ਡੀ.ਏ.ਵੀ. ਸਕੂਲ ਬਠਿੰਡਾ ਦੇ ਪ੍ਰਿੰਸੀਪਲ ਪ੍ਰਮੋਦ ਖੁਸਰੀਜਾ ਦੀ ਕੋਰੋਨਾ ਕਾਰਨ ਮੌਤ

Friday, May 07, 2021 - 07:00 PM (IST)

ਡੀ.ਏ.ਵੀ. ਸਕੂਲ ਬਠਿੰਡਾ ਦੇ ਪ੍ਰਿੰਸੀਪਲ ਪ੍ਰਮੋਦ ਖੁਸਰੀਜਾ ਦੀ ਕੋਰੋਨਾ ਕਾਰਨ ਮੌਤ

ਬਠਿੰਡਾ (ਵਰਮਾ): ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਮੌਤਾਂ ਦਾ ਆਂਕੜਾ ਵੱਧਦਾ ਜਾ ਰਿਹਾ ਹੈ ਅਤੇ ਬੇਕਾਬੂ ਹੋਏ ਕੋਰੋਨਾ ਨੇ ਆਰ.ਬੀ.ਡੀ.ਏ.ਵੀ ਸਕੂਲ ਦੇ ਪ੍ਰਿੰਸੀਪਲ ਪ੍ਰਮੋਦ ਖੁਸਰੀਜਾ ਦੀ ਮੌਤ ਨਾਲ ਪੂਰਾ ਸ਼ਹਿਰ ਸਦਮੇ ਵਿਚ ਹੈ। ਪ੍ਰਿੰਸੀਪਲ ਜੋ ਕਿ ਪੂਰੀ ਰਾਤ ਤੰਦਰੁਸਤ ਸਨ ਅਤੇ ਲਗਭਗ 10-12 ਦਿਨ ਪਹਿਲਾਂ ਬਾਕਾਇਦਾ ਸਕੂਲ ਵਿਚ ਕੰਮ ਕਰ ਰਹੇ ਸਨ ਅਤੇ ਇਕ ਹਫ਼ਤਾ ਪਹਿਲਾ ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਘਰ ਵਿਚ ਹੀ ਇਲਾਜ ਕਰਵਾ ਰਹੇ ਸਨ।

ਇਹ ਵੀ ਪੜ੍ਹੋ:   ਪੰਜਾਬ ’ਚ ਮਈ ਦੇ ਤੀਜੇ ਹਫ਼ਤੇ ਹੋਰ ਭਿਆਨਕ ਹੋਵੇਗਾ 'ਕੋਰੋਨਾ',ਰੋਜ਼ਾਨਾ 10 ਹਜ਼ਾਰ ਨਵੇਂ ਮਾਮਲੇ ਆਉਣ ਦਾ ਖ਼ਦਸ਼ਾ

ਬੀਤੇ ਦਿਨੀਂ ਉਨ੍ਹਾਂ ਨੂੰ ਦਿੱਲੀ ਹਾਰਟ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਸਾਹ ਦੀ ਤਕਲੀਫ਼ ਕਾਰਨ ਉਨ੍ਹਾਂ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਸੀ ਪਰ ਸ਼ੁੱਕਰਵਾਰ ਸਵੇਰੇ ਹੀ ਅਚਾਨਕ ਉਨ੍ਹਾਂ ਦੀ ਮੌਤ ਹੋ ਗਈ। ਮੌਤ ਦੀ ਖ਼ਬਰ ਸੁਣ ਕੇ ਵਿੱਦਿਅਕ ਅਦਾਰਿਆਂ ਸਮੇਤ ਸ਼ਹਿਰ ਵਿਚ ਮਾਤਮ ਦਾ ਮਾਹੌਲ ਪਸਰ ਗਿਆ  ਹੈ।

ਇਹ ਵੀ ਪੜ੍ਹੋ:  ਮਾਨਸਾ ’ਚ ਸਿਹਤ ਵਿਭਾਗ ਦਾ ਕਾਰਨਾਮਾ, ਨੌਜਵਾਨ ਨੂੰ ਬਣਾ ਦਿੱਤਾ ‘ਮਾਂ’, ਜਾਣੋ ਕੀ ਹੈ ਪੂਰਾ ਮਾਮਲਾ


author

Shyna

Content Editor

Related News