ਬਠਿੰਡਾ ਦੇ ਮਿਲਟਰੀ ਸਟੇਸ਼ਨ ਵਿਚ ਫਾਇਰਿੰਗ, ਚਾਰ ਲੋਕਾਂ ਦੀ ਮੌਤ

Wednesday, Apr 12, 2023 - 06:36 PM (IST)

ਬਠਿੰਡਾ ਦੇ ਮਿਲਟਰੀ ਸਟੇਸ਼ਨ ਵਿਚ ਫਾਇਰਿੰਗ, ਚਾਰ ਲੋਕਾਂ ਦੀ ਮੌਤ

ਬਠਿੰਡਾ (ਵਿਜੇ) : ਬਠਿੰਡਾ ਦੇ ਮਿਲਟਰੀ ਸਟੇਸ਼ਨ ਵਿਚ ਫਾਇਰਿੰਗ ਦੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਗੋਲ਼ੀਬਾਰੀ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ। ਇਹ ਫਾਇਰਿੰਗ ਕਿਸ ਵਲੋਂ ਕੀਤੀ ਗਈ ਹੈ, ਫਿਲਹਾਲ ਇਸ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ ਪਰ ਪੁਲਸ ਅਤੇ ਫੌਜ ਵਲੋਂ ਸਾਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਮੁੱਢਲੀ ਜਾਣਕਾਰੀ ’ਚ ਪਤਾ ਲੱਗਾ ਹੈ ਕਿ ਇਹ ਘਟਨਾ ਸਵੇਰੇ 4.35 ਵਜੇ ਦੀ ਹੈ ਅਤੇ ਮਿਲਟਰੀ ਸਟੇਸ਼ਨ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।  

ਇਹ ਵੀ ਪੜ੍ਹੋ : ਇਕ ਛੋਟੀ ਜਿਹੀ ਗਲਤੀ ਨਾਲ ਫੜਿਆ ਗਿਆ ਅੰਮ੍ਰਿਤਪਾਲ ਦਾ ਖਾਸਮ-ਖਾਸ ਪਪਲਪ੍ਰੀਤ


author

Gurminder Singh

Content Editor

Related News