ਬਠਿੰਡਾ: ਦਰਖਤ ਨਾਲ ਲਟਕਦੀ ਮਿਲੀ ਵਿਅਕਤੀ ਦੀ ਲਾਸ਼, ਫੈਲੀ ਸਨਸਨੀ
Monday, Aug 13, 2018 - 12:06 PM (IST)

ਤਲਵੰਡੀ ਸਾਬੋ(ਮੁਨੀਸ਼)— ਸਬ ਡਿਵੀਜ਼ਨ ਤਲਵੰਡੀ ਸਾਬੋ ਦੀ ਰਾਮਾ ਮੰਡੀ ਵਿਚ ਲੱਗੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਨੇੜੇ ਇਕ ਟਰੱਕ ਡਰਾਈਵਰ ਦੀ ਲਾਸ਼ ਦਰਖਤ ਨਾਲ ਲਟਕਦੀ ਮਿਲੀ ਹੈ, ਜਿਸ ਨਾਲ ਸੂਬੇ ਵਿਚ ਸਨਸਨੀ ਫੈਲ ਗਈ ਹੈ।
ਮ੍ਰਿਤਕ ਦੀ ਪਛਾਣ ਬਲਵੰਤ ਸਿੰਘ ਵਾਸੀ ਹੁਸ਼ਿਆਰਪੁਰ ਦੇ ਰੂਪ ਵਿਚ ਹੋਈ ਹੈ ਪਰ ਅਜੇ ਤੱਕ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਮੌਕੇ 'ਤੇ ਪਹੁੰਚੀ ਰਾਮਾ ਮੰਡੀ ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਤਲਵੰਡੀ ਸਾਬੋ ਦੇ ਸਿਵਲ ਹਪਸਤਾਲ ਵਿਚ ਭੇਜ ਦਿੱਤਾ ਹੈ। ਫਿਲਹਾਲ ਪੁਲਸ ਇਸ ਮਾਮਲੇ ਦੀ ਜਾਂਚ ਵਿਚ ਜੁਟ ਗਈ ਹੈ।