ਖੁਸ਼ੀ ਨੇ ਸਿਲਵਰ ਮੈਡਲ ਜਿੱਤ ਕੇ ਪੰਜਾਬ ਦਾ ਨਾਂ ਕੀਤਾ ਰੋਸ਼ਨ

12/11/2018 5:25:32 PM

ਬਠਿੰਡਾ(ਅਮਿਤ)— ਪੰਜਾਬ ਦੀ ਇਕ ਹੋਰ ਧੀ ਨੇ ਆਪਣੇ ਦੇਸ਼ ਦਾ ਰੋਸ਼ਨ ਨਾਂ ਕੀਤਾ ਹੈ। ਦਰਅਸਲ ਬਠਿੰਡਾ ਦੀ ਰਹਿਣ ਵਾਲੀ ਅਤੇ 11ਵੀਂ ਕਲਾਸ ਦੀ ਵਿਦਿਆਰਥਣ ਖੁਸ਼ੀ ਨੇ ਕੋਲਕਾਤਾ ਵਿਚ ਹੋਏ ਕਿੱਕ ਬਾਕਸਿੰਗ ਨੈਸ਼ਨਲ ਚੈਪੀਅਨਸ਼ਿਪ ਵਿਚ ਸਿਲਵਰ ਮੈਡਲ ਹਾਸਲ ਕੀਤਾ ਹੈ। ਇਸ ਪ੍ਰਾਪਤੀ ਤੋਂ ਬਾਅਦ ਉਸ ਦੇ ਪਰਿਵਾਰ ਵਿਚ ਖੁਸ਼ੀ ਦੀ ਲਹਿਰ ਹੈ, ਉਨ੍ਹਾਂ ਦਾ ਕਹਿਣਾ ਹੈ ਕਿ ਇਹ ਖੁਸ਼ੀ ਦੀ ਮਿਹਨਤ ਦਾ ਹੀ ਨਤੀਜਾ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਖੁਸ਼ੀ ਕਈ ਵਾਰ ਖੇਡ ਚੁੱਕੀ ਹੈ ਅਤੇ 5 ਨੈਸ਼ਨਲ ਮੈਡਲ ਵੀ ਆਪਣੇ ਨਾ ਕਰ ਚੁੱਕੀ ਹੈ। ਖੁਸ਼ੀ ਦਾ ਕਹਿਣਾ ਹੈ ਕਿ ਘਰ ਦੇ ਹਾਲਾਤ ਠੀਕ ਨਹੀਂ ਹਨ, ਜਿਸ ਕਰਕੇ ਅੱਗੇ ਦੀਆਂ ਖੇਡਾਂ ਅਤੇ ਪੜ੍ਹਾਈ ਵਿਚ ਕਾਫੀ ਮੁਸ਼ਕਲ ਹੋ ਰਹੀ ਹੈ। ਖੁਸ਼ੀ ਨੇ ਸਰਕਾਰ ਤੋਂ ਪੜ੍ਹਾਈ ਅਤੇ ਖੇਡਾਂ ਲਈ ਐਂਟਰੀ ਫੀਸ ਦਿੱਤੇ ਜਾਣ ਦੀ ਮੰਗ ਕੀਤੀ ਹੈ।

ਉਥੇ ਹੀ ਦੂਜੇ ਪਾਸੇ ਖੁਸ਼ੀ ਦੇ ਪਿਤਾ ਕੈਲਾਸ਼ ਦਾ ਕਹਿਣਾ ਹੈ ਕਿ ਉਹ ਆਪਣੀ ਧੀ ਨੂੰ ਕਾਫੀ ਮੁਸ਼ਕਲਾਂ ਨਾਲ ਪੜ੍ਹਾ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਅਜਿਹੇ ਹੌਣਹਾਰ ਬੱਚਿਆਂ ਦੀ ਜ਼ਿਆਦਾ ਤੋਂ ਜ਼ਿਆਦਾ ਮਦਦ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਦੇਸ਼ ਦਾ ਨਾਂ ਹੋਰ ਉੱਚਾ ਹੋ ਸਕੇ।


cherry

Content Editor

Related News