ਕੇਜਰੀਵਾਲ ਦੀਆਂ ਮੁਸ਼ਕਲਾਂ ਵਧੀਆਂ, ਬਠਿੰਡਾ 'ਚ ਦਰਜ ਹੋਇਆ ਮਾਣਹਾਨੀ ਦਾ ਮਾਮਲਾ
Monday, Nov 01, 2021 - 04:07 PM (IST)
ਬਠਿੰਡਾ (ਕੁਨਾਲ ਬਾਂਸਲ) - ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਲਾਂ ਹੋਰ ਵਧ ਸਕਦੀਆਂ ਹਨ। ਮਿਲੀ ਜਾਣਕਾਰੀ ਅਨੁਸਾਰ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਰਿਸ਼ਤੇਦਾਰ ਕਾਂਗਰਸੀ ਆਗੂ ਜੈਜੀਤ ਸਿੰਘ ਜੌਹਲ ਵਲੋਂ ਬਠਿੰਡਾ ਦੀ ਅਦਾਲਤ ਵਿੱਚ ਅਰਵਿੰਦ ਕੇਜਰੀਵਾਲ ਦੇ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਜੈਜੀਤ ਜੌਹਲ ਨੇ 499, 500 ਆਈ.ਪੀ.ਸੀ. ਤਹਿਤ ਬਠਿੰਡਾ ਦੀ ਅਦਾਲਤ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ।
ਪੜ੍ਹੋ ਇਹ ਵੀ ਖ਼ਬਰ - ਰੈਸਟੋਰੈਂਟ ਮਾਲਕ ਨੇ ਜ਼ਹਿਰ ਨਿਗਲ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼, ਸੁਸਾਇਡ ਨੋਟ ’ਚ ਹੋਇਆ ਇਹ ਖ਼ੁਲਾਸਾ
ਜੈਜੀਤ ਸਿੰਘ ਜੌਹਲ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਸਿਆਸੀ ਬਿਆਨਬਾਜ਼ੀ ਕਰਕੇ ਇੱਕ ਸਟੰਟ ਖੇਡਿਆ ਹੈ। ਇਸ ਦਾ ਜ਼ਿਕਰ ਉਨ੍ਹਾਂ ਨੇ ਬਠਿੰਡਾ ਵਿੱਚ ਵਪਾਰੀ ਕਾਰੋਬਾਰੀਆਂ ਨੂੰ ਸੰਬੋਧਨ ਕਰਦੇ ਹੋਏ ਕੀਤਾ ਹੈ। ਇਸ ’ਚ ਕੀ ਸਚਾਈ ਹੈ, ਨੂੰ ਉਹ ਸਾਬਿਤ ਕਰਨ। ਉਨ੍ਹਾਂ ਨੇ ਕਿਹਾ ਕਿ ਇਸ ਤੋਂ ਪਹਿਲਾ ਵੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਗੂਆਂ 'ਤੇ ਦੋਸ਼ ਲਗਾ ਕੇ ਉਨ੍ਹਾਂ ਤੋਂ ਮੁਆਫ਼ੀ ਮੰਗ ਚੁੱਕੇ ਹਨ। ਉਨ੍ਹਾਂ ਖ਼ਿਲਾਫ਼ ਕੋਈ ਸਬੂਤ ਅਰਵਿੰਦ ਕੇਜਰੀਵਾਲ ਸਾਹਮਣੇ ਲੈ ਕੇ ਆਏ।
ਪੜ੍ਹੋ ਇਹ ਵੀ ਖ਼ਬਰ - ਮੰਗੇਤਰ ਦਾ ਖ਼ੌਫਨਾਕ ਕਾਰਾ: ਜਿਸ ਘਰ ਜਾਣੀ ਸੀ ਡੋਲੀ, ਉਸੇ ਘਰ ਦੀ ਜ਼ਮੀਨ ’ਚੋਂ ਦੱਬੀ ਹੋਈ ਮਿਲੀ ਲਾਪਤਾ ਕੁੜੀ ਦੀ ਲਾਸ਼