ਬਠਿੰਡਾ ’ਚ ਨਸ਼ੇ ਦਾ ਕਹਿਰ, ਚਿੱਟੇ ਦੀ ਓਵਰਡੋਜ਼ ਨਾਲ ਇਕ ਹੋਰ 28 ਸਾਲਾ ਨੌਜਵਾਨ ਦੀ ਮੌਤ

Tuesday, Aug 17, 2021 - 10:37 AM (IST)

ਬਠਿੰਡਾ ’ਚ ਨਸ਼ੇ ਦਾ ਕਹਿਰ, ਚਿੱਟੇ ਦੀ ਓਵਰਡੋਜ਼ ਨਾਲ ਇਕ ਹੋਰ 28 ਸਾਲਾ ਨੌਜਵਾਨ ਦੀ ਮੌਤ

ਬਠਿੰਡਾ (ਜ.ਬ.):  ਚਿੱਟੇ ਨੇ ਬਠਿੰਡਾ ’ਚ ਇਕ ਹੋਰ ਨੌਜਵਾਨ ਦੀ ਜਾਨ ਲੈ ਲਈ ਹੈ। ਰਿੰਗ ਰੋਡ ’ਤੇ ਇਕ ਖ਼ੇਤ ’ਚ ਬਣੇ ਕਮਰੇ ’ਚੋਂ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ, ਜੋ ਮੂੰਧੇ-ਮੂੰਹ ਪਿਆ ਸੀ। ਲਾਸ਼ ਦੇ ਨਜ਼ਦੀਕ ਹੀ ਸਰਿੰਜ ਵੀ ਬਰਾਮਦ ਹੋਈ ਹੈ। ਜ਼ਿਕਰਯੋਗ ਹੈ ਕਿ 4 ਦਿਨ ਪਹਿਲਾਂ ਵੀ ਮਾਡਲ ਟਾਊਨ ਫੇਜ਼-3 ਨਜਦੀਕ ਵੀ ਇਸ ਤਰ੍ਹਾਂ ਚਿੱਟੇ ਦੀ ਓਵਰਡੋਜ਼ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ ਸੀ, ਉਸ ਦੀ ਲਾਸ਼ ਵੀ ਇਸੇ ਤਰ੍ਹਾਂ ਮੂੰਧੇ-ਮੂੰਹ ਪਈ ਬਰਾਮਦ ਹੋਈ ਸੀ।

ਇਹ ਵੀ ਪੜ੍ਹੋ : ਨੌਜਵਾਨ ਦੀ ਛਾਤੀ ਦੇ ਆਰ-ਪਾਰ ਹੋਇਆ 6 ਫੁੱਟ ਦਾ ਐਂਗਲ, ਮੌਤ ਦੇ ਮੂੰਹ ’ਚ ‘ਵਾਹਿਗੁਰੂ’ ਦੇ ਜਾਪ ਨੇ ਬਚਾਈ ਜਾਨ

ਜਾਣਕਾਰੀ ਅਨੁਸਾਰ ਸਹਾਰਾ ਜਨ ਸੇਵਾ ਨੂੰ ਰਿੰਗ ਰੋਡ ਦੇ ਨਜ਼ਦੀਕ ਖੇਤ ’ਚ ਬਣੇ ਇਕ ਕਮਰੇ ’ਚ ਨੌਜਵਾਨ ਦੀ ਲਾਸ਼ ਪਈ ਹੋਣ ਦੀ ਸੂਚਨਾ ਮਿਲੀ ਸੀ। ਸੰਸਥਾ ਮੈਂਬਰ ਤੁਰੰਤ ਮੌਕੇ ’ਤੇ ਪਹੁੰਚੇ ਜਦਕਿ ਥਾਣਾ ਸਦਰ ਪੁਲਸ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਪੜਤਾਲ ਕੀਤੀ। ਪੁਲਸ ਦੀ ਕਾਰਵਾਈ ਤੋਂ ਬਾਅਦ ਸੰਸਥਾ ਮੈਂਬਰਾਂ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ। ਮ੍ਰਿਤਕ ਨੌਜਵਾਨ ਦੀ ਸ਼ਨਾਖਤ ਮਨਪ੍ਰੀਤ ਸਿੰਘ (28) ਪੁੱਤਰ ਜਗਤਾਰ ਸਿੰਘ ਵਾਸੀ ਬੀੜ ਤਲਾਬ ਬਸਤੀ ਨੰ. 5 ਵਜੋਂ ਹੋਈ। ਸੂਤਰਾਂ ਅਨੁਸਾਰ ਮਨਪ੍ਰੀਤ ਸਿੰਘ ਨੂੰ ਉਸ ਦੇ ਪਰਿਵਾਰ ਨੇ ਕੁਝ ਸਮਾਂ ਪਹਿਲਾ ਨਸ਼ਾ-ਮੁਕਤੀ ਕੇਂਦਰ ’ਚ ਵੀ ਭਰਤੀ ਕਰਵਾਇਆ ਸੀ। ਪੁਲਸ ਮਾਮਲੇ ’ਚ ਅਗਲੀ ਕਾਰਵਾਈ ਕਰ ਰਹੀ ਹੈ।

ਇਹ ਵੀ ਪੜ੍ਹੋ :  ਬਠਿੰਡਾ ’ਚ ਨਸ਼ੇ ਦੀ ਓਵਰਡੋਜ਼ ਨਾਲ 24 ਸਾਲਾ ਨੌਜਵਾਨ ਦੀ ਮੌਤ, ਬਾਂਹ ’ਚ ਹੀ ਲੱਗੀ ਰਹਿ ਗਈ ਸੁਰਿੰਜ 

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ?  


author

Shyna

Content Editor

Related News