ਬਠਿੰਡਾ ’ਚ ਵਿਆਹ ਸਮਾਗਮ ਦੌਰਾਨ ਕੋਰੋਨਾ ਨਿਯਮਾਂ ਦੀ ਉਲੰਘਣਾ, ਪੁਲਸ ਨੇ ਮਾਰੀ ਰੇਡ ਤਾਂ ਪਈ ਭਾਜੜ

Saturday, May 08, 2021 - 06:58 PM (IST)

ਬਠਿੰਡਾ ’ਚ ਵਿਆਹ ਸਮਾਗਮ ਦੌਰਾਨ ਕੋਰੋਨਾ ਨਿਯਮਾਂ ਦੀ ਉਲੰਘਣਾ, ਪੁਲਸ ਨੇ ਮਾਰੀ ਰੇਡ ਤਾਂ ਪਈ ਭਾਜੜ

ਬਠਿੰਡਾ (ਕੁਨਾਲ ਬਾਂਸਲ): ਬਠਿੰਡਾ ਦੇ ਸਨਸਿਟੀ ਹੋਟਲ ’ਚ ਵਿਆਹ ਸਮਾਗਮ ਚੱਲ ਰਿਹਾ ਸੀ, ਜਿਸ ’ਚ ਕੋਰੋਨਾ ਦੇ ਨਿਯਮਾਂ ਦਾ ਉਲੰਘਣਾ ਕਰਦੇ ਹੋਏ 20 ਲੋਕ ਜਮ੍ਹਾ ਹੋਏ ਸਨ। ਜਿਸ ਦੀ ਸੂਚਨਾ ਪੁਲਸ ਨੂੰ ਮਿਲਣ ’ਤੇ ਪੁਲਸ ਵਲੋਂ ਮੌਕੇ ’ਤੇ ਪਹੁੰਚ ਕੇ ਪ੍ਰੋਗਰਾਮ ’ਚ ਸ਼ਾਮਲ 20 ਲੋਕਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। 

ਇਹ ਵੀ ਪੜ੍ਹੋ:  ਪੰਜਾਬ ’ਚ ਕੋਰੋਨਾ ਦੇ ਵੱਧਦੇ ਕਹਿਰ ਦੌਰਾਨ ਡਾਕਟਰ ਦੇਣ ਲੱਗੇ ਅਸਤੀਫ਼ੇ, ਨਾਜ਼ੁਕ ਬਣੇ ਹਾਲਾਤ

ਪੁਲਸ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਕਿਸੇ ਵੀ ਸਮਾਗਮ ’ਚ 10 ਤੋਂ ਵੱਧ ਲੋਕ ਇਕੱਠੇ ਨਹੀਂ ਹੋ ਸਕਦੇ ਪਰ ਇਸ ਦੇ ਬਾਵਜੂਦ ਇਨ੍ਹਾਂ ਵਲੋਂ ਕੋਰੋਨਾ ਨਿਯਮਾਂ ਨੂੰ ਤੋੜਿਆ ਗਿਆ, ਜਿਸ ਦੇ ਚੱਲਦੇ ਪੁਲਸ ਵਲੋਂ ਕਾਰਵਾਏ ਕਰਦੇ ਹੋਏ ਮਾਮਲਾ ਦਰਜ ਕਰ ਲਿਆ ਗਿਆ ਹੈ। 

ਇਹ ਵੀ ਪੜ੍ਹੋ:  ਪਤਨੀ ਨਾਲ ਨਾਜਾਇਜ਼ ਸਬੰਧਾਂ ਦੇ ਸ਼ੱਕ 'ਚ ਪਤੀ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਵਿਅਕਤੀ

ਦੱਸਣਯੋਗ ਹੈ ਕਿ ਕੋਰੋਨਾ ਨੇ ਜਿੱਥੇ ਦੇਸ਼ ਅੰਦਰ ਹਾਹਾਕਾਰ ਮਚਾਈ ਹੋਈ ਹੈ, ਉੱਥੇ ਹੀ ਪ੍ਰਸ਼ਾਸਨ ਵਲੋਂ ਹਲਾਤਾਂ ਨੂੰ ਦੇਖਦੇ ਹੋਏ ਸਖ਼ਤੀ  ਵਧਾ ਕੇ ਵਿਆਹ ਸਮਾਗਮ ’ਚ ਸਿਰਫ਼ 10 ਲੋਕਾਂ ਦੇ ਇਕੱਠੇ ਹੋਣ ਦੀ ਇਜਾਜ਼ਤ ਦਿੱਤੀ ਗਈ ਹੈ ਪਰ ਇਸ ਦੇ ਬਾਵਜੂਦ ਸਰਕਾਰੀ ਨਿਯਮਾਂ ਨੂੰ ਛਿੱਕੇ ਟੰਗ ਕੇ ਉਲੰਘਣਾ ਕਰਨ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ, ਜੋ ਬੇਹੱਦ ਚਿੰਤਾ ਦਾ ਵਿਸ਼ਾ ਨੇ। 

ਇਹ ਵੀ ਪੜ੍ਹੋ:   ਕਾਂਗਰਸੀ ਆਗੂ ਉਡਾ ਰਹੇ ਨਿਯਮਾਂ ਦੀਆਂ ਧੱਜੀਆਂ, ਮੰਤਰੀ ਆਸ਼ੂ ਦੀ ਮੌਜੂਦਗੀ ’ਚ ਹੋਇਆ ਇਕੱਠ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ? 


author

Shyna

Content Editor

Related News