ਬਠਿੰਡਾ ਜ਼ਿਲ੍ਹੇ ’ਚ ਦਿਨੋਂ-ਦਿਨ ਭਿਆਨਕ ਰੂਪ ਧਾਰ ਰਿਹੈ ਕੋਰੋਨਾ, 12 ਮੌਤਾਂ ਸਣੇ ਵੱਡੀ ਗਿਣਤੀ ’ਚ ਮਾਮਲੇ ਆਏ ਸਾਹਮਣੇ

Friday, May 14, 2021 - 07:16 PM (IST)

ਬਠਿੰਡਾ (ਵਰਮਾ): ਜ਼ਿਲ੍ਹੇ ਅੰਦਰ ਕੋਵਿਡ-19 ਤਹਿਤ ਕੁੱਲ 264516 ਸੈਂਪਲ ਲਏ ਗਏ। ਜਿਨ੍ਹਾਂ ’ਚੋਂ 30468 ਪਾਜ਼ੇਟਿਵ ਕੇਸ ਆਏ, ਇਨ੍ਹਾਂ ’ਚੋਂ 22691 ਕੋਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ।ਇਸ ਸਮੇਂ ਜ਼ਿਲ੍ਹੇ ਵਿਚ ਕੁੱਲ 7202 ਕੇਸ ਐਕਟਿਵ ਹਨ ਤੇ ਹੁਣ ਤਕ ਕੋਰੋਨਾ ਪ੍ਰਭਾਵਿਤ 575 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਬੀ. ਸ਼੍ਰੀਨਿਵਾਸਨ ਨੇ ਸਾਂਝੀ ਕੀਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ’ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਨਾਲ 12 ਦੀ ਮੌਤ, 891 ਨਵੇਂ ਕੇਸ ਆਏ ਹਨ ਅਤੇ 615 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ-ਘਰ ਵਾਪਸ ਪਰਤ ਗਏ ਹਨ।

ਇਹ ਵੀ ਪੜ੍ਹੋ:  ਈਦ ਦੇ ਪਵਿੱਤਰ ਤਿਉਹਾਰ ਮੌਕੇ ਕੈਪਟਨ ਦਾ ਵੱਡਾ ਐਲਾਨ, ਮਾਲੇਰਕੋਟਲਾ ਨੂੰ ਐਲਾਨਿਆ ਪੰਜਾਬ ਦਾ 23ਵਾਂ ਜ਼ਿਲ੍ਹਾ

ਦੱਸਣਯੋਗ ਹੈ ਕਿ ਪੂਰੇ ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਉਥੇ ਪੰਜਾਬ ਵਿਚ ਵੀ ਇਸ ਵਾਇਰਸ ਦਾ ਪਸਾਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਸਰਕਾਰ ਵਲੋਂ ਵੈਕਸੀਨੇਸ਼ਨ ਵੀ ਲਗਾਈ ਜਾ ਰਹੀ ਹੈ ਪਰ ਇਸ ਦੇ ਬਾਵਜੂਦ ਵਾਇਰਸ ਘਾਤਕ ਹੁੰਦਾ ਜਾ ਰਿਹਾ ਹੈ। ਇਸ ਕਾਰਣ ਪੰਜਾਬ ਸਰਕਾਰ ਵਲੋਂ ਸਮੇਂ-ਸਮੇਂ 'ਤੇ ਤਰ੍ਹਾਂ-ਤਰ੍ਹਾਂ ਦੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ। ਇਸ ਘਾਤਕ ਵਾਇਰਸ ਕਾਰਣ ਬੁੱਧਵਾਰ ਨੂੰ 184 ਮਰੀਜ਼ਾਂ ਦੀ ਜਾਨ ਚਲੀ ਗਈ ਜਦੋਂ ਕਿ ਇਸ ਲਾਗ ਕਾਰਣ 8,494 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਦੇ ਨਾਲ ਹੀ ਪੰਜਾਬ 'ਚ ਕੋਰੋਨਾ ਕਾਰਣ ਹੋਣ ਵਾਲੀਆਂ ਮੌਤਾਂ ਦਾ ਅੰਕੜਾ 11297 ਤੱਕ ਪਹੁੰਚ ਗਿਆ ਹੈ। ਰਾਜ 'ਚ ਕੁੱਲ 4,75,949 ਲੋਕ ਪਾਜ਼ੇਟਿਵ ਪਾਏ ਜਾ ਚੁੱਕੇ ਹਨ ਅਤੇ 3,84,702 ਲੋਕ ਇਸ ਬਿਮਾਰੀ ਤੋਂ ਸਿਹਤਮੰਦ ਹੋਏ ਹਨ। ਇਸ ਸਮੇਂ ਵੀ 79,950 ਲੋਕ ਇਸ ਬਿਮਾਰੀ ਨਾਲ ਲੜ ਰਹੇ ਹਨ।

ਇਹ ਵੀ ਪੜ੍ਹੋ: ਫ਼ਿਰੋਜ਼ਪੁਰ 'ਚ ਡਾਕਟਰਾਂ ਦਾ ਕਮਾਲ, ਲਾਇਆ ਹਵਾ 'ਚੋਂ ਮੈਡੀਕਲ ਆਕਸੀਜਨ ਤਿਆਰ ਕਰਨ ਵਾਲਾ ਪਲਾਂਟ 


Shyna

Content Editor

Related News