ਬਠਿੰਡਾ 'ਚ ਕੋਰੋਨਾ ਦਾ ਕਹਿਰ ਜਾਰੀ, ਦੋ ਨਵੇਂ ਮਾਮਲਿਆਂ ਦੀ ਪੁਸ਼ਟੀ

06/03/2020 11:10:02 AM

ਬਠਿੰਡਾ (ਵਿਜੇ) : ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਘੱਟਣ ਦਾ ਨਾਮ ਨਹੀਂ ਲੈ ਰਿਹਾ। ਕੋਰੋਨਾ ਦੇ ਨਵੇਂ ਮਾਮਲੇ ਬਠਿੰਡਾ ਤੋਂ ਸਾਹਮਣੇ ਆਏ ਹਨ, ਜਿਥੇ ਦੋ ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ 'ਚੋਂ ਇਕ ਵਿਅਕਤੀ ਐੱਨ.ਆਰ.ਆਈ. ਹੈ ਤੇ ਦੂਜਾ ਕੁਝ ਦਿਨ ਪਹਿਲਾਂ ਹੀ ਦਿੱਲੀ ਤੋਂ ਵਾਪਸ ਪਰਤਿਆ ਸੀ। ਇਸ ਤੋਂ ਇਲਾਵਾ ਬਠਿੰਡਾ 'ਚ ਅੱਜ 143 ਲੋਕਾਂ ਦੀ ਰਿਪੋਰਟ ਨੈਗੇਟਿਵ ਆਈਆਂ ਹਨ ਜਦਕਿ 218 ਲੋਕਾਂ ਰਿਪੋਰਟ ਅਜੇ ਪੈਂਡਿੰਗ ਹੈ।  

ਇਹ ਵੀ ਪੜ੍ਹੋ : ਜਲੰਧਰ ਜ਼ਿਲ੍ਹੇ 'ਚ 'ਕੋਰੋਨਾ' ਕਾਰਨ 9ਵੀਂ ਮੌਤ, ਲੁਧਿਆਣਾ ਦੇ DMC 'ਚ 64 ਸਾਲਾ ਵਿਅਕਤੀ ਨੇ ਤੋੜਿਆ ਦਮ

ਜਾਣੋ ਭਾਰਤ 'ਚ ਕੁੱਲ ਕੋਰੋਨਾ ਪੀੜਤ ਮਰੀਜ਼ਾਂ ਦਾ ਅੰਕੜਾ
ਦੇਸ਼ 'ਚ ਕੁੱਲ ਕੋਰੋਨਾ ਪੀੜਤ ਮਰੀਜ਼ਾਂ ਦਾ ਅੰਕੜਾ 2 ਲੱਖ ਨੂੰ ਪਾਰ ਕਰ ਗਿਆ ਹੈ। ਬੁੱਧਵਾਰ ਨੂੰ ਸਿਹਤ ਮਹਿਕਮੇ ਵੱਲੋਂ ਜਾਰੀ ਰਿਪੋਰਟ ਮੁਤਾਬਕ ਪਿਛਲੇ 24 ਘੰਟਿਆਂ 'ਚ 8 ਹਜ਼ਾਰ 909 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 24 ਘੰਟਿਆਂ 'ਚ ਹੀ ਇਸ ਜਾਨਲੇਵਾ ਬੀਮਾਰੀ ਦੀ ਲਪੇਟ 'ਚ ਆ ਕੇ 217 ਲੋਕਾਂ ਦੀ ਮੌਤ ਹੋ ਗਈ। ਉੱਥੇ ਹੀ ਪਿਛਲੇ 24 ਘੰਟਿਆਂ 'ਚ 4776 ਲੋਕ ਠੀਕ ਹੋਏ ਹਨ। ਹੁਣ ਦੇਸ਼ 'ਚ ਕੁੱਲ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 2 ਲੱਖ 7 ਹਜ਼ਾਰ 615 ਹੈ। ਇਨ੍ਹਾਂ 'ਚੋਂ 5 ਹਜ਼ਾਰ 815 ਲੋਕਾਂ ਦੀ ਮੌਤ ਹੋ ਚੁਕੀ ਹੈ। ਰਾਹਤ ਭਰੀ ਗੱਲ ਹੈ ਕਿ ਕਰੀਬ 50 ਫੀਸਦੀ ਮਤਲਬ ਕਿ ਇਕ ਲੱਖ 303 ਮਰੀਜ਼ ਕੋਰੋਨਾ ਦੀ ਜੰਗ ਜਿੱਤ ਚੁਕੇ ਹਨ। ਹਾਲੇ ਦੇਸ਼ 'ਚ ਸਰਗਰਮ ਮਾਮਲਿਆਂ ਦੀ ਗਿਣਤੀ ਇਕ ਲੱਖ ਇਕ ਹਜ਼ਾਰ 497 ਹੈ। 


Baljeet Kaur

Content Editor

Related News