ਬਠਿੰਡਾ ਦੀ ਹਾਈ ਸਕਿਓਰਿਟੀ ਜੇਲ੍ਹ ’ਚ ਵੱਡੀ ਘਟਨਾ: ਹਵਾਲਾਤੀਆਂ ਨੇ ਸੁਪਰਡੈਂਟ ''ਤੇ ਕੀਤਾ ਖੂਨੀ ਹਮਲਾ

Saturday, May 16, 2026 - 09:09 AM (IST)

ਬਠਿੰਡਾ ਦੀ ਹਾਈ ਸਕਿਓਰਿਟੀ ਜੇਲ੍ਹ ’ਚ ਵੱਡੀ ਘਟਨਾ: ਹਵਾਲਾਤੀਆਂ ਨੇ ਸੁਪਰਡੈਂਟ ''ਤੇ ਕੀਤਾ ਖੂਨੀ ਹਮਲਾ

ਬਠਿੰਡਾ (ਵਿਜੇ ਵਰਮਾ) - ਬਠਿੰਡਾ ਦੀ ਹਾਈ ਸਕਿਓਰਿਟੀ ਕੇਂਦਰੀ ਜੇਲ੍ਹ ’ਚ ਸ਼ੁੱਕਰਵਾਰ ਉਸ ਵੇਲੇ ਹੜਕੰਪ ਮਚ ਗਿਆ, ਜਦੋਂ ਜਾਂਚ ਦੌਰਾਨ ਤਿੰਨ ਹਵਾਲਾਤੀਆਂ ਨੇ ਅਚਾਨਕ ਜੇਲ੍ਹ ਪ੍ਰਸ਼ਾਸਨ ਦੀ ਟੀਮ ’ਤੇ ਹਮਲਾ ਕਰ ਦਿੱਤਾ। ਇਸ ਘਟਨਾ ’ਚ ਜੇਲ੍ਹ ਸੁਪਰਡੈਂਟ ਬਾਲ-ਬਾਲ ਬਚ ਗਏ, ਜਦਕਿ ਉਨ੍ਹਾਂ ਨੂੰ ਬਚਾਉਣ ਲਈ ਅੱਗੇ ਆਏ ਗੰਨਮੈਨ ’ਤੇ ਨੁਕੀਲੇ ਹਥਿਆਰਾਂ ਨਾਲ ਵਾਰ ਕੀਤੇ ਗਏ। ਹਮਲੇ ਦੌਰਾਨ ਇਕ ਕਾਂਸਟੇਬਲ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਘਟਨਾ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਅਤੇ ਪੁਲਸ ਮਹਿਕਮੇ ’ਚ ਹੜਕੰਪ ਮਚ ਗਿਆ।

ਇਹ ਵੀ ਪੜ੍ਹੋ - ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 10 ਸੂਬਿਆਂ 'ਚ Red ਅਲਰਟ ਜਾਰੀ

ਜਾਣਕਾਰੀ ਅਨੁਸਾਰ ਜੇਲ੍ਹ ਸੁਪਰਡੈਂਟ ਹੇਮੰਤ ਸ਼ਰਮਾ ਰੋਜ਼ਾਨਾ ਦੀ ਤਰ੍ਹਾਂ ਜੇਲ੍ਹ ਕੰਪਲੈਕਸ ਦਾ ਨਿਰੀਖਣ ਕਰ ਰਹੇ ਸਨ। ਇਸ ਦੌਰਾਨ ਜਦੋਂ ਉਹ ਇਕ ਬੈਰਕ ਦੀ ਜਾਂਚ ਕਰਨ ਪਹੁੰਚੇ ਤਾਂ ਉੱਥੇ ਬੰਦ ਤਿੰਨ ਹਵਾਲਾਤੀਆਂ ਨੇ ਅਚਾਨਕ ਹਮਲਾ ਕਰ ਦਿੱਤਾ। ਮੁਲਜ਼ਮਾਂ ਕੋਲ ਪਹਿਲਾਂ ਤੋਂ ਤਿਆਰ ਨੁਕੀਲੀਆਂ ਵਸਤਾਂ ਮੌਜੂਦ ਸਨ, ਜਿਨ੍ਹਾਂ ਨਾਲ ਉਨ੍ਹਾਂ ਨੇ ਤਾਬੜਤੋੜ ਵਾਰ ਕੀਤੇ। ਅਚਾਨਕ ਹੋਏ ਇਸ ਹਮਲੇ ਕਾਰਨ ਕੁਝ ਸਮੇਂ ਲਈ ਜੇਲ੍ਹ ਸਟਾਫ ਵੀ ਘਬਰਾ ਗਿਆ ਅਤੇ ਬੈਰਕ ਦੇ ਆਲੇ-ਦੁਆਲੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਸੁਪਰਿੰਟੈਂਡੈਂਟ ਦੀ ਸੁਰੱਖਿਆ ’ਚ ਤਾਇਨਾਤ ਗੰਨਮੈਨ ਅਤੇ ਹੋਰ ਕਰਮਚਾਰੀਆਂ ਨੇ ਤੁਰੰਤ ਮੋਰਚਾ ਸੰਭਾਲਿਆ। 

