ਅੱਤ ਦੀ ਗਰਮੀ 'ਚ ਕਿਸਾਨਾਂ ਦਾ ਚੜ੍ਹਿਆ ਪਾਰਾ, ਕੈਪਟਨ ਨੂੰ ਦਿੱਤੀ ਚਿਤਾਵਨੀ

Friday, May 31, 2019 - 02:45 PM (IST)

ਅੱਤ ਦੀ ਗਰਮੀ 'ਚ ਕਿਸਾਨਾਂ ਦਾ ਚੜ੍ਹਿਆ ਪਾਰਾ, ਕੈਪਟਨ ਨੂੰ ਦਿੱਤੀ ਚਿਤਾਵਨੀ

ਬਠਿੰਡਾ/ਮਾਨਸਾ(ਅਮਿਤ ਸ਼ਰਮਾ, ਅਮਰਜੀਤ ਚਾਹਲ) : ਬਠਿੰਡਾ ਅਤੇ ਮਾਨਸਾ ਦੇ ਡੀ.ਸੀ. ਦਫਤਰ ਦੇ ਬਾਹਰ ਅੱਜ ਪੰਜਾਬ ਦੀਆਂ 7 ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਹ ਧਰਨਾ ਪ੍ਰਦਸ਼ਨ ਪੰਜਾਬ ਵਿਚ ਝੋਨੇ ਦੀ ਬਿਜਾਈ 1 ਜੂਨ ਤੋਂ ਕਰਨ ਅਤੇ ਕਿਸਾਨਾਂ ਦਾ ਪੂਰਨ ਤੌਰ 'ਤੇ ਕਰਜ਼ਾ ਮੁਆਫ ਕਰਨ, ਖੁਦਕੁਸ਼ੀ ਕਰ ਚੁੱਕੇ ਪਰਿਵਾਰਾਂ ਨੂੰ ਮੁਆਵਜ਼ਾ ਦਿਵਾਉਣ, ਪੀੜਤ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿਵਾਉਣ ਅਤੇ ਸਵਾਮੀਨਾਥਨ ਰਿਪੋਰਟ ਲਾਗੂ ਕਰਾਉਣ ਲਈ ਕੀਤਾ ਜਾ ਰਿਹਾ ਹੈ।

ਕਿਸਾਨਾਂ ਦਾ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਜੋ ਵੀ ਵਾਅਦੇ ਕੀਤੇ ਹਨ ਉਨ੍ਹਾਂ ਨੂੰ ਅੱਜੇ ਤੱਕ ਪੂਰਾ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਬਿਜਲੀ ਦੇ ਰੇਟ ਵਧਾ ਕੇ ਕਿਸਾਨਾਂ 'ਤੇ ਵੱਖਰਾ ਬੋਝ ਪਾ ਦਿੱਤਾ ਗਿਆ ਹੈ। ਕਿਸਾਨਾਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਉਹ ਇਸ ਸੰਘਰਸ਼ ਨੂੰ ਇਸੇ ਤਰ੍ਹਾਂ ਜ਼ਾਰੀ ਰੱਖਣਗੇ।


author

cherry

Content Editor

Related News