ਬਠਿੰਡਾ-ਕੋਟਕਪੂਰਾ ਹਾਈਵੇਅ ਜਾਮ ਦੀ ਹੋਈ ਸਮਾਪਤੀ, ਮੋਰਚੇ ਵੱਲੋਂ ਸਰਕਾਰ ਨੂੰ 2 ਦਿਨ ਦਾ ਅਲਟੀਮੇਟਮ

Thursday, Apr 07, 2022 - 10:49 AM (IST)

ਬਠਿੰਡਾ (ਜਗਤਾਰ ਦੁਸਾਂਝ) : ਗੋਲੀਕਾਂਡ ਦੇ ਪੀੜਤਾਂ ਵਲੋਂ ਇਨਸਾਫ਼ ਲਈ ਬੀਤੇ ਕੱਲ੍ਹ 6 ਅਪ੍ਰੈਲ ਨੂੰ ਬਠਿੰਡਾ-ਕੋਟਕਪੁਰਾ ਨੈਸ਼ਨਲ ਹਾਈਵੇਅ ’ਤੇ ਲੱਗੇ ਜਾਮ ਦੀ ਸਮਾਪਤੀ ਕਰ ਦਿੱਤੀ ਗਈ ਹੈ। ਦੇਰ ਰਾਤ ਚੰਡੀਗੜ੍ਹ ਤੋਂ ਪਹੁੰਚੀ AG ਵਿਭਾਗ ਦੇ 5 ਵਕੀਲਾਂ ਦੀ ਟੀਮ ਵਲੋਂ ਪੰਜਾਬ ਸਰਕਾਰ ਨਾਲ ਗੱਲਬਾਤ ਕਰਕੇ ਮੋਰਚੇ ਦੀਆਂ ਮੰਗਾਂ ਨੂੰ ਮੰਨਣ ਦਾ ਭਰੋਸਾ ਦਿੱਤਾ ਹੈ। ਮੋਰਚੇ ’ਚ ਪਹੁੰਚੀਆਂ ਸੰਗਤਾਂ ਨੇ ਵਿਭਾਗ ਦੀ ਟੀਮ ਨੂੰ ਮੋਰਚੇ ਸੰਬੰਧੀ ਕੁਝ ਸ਼ਰਤਾਂ ਰੱਖੀਆਂ ਹਨ ਕਿ ਡੇਰਾ ਮੁਖੀ ਰਾਮ ਰਹੀਮ ਨੂੰ ਬਠਿੰਡਾ ਅਤੇ ਹੋਰਨਾਂ ਥਾਵਾਂ ’ਤੇ ਹੋਈਆਂ ਬੇਅਦਬੀਆਂ ਦੇ ਮਾਮਲਿਆਂ ’ਚ ਨਾਮਜ਼ਦ ਕੀਤਾ ਜਾਵੇ ਅਤੇ ਗੋਲੀਕਾਂਡ ਮਾਮਲੇ ’ਚ ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਹੋਈਆਂ ਬੇਅਦਬੀਆਂ ਦੇ ਰੋਸ ਵਜੋਂ ਸਿੱਖਾਂ ਵੱਲੋਂ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕੀਤੇ ਜਾਣ ਦੇ ਬਾਵਜੂਦ ਉਸ ਸਮੇਂ ਦੀ ਹਕੂਮਤ ਨੇ ਸੰਗਤਾਂ ’ਤੇ ਗੋਲੀ ਚਲਾਉਣ ਦੇ ਹੁਕਮ ਦਿੱਤੇ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸੰਬੰਧੀ ਸਿਆਸੀ ਲੀਡਰਾਂ ਦੀ ਵੀ ਜਾਂਚ ਹੋਣੀ ਚਾਹੀਦੀ ਹੈ।

PunjabKesari

ਇਹ ਵੀ ਪੜ੍ਹੋ : ਦਾਜ ਦੀ ਭੇਟ ਚੜੀ ਇਕ ਹੋਰ ਵਿਆਹੁਤਾ, ਸਹੁਰਿਆਂ ਤੋਂ ਦੁਖੀ 20 ਸਾਲਾ ਮੁਟਿਆਰ ਨੇ ਦੁਨੀਆ ਨੂੰ ਕਿਹਾ ਅਲਵਿਦਾ

ਇਸ ਮੌਕੇ ਪੀੜਤ ਸੁਖਰਾਜ ਸਿੰਘ ਨੇ ਕਿਹਾ ਕਿ ਮੋਰਚੇ ਵਲੋਂ ਟੀਮ ਨੂੰ 2 ਦਿਨ ਤੱਕ ਦਾ ਟਾਇਮ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਤੋਂ ਵੱਧ ਦਾ ਸਮਾਂ ਸੰਗਤਾਂ ਸਰਕਾਰ ਨੂੰ ਨਹੀਂ ਦੇਣਗੀਆਂ ਅਤੇ ਜੇਕਰ ਸਰਕਾਰ ਉਨ੍ਹਾਂ ਦੀਆਂ ਇਹ ਸ਼ਰਤਾਂ ਨਹੀਂ ਮੰਨਦੀ ਤਾਂ 16 ਦਸੰਬਰ ਤੋਂ ਚੱਲ ਰਿਹਾ ਇਹ ਮੋਰਚਾ ਮੁੜ ਤੋਂ ਅਣਮਿੱਥੇ ਸਮੇਂ ਲਈ ਜਾਰੀ ਰਹੇਗਾ। ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਖ਼ਿਲਾਫ਼ ਮੋਰਚਾ ਲਾ ਕੈ ਬੈਠੇ ਲੋਕਾਂ ’ਤੇ ਗੋਲੀ ਚਲਾਉਣ ਕਾਰਨ ਦੋ ਜਣਿਆ ਦੀ ਮੌਤ ਹੋ ਗਈ ਸੀ। ਪੀੜਤਾਂ ਦਾ ਇਲਜ਼ਾਮ ਹੈ ਕਿ ਉੱਥੇ ਸਿੱਖ ਸੰਗਤ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੀ ਸੀ, ਜਿਸ ’ਤੇ ਪੁਲਸ ਨੇ ਸਰਕਾਰ ਦੇ ਇਸ਼ਾਰੇ ’ਤੇ ਗੋਲੀਆਂ ਚਲਾ ਦਿੱਤੀਆਂ ਸਨ। 

ਇਹ ਵੀ ਪੜ੍ਹੋ : ਸ਼ਰਮਨਾਕ! ਪਹਿਲਾਂ ਭਾਬੀ ਨੇ ਨਨਾਣ ਨਾਲ ਕਰਵਾਇਆ ਜਬਰ ਜ਼ਿਨਾਹ, ਫਿਰ ਬੇਹੋਸ਼ੀ ਦੀ ਹਾਲਤ ’ਚ ਵੇਚਿਆ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


 


Anuradha

Content Editor

Related News