ਬਠਿੰਡਾ ਗੈਂਗਵਾਰ ’ਚ ਗੈਂਗਸਟਰਾਂ ਨੇ ਕੀਤਾ ਵੱਡਾ ਖ਼ੁਲਾਸਾ: ਤਿੰਨ ਸ਼ਾਰਪ ਸ਼ੂਟਰਾਂ ਨੇ ਦਿੱਤਾ ਵਾਰਦਾਤ ਨੂੰ ਅੰਜ਼ਾਮ

Thursday, Jan 20, 2022 - 09:12 PM (IST)

ਬਠਿੰਡਾ (ਵਿਜੇ ਵਰਮਾ) - ਬਠਿੰਡਾ ਜ਼ਿਲ੍ਹੇ ਦੇ ਪਿੰਡ ਲਹਿਰਾਖਾਨਾ ਵਿਖੇ 12 ਜਨਵਰੀ ਨੂੰ ਸਕੋਡਾ ਕਾਰ ਸਵਾਰ ਅਣਪਛਾਤੇ ਹਮਲਾਵਰਾਂ ਵੱਲੋਂ ਮਨਪ੍ਰੀਤ ਸਿੰਘ ਛੱਲਾ ਅਤੇ ਮਨਪ੍ਰੀਤ ਸਿੰਘ ਵਿੱਕੀ ਦਾ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ’ਚ ਪੁਲਸ ਨੇ ਜੇਲ੍ਹ ਵਿੱਚ ਬੰਦ ਤਿੰਨ ਗੈਂਗਸਟਰਾਂ ਭੱਲਾ ਸੇਖਾਂ, ਅਮਨਾ ਅਤੇ ਫਤਿਹ ਨਗਰੀ ਨੂੰ 5 ਦਿਨ ਦੇ ਪੁਲਸ ਰਿਮਾਂਡ ’ਤੇ ਲਿਆ ਸੀ। ਪੁਲਸ ਰਿਮਾਂਡ ਵਿੱਚ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਦੇ ਕਹਿਣ ’ਤੇ ਉਕਤ ਵਾਰਦਾਤ ਨੂੰ ਤਿੰਨ ਸ਼ਾਰਪ ਸ਼ੂਟਰਾਂ ਨੇ ਅੰਜ਼ਾਮ ਦਿੱਤਾ ਸੀ। ਪੁਲਸ ਰਿਮਾਂਡ ’ਤੇ ਮੁਲਜ਼ਮਾਂ ਨੇ ਪੁਲਸ ਨੂੰ ਦੋ ਸ਼ਾਰਪ ਸ਼ੂਟਰਾਂ ਦੇ ਨਾਂ ਦੱਸ ਦਿੱਤੇ ਹਨ ਅਤੇ ਤੀਸਰੇ ਦਾ ਨਾਂ ਜਾਣਨ ਦੀ ਕੋਸ਼ਿਸ਼ ਕਰ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ - ਨਵਜੋਤ ਸਿੱਧੂ ਨੂੰ ਟੱਕਰ ਦੇਣ ਲਈ ਤਿਆਰ ਇਹ 'ਆਪ' ਆਗੂ, ਦਿੱਤੀ ਵੱਡੀ ਚੁਣੌਤੀ (ਵੀਡੀਓ)

ਜਾਣਕਾਰੀ ਅਨੁਸਾਰ ਪਿੰਡ ਲਹਿਰਾਖਾਨਾ ਵਿੱਚ ਹੋਏ ਕਤਲ ਤੋਂ ਬਾਅਦ ਸੀ.ਆਈ.ਏ. ਸਟਾਫ਼ ਵਨ ਦੀ ਪੁਲਸ ਟੀਮ ਨੇ ਕੇਂਦਰੀ ਜੇਲ੍ਹ ਵਿੱਚ ਬੰਦ ਤਿੰਨ ਗੈਂਗਸਟਰ ਭੱਲਾ ਸੇਖਾਂ, ਅਮਨਾ ਅਤੇ ਫਤਿਹ ਨਗਰੀ ਨੂੰ 15 ਜਨਵਰੀ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਸੀ। ਪੁਲਸ ਨੇ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੰਜ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ। ਸੂਤਰਾਂ ਨੇ ਦੱਸਿਆ ਕਿ ਪੁਲਸ ਰਿਮਾਂਡ ਦੇ ਪਹਿਲੇ ਤਿੰਨ ਦਿਨ ਤਿੰਨਾਂ ਗੈਂਗਸਟਰਾਂ ਨੇ ਪੁੱਛਗਿੱਛ ਦੌਰਾਨ ਕੋਈ ਖ਼ੁਲਾਸਾ ਨਹੀਂ ਕੀਤਾ ਪਰ ਇਹ ਕਹਿੰਦੇ ਰਹੇ ਕਿ ਉਕਤ ਕਤਲ ਉਨ੍ਹਾਂ ਨੇ ਕਰਵਾਇਆ ਹੈ।

