਨ। ਸਰਕਾਰੀ ਛੁੱਟੀ ਹੋਣ ਕਾਰਨ ਸਕੂਲ ਸ਼ਨੀਵਾਰ ਅਤੇ ਐਤਵਾਰ ਨੂੰ ਬੰਦ ਰਹੇਗਾ ਪਰ ਪ੍ਰਸ਼ਾਸਨ ਵਲੋਂ ਇਸ ਬਾਰੇ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ ਕਿ ਸਕੂਲ ਸੋਮਵਾਰ ਨੂੰ ਖੋਲ੍ਹਿਆ ਜਾਏਗਾ ਜਾਂ ਨਹੀਂ।
ਇਹ ਵੀ ਪੜ੍ਹੋ: ਸਿਧੂ ਮੂਸੇਵਾਲਾ ਨੇ ਇੰਸਟਾਗ੍ਰਾਮ ਅਕਾਉਂਟ 'ਤੋਂ ਸਾਰੀਆਂ ਪੋਸਟਾਂ ਹਟਾ ਕੇ ਪ੍ਰਸ਼ੰਸਕਾਂ ਨੂੰ ਕੀਤਾ ਹੈਰਾਨ