ਵੱਡੇ ਬਾਦਲ ਦਾ ਭਗਵੰਤ ਮਾਨ ਨੂੰ ਜਵਾਬ, 'ਕਾਂਗਰਸੀਆਂ ਦੇ ਮੈਂ ਨੇੜੇ ਵੀ ਨਹੀਂ ਜਾਂਦਾ' (ਵੀਡੀਓ)

09/14/2019 4:45:08 PM

ਬਠਿੰਡਾ (ਅਮਿਤ ਸ਼ਰਮਾ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅੱਜ ਬਠਿੰਡਾ ਪੁੱਜੇ, ਜਿਥੇ ਉਨ੍ਹਾਂ ਨੇ ਮੀਡੀਆ ਦੇ ਰੂ-ਬ-ਰੂ ਹੁੰਦੇ ਹੋਏ ਭਗਵੰਤ ਮਾਨ ਵੱਲੋਂ ਕੈਪਟਨ ਅਤੇ ਬਾਦਲਾਂ ਦੇ ਆਪਸ ਵਿਚ ਮਿਲੇ ਹੋਣ ਦੇ ਦਿੱਤੇ ਜਾ ਰਹੇ ਬਿਆਨਾਂ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਪਤਾ ਨਹੀਂ ਵਿਰੋਧੀਆਂ ਨੂੰ ਕਿਉਂ ਲੱਗਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਆਪਸ ਵਿਚ ਮਿਲੇ ਹੋਏ ਹਨ, ਜਦੋਂ ਕਿ ਉਹ ਪਿਛਲੇ ਕਰੀਬ 6 ਸਾਲਾਂ ਤੋਂ ਕੈਪਟਨ ਅਮਰਿੰਦਰ ਨੂੰ ਮਿਲੇ ਹੀ ਨਹੀਂ ਹਨ। ਉਨ੍ਹਾਂ ਕਿਹਾ ਕਿ ਸਿੱਖਾਂ 'ਤੇ ਕੀਤੇ ਜ਼ੁਲਮਾਂ ਕਾਰਨ ਉਹ ਕਾਂਗਰਸੀਆਂ ਦੇ ਨੇੜੇ ਵੀ ਨਹੀਂ ਜਾਂਦੇ।

ਇਸ ਦੌਰਾਨ ਭਾਰਤ ਸਰਕਾਰ ਵੱਲੋਂ ਸ਼ੁੱਕਰਵਾਰ ਨੂੰ ਭਾਰਤ ਵਿਰੋਧੀ ਸਰਗਰਮੀਆਂ ਵਿਚ ਸ਼ਾਮਲ ਰਹੇ 312 ਵਿਦੇਸ਼ੀ ਸਿੱਖਾਂ ਦੇ ਨਾਂ ਬਲੈਕਲਿਸਟ ਵਿਚੋਂ ਹਟਾ ਦੇਣ 'ਤੇ ਉਨ੍ਹਾਂ ਕਿਹਾ ਕਿ ਇਹ ਬਹੁਤ ਚੰਗੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਇਹ ਸਿੱਖ ਹੁਣ ਆਪਣੀ ਮਰਜੀ ਨਾਲ ਭਾਰਤ ਆ-ਜਾ ਸਕਦੇ ਹਨ। ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਬੋਲਦੇ ਹੋਏ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ-ਵਿਵਸਥਾ ਨਾਂ ਦੀ ਕੋਈ ਚੀਜ਼ ਨਹੀਂ ਰਹਿ ਗਈ ਹੈ। ਪੰਜਾਬ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਤਹਿਸ-ਨਹਿਸ ਹੋਈ ਪਈ ਹੈ।


cherry

Content Editor

Related News