ਬਠਿੰਡਾ : ਸਾਬਕਾ ਸਰਪੰਚ ਹੈਰੋਇਨ ਸਮੇਤ ਗ੍ਰਿਫਤਾਰ

Tuesday, Jul 23, 2019 - 02:15 PM (IST)

ਬਠਿੰਡਾ : ਸਾਬਕਾ ਸਰਪੰਚ ਹੈਰੋਇਨ ਸਮੇਤ ਗ੍ਰਿਫਤਾਰ

ਬਠਿੰਡਾ (ਅਮਿਤ ਸ਼ਰਮਾ, ਵਿਜੇ) : ਬਠਿੰਡਾ ਪੁਲਸ ਵੱਲੋਂ ਇਕ ਵਿਅਕਤੀ ਨੂੰ 270 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਇਸ ਵਿਅਕਤੀ ਦੀ ਪਛਾਣ ਅਜੇ ਕੁਮਾਰ ਦੇ ਰੂਪ ਵਿਚ ਹੋਈ ਹੈ, ਜੋ ਪਿੰਡ ਕਿੱਲ੍ਹਿਆਂਵਾਲੀ ਤੋਂ ਮੌਜੂਦਾ ਬਲਾਕ ਸੰਮਤੀ ਮੈਂਬਰ ਹੈ ਅਤੇ ਪਿੰਡ ਦਾ ਸਰਪੰਚ ਵੀ ਰਹਿ ਚੁੱਕਾ ਹੈ।

ਐੱਸ.ਐੱਸ.ਪੀ. ਬਠਿੰਡਾ ਡਾ. ਨਾਨਕ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਵੱਲੋਂ ਅਜੇ ਕੁਮਾਰ ਨੂੰ ਬਠਿੰਡਾ-ਮਾਨਸਾ ਸੜਕ ਤੋਂ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਅਜੇ ਕੁਮਾਰ ਤੋਂ ਹੋਰ ਪੁੱਛਗਿੱਛ ਦੌਰਾਨ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।


author

cherry

Content Editor

Related News