ਬਠਿੰਡਾ ਜ਼ਿਲ੍ਹੇ ਦੇ ਪਿੰਡ ਦੁੱਲੇਵਾਲਾ ''ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ

Wednesday, Oct 21, 2020 - 06:03 PM (IST)

ਬਠਿੰਡਾ ਜ਼ਿਲ੍ਹੇ ਦੇ ਪਿੰਡ ਦੁੱਲੇਵਾਲਾ ''ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ

ਭਾਈਰੂਪਾ (ਸ਼ੇਖਰ): ਬਠਿੰਡਾ ਜ਼ਿਲ੍ਹੇ ਦੇ ਸਲਾਬਤਪੁਰਾ ਨੇੜੇ ਪੈਂਦੇ ਪਿੰਡ ਦੁੱਲੇਵਾਲਾ ਵਿਖੇ ਕੱਲ੍ਹ ਦੇਰ ਸ਼ਾਮ ਗੁਟਕਾ ਸਾਹਿਬ ਦੀ ਬੇਅਦਬੀ ਹੋਣ ਦੀ ਘਟਨਾ ਸਾਹਮਣੇ ਆਈ ਹੈ। ਪਿੰਡ ਦੇ ਸਰਪੰਚ ਬੀਰਾ ਸਿੰਘ ਨੇ ਦੱਸਿਆ ਕਿ ਉਹ ਨਿਤਨੇਮ ਕਰਨ ਉਪਰੰਤ ਆਪਣੇ ਘਰ ਪਹੁੰਚੇ ਤਾਂ ਉਨ੍ਹਾਂ ਨੂੰ ਪਿੰਡ ਵਾਸੀਆਂ ਤੋਂ ਜਾਣਕਾਰੀ ਮਿਲੀ ਕਿ ਪਿੰਡ ਦੇ ਸਰਕਾਰੀ ਹਾਈ ਸਕੂਲ ਦੇ ਨਜ਼ਦੀਕ ਤਿੰਨ ਥਾਵਾਂ 'ਤੇ ਗੁਟਕਾ ਸਾਹਿਬ ਦੇ ਅੰਗ ਖਿਲਰੇ ਹੋਏ ਹਨ। ਉਪਰੰਤ ਉਨ੍ਹਾਂ ਤੁਰੰਤ ਪੁਲਸ ਪ੍ਰਸ਼ਾਸਨ ਨੂੰ ਸੂਚਨਾ ਦਿੱਤੀ।

ਇਹ ਵੀ ਪੜ੍ਹੋ: ਸ਼ਰਮਸਾਰ ਹੋਣ ਤੋਂ ਬਚਿਆ ਪੰਜਾਬ,ਰਾਹਗੀਰ ਨੇ ਬਚਾਈ 8 ਸਾਲਾ ਬੱਚੀ ਦੀ ਇੱਜ਼ਤ

PunjabKesari

ਇਸ ਦੌਰਾਨ ਮੌਕੇ 'ਤੇ ਐੱਸ.ਐੱਸ.ਪੀ.ਬਠਿੰਡਾ, ਡੀ.ਐੱਸ.ਪੀ. ਫੂਲ ਅਤੇ ਐੱਸ.ਐੱਚ.ਓ. ਫੂਲ ਹਰਬੰਸ ਸਿੰਘ ਭਾਰੀ ਪੁਲਸ ਫੋਰਸ ਸਮੇਤ ਪਹੁੰਚੇ। ਪੁਲਸ ਘਟਨਾ ਦੀ ਜਾਂਚ 'ਚ ਜੁਟ ਗਈ ਹੈ ਅਤੇ ਫਿੰਗਰਪ੍ਰਿੰਟ ਐਕਸਪਰਟ ਦੀ ਮਦਦ ਵੀ ਲਈ ਜਾ ਰਹੀ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਇਹ ਕਿਸੇ ਸ਼ਰਾਰਤੀ ਅਨਸਰ ਦਾ ਕੰਮ ਹੋ ਸਕਦਾ ਹੈ, ਜਿਸ ਦਾ ਮਕਸਦ ਮਾਹੌਲ ਖਰਾਬ ਕਰ ਕੇ ਭਾਈਚਾਰਕ ਸਾਂਝ ਨੂੰ ਲਾਂਬੂ ਲਾਉਣਾ ਹੈ।

ਇਹ ਵੀ ਪੜ੍ਹੋ: ਲੋਕਾਂ ਲਈ ਸਿਰਦਰਦ ਬਣੇ ਸ਼ਾਤਰ ਚੋਰਾਂ ਦੇ ਅਜੀਬੋ-ਗ਼ਰੀਬ ਕਾਰਨਾਮੇ, ਜਦੋਂ ਚੜ੍ਹੇ ਪੁਲਸ ਹੱਥੇ ਤਾਂ ਖੁੱਲ੍ਹੇ ਸਾਰੇ ਭੇਤ


author

Shyna

Content Editor

Related News