ਟਿਕਟ ਮਿਲਣ ਤੋਂ ਬਾਅਦ ਰਾਜਾ ਵੜਿੰਗ ਦੀ ਸੁਖਬੀਰ ਨੂੰ ਅਪੀਲ (ਵੀਡੀਓ)
Sunday, Apr 21, 2019 - 04:52 PM (IST)
ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) - ਕਾਂਗਰਸ ਪਾਰਟੀ ਨੇ ਬਠਿੰਡਾ ਲੋਕ ਸਭਾ ਹਲਕੇ ਤੋਂ ਗਿੱਦੜਬਾਹਾ ਦੇ ਵਿਧਾਇਕ ਰਾਜਾ ਵੜਿੰਗ ਨੂੰ ਟਿਕਟ ਦੇ ਦਿੱਤੀ ਹੈ। ਟਿਕਟ ਮਿਲਣ 'ਤੇ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਨੂੰ ਲਲਕਾਰਿਆਂ ਹੈ। ਉਨ੍ਹਾਂ ਨੇ ਸੁਖਬੀਰ ਨੂੰ ਬਠਿੰਡਾ ਲੋਕ ਸਭਾ ਹਲਕੇ ਤੋਂ ਬੀਬਾ ਹਰਸਿਮਰਤ ਬਾਦਲ ਨੂੰ ਟਿਕਟ ਦੇਣ ਦੀ ਅਪੀਲ ਕੀਤੀ ਹੈ। ਬਠਿੰਡਾ ਹਲਕੇ ਤੋਂ ਚੋਣ ਲੜਨਾ ਉਨ੍ਹਾਂ ਦੀ ਸਭ ਤੋਂ ਵੱਡੀ ਲੜਾਈ ਹੈ। ਉਨ੍ਹਾਂ ਨੇ ਸੋਨੀਆ ਗਾਂਧੀ, ਰਾਹੁਲ ਗਾਂਧੀ, ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦਾ ਟਿਕਟ ਮਿਲਣ 'ਤੇ ਧੰਨਵਾਦ ਕੀਤਾ ਹੈ ਅਤੇ ਕਿਹਾ ਕਿ ਉਨ੍ਹਾਂ ਨੇ ਨਿਮਾਣੇ ਜਿਹੇ ਨੂੰ ਦੋ ਵਾਰ ਗਿੱਦੜਬਾਹਾ ਤੋਂ ਪੰਜਾਬ ਵਿਧਾਨ ਸਭਾ 'ਚ ਐੱਮ.ਐੱਲ.ਏ ਬਣਨ ਦਾ ਮੌਕਾ ਦਿੱਤਾ। ਹਲਕਾ ਗਿੱਦੜਬਾਹਾ ਦੇ ਲੋਕਾਂ ਦੇ ਪਿਆਰ ਸਦਕਾ ਹੀ ਉਨ੍ਹਾਂ ਨੂੰ ਅੱਜ ਲੋਕਾਂ ਸਭਾ ਚੋਣਾਂ ਲੜਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਉਹ ਪ੍ਰਮਾਤਮਾ ਦੀ ਕਿਰਪਾ ਨਾਲ ਬਠਿੰਡਾ ਲੋਕ ਸਭਾ ਸੀਟ ਜਿੱਤ ਕੇ ਰਾਹੁਲ ਗਾਂਧੀ ਦੀ ਅਤੇ ਸੋਨੀਆ ਗਾਂਧੀ ਦੀ ਝੋਲੀ 'ਚ ਜ਼ਰੂਰ ਪਾਉਣਗੇ।