ਇਹ ਵੀ ਪੜ੍ਹੋ - ਪੈਟਰੋਲ-ਡੀਜ਼ਲ ਮਹਿੰਗਾ ਹੋਇਆ, ਟੈਂਕੀ ਫੁੱਲ ਕਰਵਾਉਣ ਤੋਂ ਪਹਿਲਾਂ ਚੈਕ ਕਰੋ ਨਵਾਂ ਰੇਟ

ਇਸ ਦੌਰਾਨ ਹਮਲਾਵਰਾਂ ਨੇ ਸੁਰੱਖਿਆ ਕਰਮਚਾਰੀਆਂ ਨੂੰ ਨਿਸ਼ਾਨਾ ਬਣਾਇਆ, ਜਿਸ ’ਚ ਇਕ ਕਾਂਸਟੇਬਲ ਜ਼ਖਮੀ ਹੋ ਗਿਆ। ਬਾਅਦ ’ਚ ਜੇਲ੍ਹ ਕਰਮਚਾਰੀਆਂ ਨੇ ਸਾਂਝੀ ਕਾਰਵਾਈ ਕਰਦੇ ਹੋਏ ਤਿੰਨਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਜ਼ਖਮੀ ਕਾਂਸਟੇਬਲ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਕੈਂਟ ਪੁਲਸ ਮੌਕੇ ’ਤੇ ਪਹੁੰਚ ਗਈ। ਪੁਲਸ ਨੇ ਜੇਲ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਤਿੰਨਾਂ ਹਵਾਲਾਤੀਆਂ ਖ਼ਿਲਾਫ਼ ਕਤਲ ਦੀ ਕੋਸ਼ਿਸ਼, ਸਰਕਾਰੀ ਡਿਊਟੀ ’ਚ ਰੁਕਾਵਟ ਪੈਦਾ ਕਰਨ ਅਤੇ ਹੋਰ ਗੰਭੀਰ ਧਾਰਾਵਾਂ ਹੇਠ ਮਾਮਲਾ ਦਰਜ ਕਰ ਲਿਆ। ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ ਪੰਜ ਦਿਨਾਂ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਗਿਆ।

ਇਹ ਵੀ ਪੜ੍ਹੋ - ਸਸਤੀ ਹੋ ਗਈ ਸ਼ਰਾਬ, 100 ਤੋਂ ਵੱਧ ਬ੍ਰਾਂਡਾਂ ਦੀਆਂ ਕੰਪਨੀਆਂ ਨੇ ਲਿਆ ਫੈਸਲਾ, ਕੇਰਲ 'ਚ ਲਾਗੂ ਹੋਏ ਰੇਟ

ਇਸ ਮਾਮਲੇ ਸਬੰਧੀ ਜੇਲ੍ਹ ਸੁਪਰਡੈਂਟ ਹੇਮੰਤ ਸ਼ਰਮਾ ਨੇ ਸਪੱਸ਼ਟ ਕੀਤਾ ਕਿ ਹਮਲਾ ਸਿੱਧੇ ਤੌਰ ’ਤੇ ਉਨ੍ਹਾਂ ’ਤੇ ਨਹੀਂ ਹੋਇਆ ਪਰ ਘਟਨਾ ਵੇਲੇ ਉਹ ਮੌਕੇ ’ਤੇ ਮੌਜੂਦ ਸਨ ਅਤੇ ਉਨ੍ਹਾਂ ਨਾਲ ਚੱਲ ਰਹੇ ਸੁਰੱਖਿਆ ਕਰਮਚਾਰੀਆਂ ਨੂੰ ਨਿਸ਼ਾਨਾ ਬਣਾਇਆ ਗਿਆ। ਝੜਪ ਦੌਰਾਨ ਇਕ ਪੁਲਸ ਕਰਮਚਾਰੀ ਦੀ ਵਰਦੀ ਵੀ ਫਾੜ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਹਮਲਾ ਥਾਣਾ ਸਦਰ ਖੇਤਰ ਦੇ ਇਕ ਪਿੰਡ ਦੇ ਰਹਿਣ ਵਾਲੇ ਕਤਲ ਕੇਸ ਦੇ ਮੁਲਜ਼ਮ ਗੁਰਮੀਤ ਸਿੰਘ ਅਤੇ ਉਸ ਦੇ ਸਾਥੀਆਂ ਵੱਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੂਰੇ ਮਾਮਲੇ ਦੀ ਜਾਂਚ ਪੁਲਸ ਨੂੰ ਸੌਂਪ ਦਿੱਤੀ ਗਈ ਹੈ ਅਤੇ ਜੇਕਰ ਜਾਂਚ ’ਚ ਕਿਸੇ ਹੋਰ ਵਿਅਕਤੀ ਦੀ ਭੂਮਿਕਾ ਸਾਹਮਣੇ ਆਉਂਦੀ ਹੈ ਤਾਂ ਉਸ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ - ਸੋਨੇ-ਚਾਂਦੀ ਨੇ ਤੋੜ 'ਤੇ ਸਾਰੇ ਰਿਕਾਰਡ, All Time High 'ਤੇ ਪੁੱਜੀਆਂ ਕੀਮਤਾਂ, ਜਾਣੋ ਅੱਜ ਦਾ ਰੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News