ਬਠਿੰਡਾ ਜ਼ਿਲ੍ਹੇ ’ਚ ਕੋਰੋਨਾ ਨੇ ਤੋੜੇ ਸਾਰੇ ਰਿਕਾਰਡ, 20 ਲੋਕਾਂ ਦੀ ਮੌਤ, 800 ਤੋਂ ਵਧੇਰੇ ਦੀ ਰਿਪੋਰਟ ਪਾਜ਼ੇਟਿਵ
Wednesday, May 05, 2021 - 01:52 PM (IST)
ਬਠਿੰਡਾ (ਵਰਮਾ): ਜ਼ਿਲ੍ਹੇ ਅੰਦਰ ਕੋਵਿਡ-19 ਤਹਿਤ ਕੁੱਲ 233969 ਸੈਂਪਲ ਲਏ ਗਏ। ਜਿਨ੍ਹਾਂ ’ਚੋਂ 23323 ਪਾਜ਼ੇਟਿਵ ਕੇਸ ਆਏ, ਇਨ੍ਹਾਂ ’ਚੋਂ 17528 ਕੋਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ।ਇਸ ਸਮੇਂ ਜ਼ਿਲ੍ਹੇ ’ਚ ਕੁੱਲ 5376 ਕੇਸ ਐਕਟਿਵ ਹਨ ਤੇ ਹੁਣ ਤੱਕ 419 ਕੋਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਬੀ. ਸ਼੍ਰੀਨਿਵਾਸਨ ਨੇ ਸਾਂਝੀ ਕੀਤੀ।
ਇਹ ਵੀ ਪੜ੍ਹੋ: ਗੁਰਦਾਸਪੁਰ 'ਚ ਸ਼ਰੇਆਮ ਅਗਵਾ ਕੀਤੇ 2 ਬੱਚੇ, ਪੁਲਸ ਦੀ ਘੇਰਾਬੰਦੀ ਨਾਲ ਅਗਵਾਕਾਰਾਂ ਨੂੰ ਪਈਆਂ ਭਾਜੜਾਂ
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡੀ. ਸੀ. ਨੇ ਦੱਸਿਆ ਕਿ ਜ਼ਿਲੇ ’ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਨਾਲ 20 ਦੀ ਮੌਤ, 806 ਨਵੇਂ ਕੇਸ ਆਏ ਤੇ 660 ਕੋਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ-ਘਰ ਵਾਪਸ ਪਰਤ ਗਏ ਹਨ।ਸਹਾਰਾ ਜਨ ਸੇਵਾ ਦੁਆਰਾ 14 ਮ੍ਰਿਤਕਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ ਸੀ, ਜਦੋਂਕਿ 6 ਦਾ ਨੌਜਵਾਨ ਵੈੱਲਫੇਅਰ ਸੋਸਾਇਟੀ ਵੱਲੋਂ ਧਾਰਮਿਕ ਰੀਤੀ ਰਿਵਾਜਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ।
ਇਹ ਵੀ ਪੜ੍ਹੋ: ਆਪ ਵਿਧਾਇਕ ਹਰਪਾਲ ਚੀਮਾ ਕੋਰੋਨਾ ਪਾਜ਼ੇਟਿਵ, ਫੇਸਬੁੱਕ ’ਤੇ ਪੋਸਟ ਪਾ ਕੀਤੀ ਇਹ ਅਪੀਲ
ਦੱਸ ਦੇਈਏ ਕਿ ਪੰਜਾਬ ’ਚ ਪੂਰੇ ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਉਥੇ ਪੰਜਾਬ ਵਿਚ ਵੀ ਇਸ ਵਾਇਰਸ ਦਾ ਪਸਾਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਸਰਕਾਰ ਵਲੋਂ ਵੈਕਸੀਨੇਸ਼ਨ ਵੀ ਲਗਾਈ ਜਾ ਰਹੀ ਹੈ ਪਰ ਇਸ ਦੇ ਬਾਵਜੂਦ ਵਾਇਰਸ ਘਾਤਕ ਹੁੰਦਾ ਜਾ ਰਿਹਾ ਹੈ। ਇਸ ਕਾਰਣ ਪੰਜਾਬ ਸਰਕਾਰ ਵਲੋਂ ਸਮੇਂ-ਸਮੇਂ 'ਤੇ ਤਰ੍ਹਾਂ-ਤਰ੍ਹਾਂ ਦੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ: ਵਟਸਐਪ 'ਤੇ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਹੁਣ ਘਰ 'ਤੇ ਹੋਈ ਫਾਇਰਿੰਗ ਨੇ ਪਰਿਵਾਰ ਦੇ ਸਾਹ ਸੂਤੇ
ਇਸ ਘਾਤਕ ਵਾਇਰਸ ਕਾਰਣ ਮੰਗਲਵਾਰ ਨੂੰ 173 ਮਰੀਜ਼ਾਂ ਦੀ ਜਾਨ ਚਲੀ ਗਈ ਜਦੋਂ ਕਿ ਇਸ ਲਾਗ ਕਾਰਣ 7601 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਦੇ ਨਾਲ ਹੀ ਪੰਜਾਬ 'ਚ ਕੋਰੋਨਾ ਕਾਰਣ ਹੋਣ ਵਾਲੀਆਂ ਮੌਤਾਂ ਦਾ ਅੰਕੜਾ 9645 ਤੱਕ ਪਹੁੰਚ ਗਿਆ ਹੈ। ਰਾਜ 'ਚ ਕੁੱਲ 3,99,556 ਲੋਕ ਪਾਜ਼ੇਟਿਵ ਪਾਏ ਜਾ ਚੁੱਕੇ ਹਨ ਅਤੇ 3,27,976 ਲੋਕ ਇਸ ਬਿਮਾਰੀ ਤੋਂ ਸਿਹਤਮੰਦ ਹੋਏ ਹਨ। ਇਸ ਸਮੇਂ ਵੀ 61,935 ਲੋਕ ਇਸ ਬਿਮਾਰੀ ਨਾਲ ਲੜ ਰਹੇ ਹਨ।
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?