FCRA ਦੇ ਫ਼ੈਸਲੇ ਰਾਹੀਂ ਕੇਂਦਰ ਸਰਕਾਰ ਨੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਸਨਮਾਨ ਕੀਤਾ: ਬੀਬਾ ਬਾਦਲ

09/11/2020 6:05:22 PM

ਬਠਿੰਡਾ (ਕੁਨਾਲ ਬਾਂਸਲ): ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਅੱਜ ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਫਾਰਨ ਕੰਟ੍ਰੀਬਿਊਸ਼ਨ (ਰੈਗੂਲੇਸ਼ਨ) ਐਕਟ (ਐਫ ਸੀ ਆਰ ਏ) ਤਹਿਤ ਵਿਦੇਸ਼ਾਂ ਤੋਂ ਫੰਡ ਪ੍ਰਾਪਤ ਕਰਨ ਦੀ ਪ੍ਰਵਾਨਗੀ ਦੇ ਕੇ ਐੱਨ.ਡੀ.ਏ. ਸਰਕਾਰ ਨੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਸਨਮਾਨ ਕੀਤਾ ਹੈ।ਇੱਥੇ ਜਾਰੀ ਕੀਤੇ ਇਕ ਬਿਆਨ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਸ ਕਦਮ ਦੀ ਬਦੌਲਤ ਹੁਣ ਸੰਗਤ ਦੁਨੀਆ ਭਰ ਤੋਂ ਆਪਣੀ ਸੇਵਾ (ਦਸਵੰਧ) ਦੇ ਰੂਪ ਵਿਚ ਦੇ ਸਕੇਗੀ ਤੇ ਇਸ ਨਾਲ ਮਨੁੱਖਤਾ ਦੀ ਸੇਵਾ ਦੇ ਕੀਤੇ ਜਾ ਰਹੇ ਯਤਨਾਂ ਨੂੰ ਵੀ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦਾ ਇਸ ਫੈਸਲੇ ਲਈ ਧੰਨਵਾਦ ਕਰਦੀ ਹਾਂ। ਇਸ ਨਾਲ ਦੁਨੀਆ ਭਰ 'ਚ ਸਿੱਖ ਭਾਈਚਾਰੇ ਦੀ ਸੇਵਾ ਭਾਵਨਾ ਹੋਰ ਵੱਧ ਵੇਖਣ ਨੂੰ ਮਿਲੇਗੀ।

ਇਹ ਵੀ ਪੜ੍ਹੋ:  ਥਾਣੇ ਦੇ ਘਿਰਾਓ ਮਗਰੋਂ ਧਰਮਸੋਤ ਦੀ ਰਿਹਾਇਸ਼ ਬਾਹਰ 'ਆਪ' ਨੇ ਮੁੜ ਲਾਇਆ ਧਰਨਾ,ਕੀਤੀ ਇਹ ਮੰਗ

PunjabKesari

ਇਹ ਵੀ ਪੜ੍ਹੋ:  ਬਹਿਬਲਕਲਾਂ ਗੋਲੀਕਾਂਡ: ਆਈ.ਜੀ.ਕੁੰਵਰ ਵਿਜੇ ਪ੍ਰਤਾਪ ਸਿੰਘ ਅਦਾਲਤ 'ਚ ਨਿੱਜੀ ਤੌਰ 'ਤੇ ਹੋਏ ਪੇਸ਼

ਬੀਬਾ ਬਾਦਲ ਨੇ ਇਸ ਫ਼ੈਸਲੇ ਲਈ ਸਿੱਖ ਭਾਈਚਾਰੇ ਨੂੰ ਵਧਾਈ ਦਿੱਤੀ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਹ ਅਪੀਲ ਵੀ ਕੀਤੀ ਕਿ ਉਹ ਸ੍ਰੀ ਦਰਬਾਰ ਸਾਹਿਬ ਦੇ ਜੀ.ਐੱਸ.ਟੀ.ਰੀਫੰਡ ਦੇ ਸੂਬੇ ਦੇ ਹਿੱਸੇ ਦੇ 2017 ਤੋਂ ਪੈਂਡਿੰਗ ਪਏ 3.2 ਕਰੋੜ ਰੁਪਏ ਵੀ ਜਾਰੀ ਕਰ ਦੇਣ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸਮੇਂ-ਸਮੇਂ 'ਤੇ ਆਪਣੇ ਹਿੱਸੇ ਦਾ ਜੀ.ਐੱਸ.ਟੀ. ਰੀਫੰਡ ਜਾਰੀ ਕਰ ਰਹੀ ਹੈ ਪਰ ਸੂਬੇ ਦੇ ਹਿੱਸੇ ਦਾ ਰੀਫੰਡ ਪੈਂਡਿੰਗ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਗੁਰੂਘਰ ਨੂੰ ਮੁਸ਼ਕਲਾਂ ਦਰਪੇਸ਼ ਨਹੀਂ ਹੋਣੀਆਂ ਚਾਹੀਦੀਆਂ ਤੇ ਪੰਜਾਬ ਸਰਕਾਰ ਨੂੰ ਪੈਂਡਿੰਗ ਬਕਾਏ ਤੁਰੰਤ ਜਾਰੀ ਕਰਨੇ ਚਾਹੀਦੇ ਹਨ।

ਇਹ ਵੀ ਪੜ੍ਹੋ: ਘਰ 'ਚ ਇਕੱਲੀ ਦੇਖ 2 ਨੌਜਵਾਨਾਂ ਵਲੋਂ ਜਨਾਨੀ ਨਾਲ ਜਬਰ-ਜ਼ਿਨਾਹ, ਬੱਚਿਆਂ ਨੂੰ ਜਾਨੋਂ-ਮਾਰਨ ਦੀ ਦਿੱਤੀ ਧਮਕੀ

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਬੀਬਾ ਬਾਦਲ ਨੇ ਕਿਹਾ ਕਿ ਆਰ.ਸੀ.ਆਰ.ਏ. ਦੀ ਪ੍ਰਵਾਨਗੀ 'ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਸ੍ਰੀ ਦਰਬਾਰ ਸਾਹਿਬ ਪੰਜਾਬ ਐਸੋਸੀਏਸ਼ਨ', ਜਿਸਦੀ ਸਥਾਪਨਾ 1925 ਵਿਚ ਹੋਈ ਸੀ,  ਦੇ ਨਾਂ 'ਤੇ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਇਹ ਮੇਰੀ ਖੁਸ਼ਕਿਸਮਤੀ ਹੈ ਕਿ ਵੱਖ-ਵੱਖ ਸਿੱਖ ਜਥੇਬੰਦੀਆਂ ਤੇ ਸੰਸਥਾਵਾਂ ਵਲੋਂ ਮੈਨੂੰ ਮੰਗ ਪੱਤਰ ਮਿਲਣ ਤੋਂ ਬਾਅਦ ਇਹ ਕੇਸ ਮੈਂ ਗ੍ਰਹਿ ਮੰਤਰੀ ਤੇ ਪ੍ਰਧਾਨ ਮੰਤਰੀ ਅੱਗੇ ਰੱਖਿਆ ਤੇ ਇਸਨੂੰ ਪ੍ਰਵਾਨ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ: ਗਲਵਾਨ ਘਾਟੀ 'ਚ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਲਈ ਮੁੱਖ ਮੰਤਰੀ ਦਾ ਵੱਡਾ ਐਲਾਨ


Shyna

Content Editor

Related News