ਪੜ੍ਹੋ ਇਹ ਵੀ ਖ਼ਬਰ - ਸਾਵਧਾਨ! ਬਿਨਾਂ ਮਾਸਕ ਤੋਂ ਸੜਕਾਂ ’ਤੇ ਘੁੰਮਣ ਵਾਲੇ ਲੋਕਾਂ ’ਤੇ ਕੱਸਿਆ ਜਾਵੇਗਾ ਹੁਣ ਸ਼ਿਕੰਜਾ

ਪੁਲਸ ਰਿਮਾਂਡ ਦੇ ਚੌਥੇ ਦਿਨ ਗੈਂਗਸਟਰ ਫਤਿਹ ਨਗਰੀ ਨੇ ਪੁਲਸ ਨੂੰ ਦੱਸਿਆ ਕਿ ਹੈਰੀ ਰਾਜਪੁਰਾ ਅਤੇ ਹੈਰੀ ਮੌਡ ਨੇ ਆਪਣੇ ਤੀਜੇ ਸਾਥੀ ਸ਼ਾਰਪ ਸ਼ੂਟਰਾਂ ਨਾਲ ਮਿਲ ਕੇ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਮੁਲਜ਼ਮਾਂ ਨੇ ਖ਼ੁਲਾਸਾ ਕੀਤਾ ਕਿ ਉਹ ਹੈਰੀ ਰਾਜਪੁਰਾ ਅਤੇ ਹੈਰੀ ਮੌੜ ਨੂੰ ਜਾਣਦੇ ਸਨ। ਇਸ ਕੇਸ ਵਿੱਚ ਸ਼ਾਮਲ ਤੀਜੇ ਸ਼ਾਰਪ ਸ਼ੂਟਰ ਨੂੰ ਕੈਨੇਡਾ ਵਿੱਚ ਬੈਠੇ ਗੈਂਗਸਟਰ ਸੁੱਖਾ ਦੁੱਨੇਕੇ ਨੇ ਕਿਰਾਏ ’ਤੇ ਲਿਆਂਦਾ ਸੀ।  ਪੁਲਸ ਅੱਜ ਤਿੰਨਾਂ ਗੈਂਗਸਟਰਾਂ ਭੱਲਾ ਸੇਖਾਂ, ਆਮਨਾ, ਫਤਿਹ ਨਗਰੀ ਨੂੰ ਮੁੜ ਅਦਾਲਤ ਵਿੱਚ ਪੇਸ਼ ਕਰਕੇ 5 ਦਿਨਾਂ ਦਾ ਹੋਰ ਪੁਲਸ ਰਿਮਾਂਡ ਹਾਸਲ ਕਰਨ ਦੀ ਕੋਸ਼ਿਸ਼ ਕਰੇਗੀ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵਾਰਦਾਤ: ਉਪ ਮੁੱਖ ਮੰਤਰੀ ਦੇ ਘਰ ਨੇੜੇ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ, ਫੈਲੀ ਸਨਸਨੀ

