ਵੱਡੀ ਖ਼ਬਰ : ਬਠਿੰਡਾ ਆਰਮੀ ਕੈਂਪ 'ਚ ਸੁੱਤੇ ਪਏ 4 ਜਵਾਨਾਂ ਨੂੰ ਗੋਲੀਆਂ ਮਾਰਨ ਵਾਲੇ ਫ਼ੌਜੀ ਨੂੰ ਉਮਰਕੈਦ (ਵੀਡੀਓ)
Sunday, Aug 04, 2024 - 01:47 PM (IST)
ਬਠਿੰਡਾ : ਬਠਿੰਡਾ ਮਿਲਟਰੀ ਸਟੇਸ਼ਨ 'ਤੇ ਫਾਇਰਿੰਗ ਕਰਨ ਦੇ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਇਸ ਮਾਮਲੇ 'ਚ 4 ਜਵਾਨਾਂ ਨੂੰ ਗੋਲੀਆਂ ਮਾਰਨ ਵਾਲੇ ਫ਼ੌਜੀ ਗਨਰ ਦੇਸਾਈ ਮੋਹਨ ਨੂੰ ਕੋਰਟ ਮਾਰਸ਼ਲ ਵਲੋਂ ਉਮਰਕੈਦ ਦੀ ਸਜ਼ਾ ਸੁਣਾਈ ਗਈ ਹੈ। ਇਸ ਦੇ ਨਾਲ ਹੀ ਮੁਲਜ਼ਮ ਫ਼ੌਜੀ ਨੂੰ ਨੌਕਰੀ ਤੋਂ ਬਰਖ਼ਾਸਤ ਵੀ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ 12 ਅਪ੍ਰੈਲ, 2023 ਨੂੰ ਬਠਿੰਡਾ ਦੇ ਮਿਲਟਰੀ ਸਟੇਸ਼ਨ 'ਚ ਤੜਕੇ ਸਵੇਰੇ ਮੁਲਜ਼ਮ ਫ਼ੌਜੀ ਨੇ ਆਪਣੇ ਸੁੱਤੇ ਪਏ 4 ਸਾਥੀਆਂ 'ਤੇ ਗੋਲੀਆਂ ਚਲਾ ਦਿੱਤੀਆਂ ਸਨ, ਜਿਸ ਦੌਰਾਨ ਉਹ ਮਾਰੇ ਗਏ ਸਨ।
ਇਹ ਵੀ ਪੜ੍ਹੋ : ਕੇਂਦਰੀ ਮੰਤਰੀ ਅਮਿਤ ਸ਼ਾਹ ਅੱਜ ਚੰਡੀਗੜ੍ਹ ਦੌਰੇ 'ਤੇ, ਪੁਲਸ ਨੇ ਹਰ ਪਾਸੇ ਸਖ਼ਤ ਕੀਤੀ ਸੁਰੱਖਿਆ
ਘਟਨਾ ਵਾਲੀ ਥਾਂ ਤੋਂ ਮਾਮਲੇ ਦੀ ਜਾਂਚ ਦੌਰਾਨ 19 ਗੋਲੀਆਂ ਦੇ ਖੋਲ ਵੀ ਬਰਾਮਦ ਕੀਤੇ ਗਏ ਸਨ। ਇਸ ਤੋਂ ਬਾਅਦ ਖ਼ੁਦ ਨੂੰ ਬਚਾਉਣ ਲਈ ਗਨਰ ਦੇਸਾਈ ਲਗਾਤਾਰ ਝੂਠ 'ਤੇ ਝੂਠ ਬੋਲਦਾ ਰਿਹਾ ਪਰ ਜਦੋਂ ਮਾਮਲੇ ਦੀ ਜਾਂਚ ਕੀਤੀ ਗਈ ਤਾਂ ਅਜਿਹਾ ਕੁੱਝ ਵੀ ਸਾਹਮਣੇ ਨਹੀਂ ਆਇਆ।
ਇਹ ਵੀ ਪੜ੍ਹੋ : ਚੰਡੀਗੜ੍ਹ ਆਉਣ-ਜਾਣ ਵਾਲੇ ਦੇਣ ਧਿਆਨ, ਅੱਜ ਬੰਦ ਰਹਿਣਗੇ ਇਹ ਰਾਹ, ਟ੍ਰੈਫਿਕ ਪੁਲਸ ਵਲੋਂ Advisory ਜਾਰੀ
ਇਸ ਤੋਂ ਬਾਅਦ ਗਨਰ ਦੇਸਾਈ ਨੇ ਕਿਹਾ ਸੀ ਕਿ ਜਿਹੜੇ ਜਵਾਨ ਮਾਰੇ ਗਏ ਹਨ, ਉਹ ਉਸ ਦਾ ਸਰੀਰਕ ਸ਼ੋਸ਼ਣ ਕਰਦੇ ਸਨ। ਇਸ ਕਾਰਨ ਉਸ ਨੇ ਗੁੱਸੇ 'ਚ ਆ ਕੇ ਫਾਇਰਿੰਗ ਕਰਕੇ ਉਕਤ 4 ਜਵਾਨਾਂ ਦਾ ਕਤਲ ਕਰ ਦਿੱਤਾ। ਇਸ ਲਈ ਹੁਣ ਕੋਰਟ ਮਾਰਸ਼ਲ ਨੇ ਉਕਤ ਫ਼ੌਜੀ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8