ਬਠਿੰਡਾ ਤੋਂ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਨੇ ਪਾਈ ਵੋਟ
Sunday, May 19, 2019 - 10:11 AM (IST)

ਬਠਿੰਡਾ (ਹਰੀਸ਼ ਤਨੇਜਾ) : ਲੋਕ ਸਭਾ ਹਲਕਾ ਬਠਿੰਡਾ ਤੋਂ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਆਪਣੀ ਪਤਨੀ ਅੰਮ੍ਰਿਤਾ ਵੜਿੰਗ ਨਾਲ ਵੋਟ ਪਾਉਣ ਲਈ ਪੁੱਜੇ।
ਦੱਸ ਦੇਈਏ ਕਿ ਲੋਕ ਸਭਾ ਹਲਕਾ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰਿਸਮਰਤ ਕੌਰ ਬਾਦਲ, ਕਾਂਗਰਸ ਵੱਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ, 'ਆਪ' ਵੱਲੋਂ ਪ੍ਰੋ. ਬਲਜਿੰਦਰ ਕੌਰ ਅਤੇ ਪੀ.ਡੀ.ਏ. ਵੱਲੋਂ ਸੁਖਪਾਲ ਖਹਿਰਾ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ।
ਦੱਸਣਯੋਗ ਹੈ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਕੁੱਲ 278 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ, ਜਿਨਾਂ 'ਚ 254 ਮਰਦ ਤੇ 24 ਮਹਿਲਾ ਉਮੀਦਵਾਰ ਹਨ। ਇਨ੍ਹਾਂ ਉਮੀਦਵਾਰਾਂ ਦੀ ਸਿਆਸੀ ਕਿਸਮਤ ਦਾ ਫੈਸਲਾ ਪੰਜਾਬ ਦੇ 2.7 ਕਰੋੜ ਵੋਟਰ ਕਰਨਗੇ। ਇਸ ਸਾਰੀ ਚੋਣ ਪ੍ਰਕ੍ਰਿਆ ਲਈ 23,213 ਪੋਲਿੰਗ ਬੂਥ ਬਣਾਏ ਗਏ ਹਨ। ਕੋਈ ਗੜਬੜ ਨਾ ਹੋਵੇ ਇਸ ਲਈ 215 ਸੈਂਟਰਲ ਪੈਰਾ ਮਿਲਟਰੀ ਕੰਪਨੀਆਂ ਤੇ 75 ਹਜ਼ਾਰ ਪੰਜਾਬ ਪੁਲਸ ਦੇ ਜਵਾਨ ਤਾਇਨਾਤ ਕੀਤੇ ਗਏ ਹਨ। 249 ਬੂਥ ਸੇਂਸਟਿਵ ਹਨ ਜਿਨਾਂ 'ਤੇ ਖਾਸ ਨਜ਼ਰ ਰੱਖੀ ਜਾ ਰਹੀ ਹੈ।