ਸੀ.ਆਈ.ਏ. ਸਟਾਫ਼ ਵਨ ਦੇ ਇੰਸਪੈਕਟਰ ਤਰਜਿੰਦਰ ਸਿੰਘ ਨੇ ਦੱਸਿਆ ਕਿ ਤਿੰਨਾਂ ਗੈਂਗਸਟਰਾਂ ਦਾ ਪੁਲਸ ਰਿਮਾਂਡ ਬੁੱਧਵਾਰ ਨੂੰ ਖ਼ਤਮ ਹੋ ਗਿਆ, ਜਿਸ ਕਾਰਨ ਅੱਜ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਸੂਤਰਾਂ ਨੇ ਦੱਸਿਆ ਕਿ ਪੁਲਸ ਦੀਆਂ ਟੀਮਾਂ ਦੋ ਸ਼ਾਰਪ ਸ਼ੂਟਰਾਂ ਦੀ ਭਾਲ 'ਚ ਨਿਕਲ ਗਈਆਂ ਹਨ, ਜਿਨ੍ਹਾਂ ਦੇ ਨਾਂ ਅਤੇ ਪਤੇ ਪੁਲਸ ਨੂੰ ਮਿਲ ਗਏ ਹਨ। ਪੁਲਸ ਤੀਜੇ ਸ਼ਾਰਪ ਸ਼ੂਟਰ ਦਾ ਨਾਂਅ ਜਾਣਨ ਦੀ ਕੋਸ਼ਿਸ਼ ਕਰ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ - ED ਦੀ ਰੇਡ ਅਤੇ ਰੇਤ ਮਾਈਨਿੰਗ ਨੂੰ ਲੈ ਕੇ ਤਰੁਣ ਚੁੱਘ ਦਾ CM ਚੰਨੀ ’ਤੇ ਤਿੱਖਾ ਹਮਲਾ, ਮੰਗਿਆ ਅਹੁਦੇ ਤੋਂ ਅਸਤੀਫ਼ਾ

ਦੱਸ ਦੇਈਏ ਕਿ ਬੀਤੇ ਕੁਝ ਦਿਨ ਪਹਿਲਾਂ ਪਿੰਡ ਲਹਿਰਾਖਾਨਾ ਵਿਚ ਹੋਈ ਗੈਂਗਵਾਰ ’ਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਸੀ। ਮ੍ਰਿਤਕ ਸਾਬਕਾ ਗੈਂਗਸਟਰ ਕੁਲਵੀਰ ਨਰੂਆਣਾ ਦੇ ਕਰੀਬੀ ਸਨ, ਜਿਸ ਨੂੰ 30 ਬੋਰ ਦੀ ਪਿਸਤੌਲ ਨਾਲ ਗੋਲੀ ਮਾਰੀ ਗਈ ਸੀ। ਇਸ ਕਤਲੇਆਮ ਦੀ ਸਾਜ਼ਿਸ਼ ਕੈਨੇਡਾ ’ਚ ਬੈਠੇ ਗੈਂਗਸਟਰਾਂ ਨੇ ਰਚੀ ਸੀ, ਜਿਸ ਦੀ ਜ਼ਿੰਮੇਵਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਲਈ। ਪੁਲਸ ਨੇ ਇਸ ਸਬੰਧ ਵਿਚ ਕਈ ਸ਼ੱਕੀ ਗੈਂਗਸਟਰਾਂ ਤੋਂ ਪੁੱਛਗਿੱਛ ਵੀ ਕੀਤੀ। ਇਸ ਗੈਂਗਵਾਰ ਕਾਂਡ ਦੀ ਜ਼ਿੰਮੇਵਾਰੀ ਕੈਨੇਡਾ ’ਚ ਬੈਠੇ ਗੈਂਗਸਟਰ ਸੁੱਖਾ ਦੁੱਨੇਕੇ ਨੇ ਫੇਸਬੁੱਕ ’ਤੇ ਲਈ ਹੈ। ਦੁੱਨੇਕੇ ਨੇ ਆਪਣੀ ਪੋਸਟ ਵਿਚ ਦੋ ਗੈਂਗਸਟਰ ਭੱਲਾ ਅਤੇ ਫਤਿਹ ਨਗਰੀ ਦਾ ਜ਼ਿਕਰ ਕੀਤਾ ਸੀ, ਜਿਸ ਨੂੰ ਪੁਲਸ ਗੰਭੀਰਤਾ ਨਾਲ ਲੈ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ - ਕਾਂਗਰਸੀ ਵਿਧਾਇਕ ਸੁਨੀਲ ਦੱਤੀ ਨੇ ਕੁੰਵਰ ਵਿਜੈ ਪ੍ਰਤਾਪ ਤੇ ਅਨਿਲ ਜੋਸ਼ੀ ਨੂੰ ਦਿੱਤੀ ਖੁੱਲ੍ਹੀ ਬਹਿਸ ਦੀ ਚੁਣੌਤੀ (ਵੀਡੀਓ)

ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


rajwinder kaur

Content Editor

Related News