ਗੈਂਗਸਟਰਾਂ ਨਾਲ ਕਾਂਗਰਸ ਨਹੀਂ ਅਕਾਲੀ ਦਲ ਦੇ ਸੰਬੰਧ : ਕਾਂਗੜ

Saturday, Jan 11, 2020 - 04:38 PM (IST)

ਗੈਂਗਸਟਰਾਂ ਨਾਲ ਕਾਂਗਰਸ ਨਹੀਂ ਅਕਾਲੀ ਦਲ ਦੇ ਸੰਬੰਧ : ਕਾਂਗੜ

ਬਠਿੰਡਾ (ਕੁਨਾਲ) : ਬਠਿੰਡਾ ਪੁੱਜੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਅਕਾਲੀ ਦਲ ਨੂੰ ਖਰੀਆਂ-ਖਰੀਆਂ ਸੁਣਾਈਆਂ ਹਨ। ਅਕਾਲੀ ਦਲ ਵੱਲੋਂ ਜੇਲ ਮੰਤਰੀ ਸੁਖਜਿੰਦਰ ਰੰਧਾਵਾ 'ਤੇ ਗੈਂਗਸਟਰਾਂ ਨਾਲ ਸਬੰਧ ਹੋਣ ਦੇ ਲਗਾਏ ਗਏ ਦੋਸ਼ਾਂ 'ਤੇ ਕਾਂਗੜ ਨੇ ਕਿਹਾ ਕਿ ਗੈਂਗਸਟਰਾਂ ਨਾਲ ਕਾਂਗਰਸ ਨਹੀਂ ਅਕਾਲੀ ਦਲ ਦੇ ਸੰਬੰਧ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਸਮੇਂ ਪੰਜਾਬ ਵਿਚ ਕਾਨੂੰਨ ਵਿਵਸਥਾ ਤੇ ਲਾਅ ਐਂਡ ਆਰਡਰ ਦੀ ਸਥਿਤੀ ਵਿਗੜੀ ਹੋਈ ਸੀ ਪਰ ਹੁਣ ਕਾਂਗਰਸ ਦੇ ਰਾਜ ਵਿਚ ਪੰਜਾਬ 'ਚ ਕ੍ਰਾਈਮ ਘਟਿਆ ਹੈ। ਕਾਂਗੜ ਨੇ ਕਿਹਾ ਕਿ ਲੋਕ ਅਕਾਲੀ ਦਲ ਨੂੰ ਮੂੰਹ ਲਾਉਣ ਲਈ ਤਿਆਰ ਨਹੀਂ ਹਨ।

ਉਥੇ ਹੀ ਜਦੋਂ ਕਾਂਗੜ ਕੋਲੋਂ ਪੁੱਛਿਆ ਗਿਆ ਕਿ ਸਾਬਕਾ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਕਹਿ ਰਹੇ ਹਨ ਕਿ ਕਾਂਗੜ ਨੇ ਅਕਾਲੀਆਂ 'ਤੇ ਝੂਠੇ ਪਰਚੇ ਦਰਜ ਕਰਾਏ ਹਨ। ਇਸ ਦੇ ਜਵਾਬ ਵਿਚ ਕਾਂਗੜ ਨੇ ਕਿਹਾ ਕਿ ਇਸ ਗੱਲ ਦਾ ਪਤਾ 2022 ਦੀਆਂ ਚੋਣਾਂ ਵਿਚ ਲੱਗ ਜਾਏਗਾ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੇ ਪਰਚੇ ਦਰਜ ਕਰਾਏ ਹੋਣਗੇ ਤਾਂ ਉਨ੍ਹਾਂ ਦਾ ਨੁਕਸਾਨ ਹੋਵੇਗਾ ਅਤੇ ਜੇਕਰ ਨਾ ਕਰਾਏ ਹੋਏ ਤਾਂ ਉਨ੍ਹਾਂ ਨੂੰ ਲੋਕਾਂ ਦਾ ਪਿਆਰ ਮਿਲ ਜਾਏਗਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਿਕੰਦਰ ਸਿੰਘ ਮਲੂਕਾ ਸਿਆਸਤ ਵਿਚ ਰਹੇ ਹਨ, ਉਨ੍ਹਾਂ ਨੇ ਗੁੰਡਾਗਰਦੀ ਵਾਲੀ ਹੀ ਸਿਆਸਤ ਕੀਤੀ ਹੈ।

ਹਰਸਿਮਰਤ ਕੌਰ ਬਾਦਲ ਵੱਲੋਂ ਇਹ ਕਹੇ ਜਾਣ 'ਤੇ ਕਿ 3 ਸਾਲ ਬੀਤੇ ਚੁੱਕੇ ਹਨ ਅਤੇ ਪੰਜਾਬ ਸਰਕਾਰ ਨੇ ਪੰਜਾਬ ਦਾ ਕੋਈ ਵਿਕਾਸ ਨਹੀਂ ਕੀਤਾ ਹੈ, 'ਤੇ ਬੋਲਦੇ ਹੋਏ ਕਾਂਗੜ ਨੇ ਕਿਹਾ ਕਿ ਹਰਸਿਮਰਤ ਬਾਦਲ ਹੌਂਸਲਾ ਰੱਖਣ। ਉਨ੍ਹਾਂ ਕਿਹਾ ਕਿ 2022 ਵਿਚ ਵੀ ਲੋਕ ਖੁਸ਼ੀ-ਖੁਸ਼ੀ ਕਾਂਗਰਸ ਪਾਰਟੀ ਨੂੰ ਜਿਤਾਉਣਗੇ, ਕਿਉਂਕਿ ਕਾਂਗਰਸ ਸਰਕਾਰ ਨੇ ਪੰਜਾਬ ਵਿਚ ਕਈ ਵਿਕਾਸ ਕੰਮ ਕੀਤੇ ਹਨ ਅਤੇ ਕੈਪਟਨ ਅਮਰਿੰਦਰ ਸਿੰਘ ਤੀਜੀ ਵਾਰ ਮੁੱਖ ਮੰਤਰੀ ਬਣਨਗੇ।


author

cherry

Content Editor

Related News