ਬਠਿੰਡਾ ''ਚ ਪਹਿਲੇ ਮੀਂਹ ਨਾਲ ਸੜਕਾਂ ਹੋਈਆਂ ਜਲਥਲ, ਹੁਣ ਕਾਰਾਂ ਦੀ ਜਗ੍ਹਾ ਚੱਲਣਗੀਆਂ ਕਿਸ਼ਤੀਆਂ (ਵੀਡੀਓ)

06/25/2020 6:35:36 PM

ਬਠਿੰਡਾ (ਕੁਨਾਲ ਬਾਂਸਲ): ਬਠਿੰਡਾ ’ਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ। ਜਾਣਕਾਰੀ ਮੁਤਾਬਕ ਲੋਕਾਂ ਨੂੰ ਜਿੱਥੇ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਹੀ ਬਠਿੰਡਾ ਦੇ ਕੁੱਝ ਇਲਾਕਿਆਂ ’ਚ ਪਾਣੀ ਭਰ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਲੋਕ ਇਸ ਬਰਸਾਤ ਦੇ ਪਾਣੀ ਤੋਂ ਪਰੇਸ਼ਾਨ ਹਨ ਅਤੇ ਸਰਕਾਰ ਸੁੱਤੀ ਹੋਈ ਹੈ। ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਇਹ ਇਕੱਲੇ ਬਠਿੰਡਾ ਸ਼ਹਿਰ ਦਾ ਅਜਿਹਾ ਹਾਲ ਨਹੀਂ ਨਹੀਂ ਇਸ ਤੋਂ ਇਲਾਵਾ ਬਠਿੰਡਾ ਸ਼ਹਿਰ ਦੇ ਨਾਲ ਲੱਗਦੇ 14-15 ਪਿੰਡਾਂ ਦਾ ਅਜਿਹਾ ਹਾਲ ਹੈ। 

ਇਹ ਵੀ ਪੜ੍ਹੋ: ਅਸਲਾ ਧਾਰਕਾਂ ਲਈ ਨਵੀਂ ਡੈੱਡਲਾਈਨ ਜਾਰੀ,ਹੁਣ 2 ਤੋਂ ਵੱਧ ਹਥਿਆਰ ਰੱਖਣ ਵਾਲੇ ਹੋ ਜਾਣ ਸਾਵਧਾਨ!

ਸ਼ਹਿਰਵਾਸੀਆਂ ਦੇ ਮੁਤਾਬਕ ਜ਼ਿਲ੍ਹੇ ’ਚ ਮੀਂਹ ਦੇ ਪਾਣੀ ਦਾ ਕੋਈ ਨਿਕਾਸ ਦਾ ਪ੍ਰਬੰਧ ਨਹੀਂ ਹੈ। ਦੱਸਣਯੋਗ ਹੈ ਕਿ ਮਾਨਸੂਨ ਦੇ ਪਹਿਲੇ ਮੀਂਹ ਨਾਲ ਹੀ ਬਠਿੰਡਾ ਸ਼ਹਿਰ ਦਾ ਪਾਣੀ ਨਾਲ ਬੁਰਾ ਹਾਲ ਹੋ ਗਿਆ ਹੈ। ਮੀਂਹ ਦੇ ਨਿਕਾਸੀ ਪਾਣੀ ਦਾ ਕੋਈ ਪ੍ਰਬੰਧ ਨਾ ਹੋਣ ਕਾਰਨ ਆਉਣ ਵਾਲੇ ਦਿਨਾਂ ’ਚ ਬਠਿੰਡਾ ਵਾਸੀਆਂ ਦੀਆਂ ਮੁਸ਼ਕਲਾਂ ਹੋਰ ਵੱਧ ਸਕਦੀਆਂ ਹਨ। ਇਸ ਲਈ ਬਠਿੰਡਾ ਦੇ ਲੋਕਾਂ ਦਾ ਕਹਿਣਾ ਹੈ ਕਿ ਇਸ ਦੇ ਪੰਜਾਬ ਸਰਕਾਰ ਪੁਖਤਾ ਪ੍ਰਬੰਧ ਕਰੇ ਤਾਂ ਜੋ ਮੀਂਹ ਦੇ ਪਾਣੀ ਦੀ ਸਹੀ ਤਰ੍ਹਾਂ ਨਿਕਾਸੀ ਹੋ ਸਕੇ ਅਤੇ ਲੋਕਾਂ ਨੂੰ ਇਸ ਸਬੰਧੀ ਕੋਈ ਪਰੇਸ਼ਾਨੀ ਨਾ ਆਵੇ। 

ਇਹ ਵੀ ਪੜ੍ਹੋ:  ਪੰਜਾਬ 'ਚ ਲਗਾਤਾਰ ਜਾਰੀ ਕੋਰੋਨਾ ਦਾ ਕਹਿਰ, ਬਠਿੰਡਾ 'ਚ ਪਹਿਲੀ ਮੌਤ

Shyna

This news is Content Editor Shyna