ਬਠਿੰਡਾ ’ਚ ਗੁਟਕਾ ਸਾਹਿਬ ਦੀ ਬੇਅਦਬੀ, ਮਿਲੀਆਂ ਹੋਰ ਵੀ ਧਾਰਮਿਕ ਤਸਵੀਰਾਂ

Friday, May 28, 2021 - 05:19 PM (IST)

ਬਠਿੰਡਾ ’ਚ ਗੁਟਕਾ ਸਾਹਿਬ ਦੀ ਬੇਅਦਬੀ, ਮਿਲੀਆਂ ਹੋਰ ਵੀ ਧਾਰਮਿਕ ਤਸਵੀਰਾਂ

ਬਠਿੰਡਾ (ਕੁਨਾਲ ਬਾਂਸਲ): ਬਠਿੰਡਾ ’ਚ ਅੱਜ ਗੁਟਕਾ ਸਾਹਿਬ ਦੇ ਨਾਲ ਧਾਰਮਿਕ ਤਸਵੀਰਾਂ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਮੇਲ ਸਿੰਘ ਨਾਮਕ ਵਿਅਕਤੀ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ 6 ਵਜੇ ਦੇ ਕੋਲ ਉਹ ਸੈਰ ਕਰ ਰਿਹਾ ਸੀ ਕਿ ਅਚਾਨਕ ਉਸ ਦੀ ਨਜ਼ਰ ਕੂੜੇ ਦੇ ਢੇਰ ’ਤੇ ਪਈ, ਜਿੱਥੇ ਗੁਟਕਾ ਸਾਹਿਬ ਦੇ ਅੰਗ ਪਏ ਹੋਏ ਸਨ। ਗੁਰਮੇਲ ਸਿੰਘ ਨੇ ਚੁੱਕ ਕੇ ਗੁਟਕਾ ਸਾਹਿਬ ਨੂੰ ਗੁਰਦੁਆਰਾ ਸਾਹਿਬ ਲਿਆ ਕੇ ਰੱਖ ਦਿੱਤਾ, ਜਿਸ ਦੇ ਬਾਅਦ ਥਾਣੇ ’ਚ ਇਸ ਦੀ ਸੂਚਨਾ ਦਿੱਤੀ ਗਈ।

ਇਹ ਵੀ ਪੜ੍ਹੋ:   ਘਰੇਲੂ ਖਪਤਕਾਰਾਂ ਨੂੰ ਮਿਲੇਗੀ ਵੱਡੀ ਰਾਹਤ : ਪੰਜਾਬ ਰੈਗੂਲੇਟਰੀ ਕਮਿਸ਼ਨ ਅੱਜ ਕਰ ਸਕਦੈ ਨਵੀਆਂ ਬਿਜਲੀ ਦਰਾਂ ਦਾ ਐਲਾਨ 

PunjabKesari

ਦੂਜੇ ਪਾਸੇ ਇਸ ਪੂਰੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਸਬੰਧੀ ਸੂਚਨਾ ਮਿਲੀ ਸੀ ਕਿ ਨੈਸ਼ਨਲ ਕਾਲੋਨੀ ਨਹਿਰ ਦੇ ਕੋਲ ਕੂੜੇ ਦੇ ਢੇਰ ’ਤੇ ਧਾਰਮਿਕ ਸਾਮਾਨ ਜਿਸ ’ਚ ਹਿੰਦੂ ਅਤੇ ਸਿੱਖ ਧਾਰਮਿਕ ਧਰਮ ਦੇ ਗੁਰੂ ਦਾ ਸਾਮਾਨ ਮਿਲਿਆ ਹੈ, ਜਿਸ ਨੂੰ ਗੁਰਦੁਆਰਾ ਸਾਹਿਬ ’ਚ ਰੱਖ ਦਿੱਤਾ ਗਿਆ ਹੈ। ਫ਼ਿਲਹਾਲ ਪੁਲਸ ਵਲੋਂ ਬਿਆਨ ਦਰਜ ਕਰਕੇ ਮਾਮਲਾ ਦਰਜ ਕਰ ਲਿਆ ਜਾਵੇਗਾ ਅਤੇ ਅੱਗੇ ਦੀ ਤਫ਼ਤੀਸ਼ ਕੀਤੀ ਜਾਵੇਗੀ. ਇਸ ਸਾਮਾਨ ’ਚ ਇਕ ਮੁੰਡੇ ਦੀ ਤਸਵੀਰ ਵੀ ਮਿਲੀ ਹੈ। ਇਸ ਪੂਰੇ ਮਾਮਲੇ ਦੀ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ:   ਮੌੜ ਹਲਕੇ ਤੋਂ 'ਆਪ' ਵਿਧਾਇਕ ਕਮਾਲੂ ਕਰ ਸਕਦੈ ਨੇ ਵੱਡਾ ਸਿਆਸੀ ਧਮਾਕਾ, ਕਾਂਗਰਸ ਨਾਲ ਨੇੜਤਾ ਦੇ ਚਰਚੇ


author

Shyna

Content Editor

Related News