ਸਿੱਧੂ ਦੇ ਹੱਕ 'ਚ ਨਿਤਰੇ ਖਹਿਰਾ, ਦਿੱਤਾ ਇਹ ਬਿਆਨ (ਵੀਡੀਓ)

05/21/2019 5:19:07 PM

ਬਠਿੰਡਾ (ਅਮਿਤ ਸ਼ਰਮਾ) : ਇਕ ਪਾਸੇ ਜਿੱਥੇ ਕਾਂਗਰਸ ਦੇ ਲੀਡਰ ਨਵਜੋਤ ਸਿੱਧੂ ਖਿਲਾਫ ਕਾਰਵਾਈ ਦੀ ਮੰਗ ਕਰ ਰਹੇ ਹਨ, ਉਥੇ ਹੀ ਦੂਜੇ ਪਾਸੇ ਵਿਰੋਧੀ ਪਾਰਟੀਆਂ ਸਿੱਧੂ ਦਾ ਪੂਰਾ ਸਮਰਥਨ ਕਰ ਰਹੀਆਂ ਹਨ।

ਇਸੇ ਤਰ੍ਹਾਂ ਪੰਜਾਬ ਏਕਤਾ ਪਾਰਟੀ ਦੇ ਲੀਡਰ ਸੁਖਪਾਲ ਖਹਿਰਾ ਪੰਜਾਬ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਹੱਕ ਵਿਚ ਉਤਰਦੇ ਨਜ਼ਰ ਆ ਰਹੇ ਹਨ। ਖਹਿਰਾ ਦਾ ਕਹਿਣਾ ਹੈ ਕਿ ਨਵਜੋਤ ਸਿੱਧੂ ਨੇ ਸਹੀ ਕਿਹਾ ਹੈ ਕਿ ਕਾਂਗਰਸ ਤੇ ਅਕਾਲੀ ਦਲ ਮਿਲ ਕੇ ਫਰੈਂਡਲੀ ਮੈਚ ਖੇਡ ਰਹੇ ਹਨ, ਕਿਉਂਕਿ ਸ਼ੁਰੂ ਤੋਂ ਹੀ ਬਾਦਲ ਪਰਿਵਾਰ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਨੂੰ ਲੁੱਟਿਆ ਹੀ ਹੈ। ਖਹਿਰ ਨੇ ਕਿਹਾ ਕਿ ਪੰਜਾਬ ਵਿਚ ਜੋ ਗਲਤ ਹੋਇਆ ਹੈ ਇਨ੍ਹਾਂ ਦੋਵਾਂ ਪਰਿਵਾਰਾਂ ਵੱਲੋਂ ਮਿਲ ਕੇ ਕੀਤਾ ਗਿਆ ਹੈ। ਇਸੇ ਕਰਕੇ ਅੱਜ ਤਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋਸ਼ੀਆਂ ਨੂੰ ਸਜ਼ਾ ਨਹੀਂ ਹੋਈ। ਖਹਿਰਾ ਨੇ ਕਿਹਾ ਕਿ ਪੀ.ਡੀ.ਏ. ਵੱਲੋਂ ਨਵਜੋਤ ਸਿੱਧੂ ਨੂੰ ਪੂਰਾ ਸਾਥ ਦਿੱਤਾ ਜਾਵੇਗਾ। ਖਹਿਰਾ ਨੇ ਉਮੀਦ ਜਤਾਈ ਹੈ ਕਿ ਸਿੱਧੂ ਆਪਣੇ ਇਸ ਸਟੈਂਡ ਉੱਤੇ ਖੜ੍ਹੇ ਰਹਿਣਗੇ।

ਇਸ ਦੌਰਾਨ ਸਪੀਕਰ ਵੱਲੋਂ ਭੇਜੇ ਨੋਟਿਸ 'ਤੇ ਖਹਿਰਾ ਨੇ ਕਿਹਾ ਕਿ ਉਨ੍ਹਾਂ ਨੇ ਵਿਧਾਨ ਸਭਾ ਤੋਂ ਇਸ ਮਾਮਲੇ ਵਿਚ ਕੁੱਝ ਸਮਾਂ ਮੰਗਦੇ ਹੋਏ ਕਿਹਾ ਕਿ ਉਹ ਚੋਣਾਂ ਵਿਚ ਰੁੱਝੇ ਹੋਣ ਕਾਰਨ ਅਜੇ ਪੇਸ਼ ਨਹੀਂ ਹੋ ਸਕਦੇ, ਜਿਸ ਲਈ ਉਨ੍ਹਾਂ ਵੱਲੋਂ ਵਿਧਾਨ ਸਭਾ ਵਿਚ ਨਾ ਆ ਸਕਣ ਦਾ ਸੰਦੇਸ਼ ਵਿਧਾਨ ਸਭਾ ਸਕੱਤਰ ਨੂੰ ਭੇਜਿਆ ਜਾ ਚੁੱਕਾ ਹੈ। ਇਸ ਮੌਕੇ ਖਹਿਰਾ ਨੇ ਹਰਸਿਮਰਤ ਕੌਰ ਬਾਦਲ ਦਾ ਬਠਿੰਡਾ ਸੀਟ ਤੋਂ ਹਾਰ ਦਾ ਦਾਅਵਾ ਵੀ ਠੋਕਿਆ। ਉਥੇ ਹੀ ਐਗਜ਼ਿਟ ਪੋਲ ਵੱਲੋਂ ਨਤੀਜਿਆਂ ਵਿਚ ਬੀ.ਜੇ.ਪੀ. ਦੀ ਸਰਕਾਰ ਬਣਾਏ ਜਾਣ 'ਤੇ ਖਹਿਰਾ ਨੇ ਕਿਹਾ ਕਿ ਇਹ ਚੋਣ ਸਰਵੇ ਸਹੀ ਨਹੀਂ ਹੈ। 23 ਮਈ ਨੂੰ ਆਉਣ ਵਾਲੇ ਨਤੀਜਿਆਂ ਵਿਚ ਸਭ ਸਾਫ ਹੋ ਜਾਏਗਾ।

cherry

This news is Content Editor cherry