ਪਿਆਰ ਦਾ ਦਰਦਨਾਕ ਅੰਤ : ਪ੍ਰੇਮੀ ਵਲੋਂ ਕਿਰਚ ਮਾਰ ਕੇ ਪ੍ਰੇਮਿਕਾ ਦਾ ਕਤਲ
Friday, Sep 13, 2019 - 02:24 PM (IST)

ਬਠਿੰਡਾ : ਬਠਿੰਡਾ ਦੇ ਪਿੰਡ ਅਬਲੂ ਗੰਗਾ ਕੀ 'ਚ ਇਕ ਪ੍ਰੇਮੀ ਵਲੋਂ ਪ੍ਰੇਮਿਕਾ ਦਾ ਕਿਰਚਾਂ ਮਾਰ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਉਕਤ ਕੁੜੀ ਪਹਿਲਾ ਤੋਂ ਹੀ ਵਿਆਹੀ ਹੋਈ ਸੀ। ਰਾਮਪੁਰਾ ਦੇ ਰਹਿਣ ਵਾਲੇ ਨੌਜਵਾਨ ਵਿੱਕੀ ਨਾਲ 6-7 ਸਾਲ ਤੋਂ ਉਸ ਦੇ ਪ੍ਰੇਮ ਸਬੰਧ ਸਨ। ਪ੍ਰੇਮਿਕਾ ਨੇ ਅੱਜ ਉਸ ਨੂੰ ਆਪਣੇ ਘਰ ਬੁਲਾਇਆ ਤੇ ਕਿਸੇ ਗੱਲ ਨੂੰ ਲੈ ਕੇ ਉਨ੍ਹਾਂ 'ਚ ਝਗੜਾ ਹੋ ਗਿਆ, ਜਿਸ ਤੋਂ ਬਾਅਦ ਗੁੱਸੇ 'ਚ ਆਏ ਵਿੱਕੀ ਨੇ ਬੇਰਹਿਮੀ ਨਾਲ ਉਸ ਦਾ ਕਤਲ ਕਰ ਦਿੱਤਾ। ਪਿੰਡ ਵਾਸੀਆਂ ਨੇ ਤੁਰੰਤ ਦੋਸ਼ੀ ਨੂੰ ਕਾਬੂ ਕਰ ਲਿਆ ਤੇ ਦਰੱਖਤ ਨਾਲ ਬੰਨ੍ਹ ਕੇ ਉਸ ਦੀ ਕੁੱਟਮਾਰ ਕੀਤੀ। ਫਿਲਹਾਲ ਪੁਲਸ ਦਾ ਕਹਿਣਾ ਹੈ ਕਿ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਪਰ ਅਜੇ ਉਸ ਦੀ ਗ੍ਰਿਫਤਾਰੀ ਨਹੀਂ ਹੋ ਸਕੀ।